ETV Bharat / international

ਭਾਰਤੀ ਹਵਾਈ ਖ਼ੇਤਰ ਦੀ ਵਰਤੋਂ ਨਹੀਂ ਕਰਨਗੇ ਪਾਕਿ ਪੀਐਮ ਇਮਰਾਨ ਖ਼ਾਨ

ਭਾਰਤ ਤੇ ਪਾਕਿਸਤਾਨ ਵਿਚਾਲੇ ਤਣਾਅ ਦੀ ਸਥਿਤੀ ਕਾਰਨ ਹੁਣ ਪਾਕਿ ਪੀਐਮ ਇਮਰਾਨ ਖ਼ਾਨ ਮਲੇਸ਼ੀਆ ਜਾਣ ਲਈ ਭਾਰਤੀ ਹਵਾਈ ਖ਼ੇਤਰ ਦੀ ਵਰਤੋਂ ਨਹੀਂ ਕਰਨਗੇ। ਇਹ ਫੈਸਲਾ ਜੰਮੂ ਕਸ਼ਮੀਰ ਦੀ ਸਥਿਤੀ ਦੇ ਮੱਦੇਨਜ਼ਰ ਲਿਆ ਗਿਆ ਹੈ।

ਭਾਰਤੀ ਹਵਾਈ ਖ਼ੇਤਰ ਦੀ ਵਰਤੋਂ ਨਹੀਂ ਕਰਨਗੇ ਇਮਰਾਨ ਖ਼ਾਨ

author img

By

Published : Feb 3, 2020, 12:35 PM IST

ਇਸਲਾਮਾਬਾਦ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਸੋਮਵਾਰ ਨੂੰ ਮਲੇਸ਼ੀਆ ਦੇ ਦੋ ਦਿਨੀਂ ਦੌਰੇ ਲਈ ਰਵਾਨਾ ਹੋਣਗੇ। ਇਸ ਦੌਰਾਨ ਇਮਰਾਨ ਖ਼ਾਨ ਮਲੇਸ਼ੀਆ ਜਾਣ ਲਈ ਭਾਰਤੀ ਹਵਾਈ ਖ਼ੇਤਰ ਦੀ ਵਰਤੋਂ ਨਹੀਂ ਕਰਨਗੇ।

ਪੁਲਾਵਾਮਾ ਹਮਲੇ ਤੋਂ ਬਾਅਦ ਤਣਾਅ ਦੀ ਸਥਿਤੀ
ਬੀਤੇ ਸਾਲ ਫਰਵਰੀ 'ਚ ਜੰਮੂ ਕਸ਼ਮੀਰ ਵਿਖੇ ਸੀਆਰਪੀਐਫ ਦੇ ਕਾਫਿਲੇ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਾਲੇ ਤਣਾਅ ਦੀ ਸਥਿਤੀ ਬਣੀ ਹੋਈ ਹੈ। ਇਹ ਹਮਲਾ ਪਾਕਿਸਤਾਨ 'ਚ ਸਥਿਤ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਵੱਲੋਂ ਕੀਤਾ ਗਿਆ ਸੀ। ਇਸ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ 40 ਜਵਾਨ ਸ਼ਹੀਦ ਹੋਏ ਸਨ। ਇਸ ਤੋਂ ਬਾਅਦ ਭਾਰਤੀ ਫੌਜ ਨੇ ਜਵਾਬੀ ਕਾਰਵਾਈ ਕਰਦੇ ਪਾਕਿਸਤਾਨ ਦੇ ਅੱਤਵਾਦੀ ਠਿਕਾਣੀਆਂ 'ਤੇ ਏਅਰ ਸਟ੍ਰਾਈਕ ਕੀਤੀ ਸੀ। ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਾਲੇ ਤਣਾਅ ਹੋਰ ਵੱਧ ਗਿਆ।

ਪਾਕਿ ਵੱਲੋਂ ਹਵਾਈ ਖ਼ੇਤਰ ਦੀ ਵਰਤੋਂ ਲਈ ਗਈ ਰੋਕ

ਇਸ ਤੋਂ ਬਾਅਦ ਪਾਕਿਸਤਾਨ ਵੱਲੋਂ ਭਾਰਤ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਹੋਰਨਾਂ ਭਾਰਤੀ ਨੇਤਾਵਾਂ ਦੀ ਵਿਦੇਸ਼ ਯਾਤਰਾ ਦੇ ਦੌਰਾਨ ਆਪਣੇ ਹਵਾਈ ਖ਼ੇਤਰ ਦੀ ਵਰਤੋਂ ਕੀਤੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ।

ਭਾਰਤ ਨੇ ਆਈਸੀਏਓ 'ਚ ਚੁੱਕਿਆ ਮੁੱਦਾ

ਬੀਤੇ ਸਾਲ ਅਕਤੂਬਰ 'ਚ ਪਾਕਿਸਤਾਨ ਨੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਖ਼ਾਸ ਉਡਾਣ ਲਈ ਵੀ ਆਪਣੇ ਹਵਾਈ ਖ਼ੇਤਰ ਦੀ ਵਰਤੋਂ ਕਰਨ ਦੀ ਇਜਾਜ਼ਤ ਨਹੀਂ ਦਿੱਤੀ। ਇਸ ਤੋਂ ਬਾਅਦ ਹੀ ਭਾਰਤ ਨੇ ਅੰਤਰਰਾਸ਼ਟਰੀ ਸਿਵਲ ਹਵਾਬਾਜ਼ੀ ਸੰਗਠਨ (ਆਈਸੀਏਓ) 'ਚ ਇਹ ਮੁੱਦਾ ਚੁੱਕਿਆ ਸੀ।

ਉਕਤ ਘਟਨਾਵਾਂ ਤੋਂ ਇਹ ਸਪਸ਼ਟ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦਾ ਸਿਰਫ ਇੱਕ ਕਾਰਨ ਨਹੀਂ ਹੈ। ਕਈ ਮੁੱਦਿਆਂ ਨੂੰ ਲੈ ਕੇ ਦੋਹਾਂ ਦੇਸ਼ਾਂ ਵਿਚਾਲੇ ਲਗਾਤਾਰ ਤਣਾਅ ਦੀ ਸਥਿਤੀ ਬਣੀ ਹੋਈ ਹੈ। ਇਸ ਤੋਂ ਇਲਾਵਾ ਪਾਕਿਸਤਾਨ ਤੋਂ ਸੰਚਾਲਤ ਹੋਣ ਵਾਲੀ ਅੱਤਵਾਦੀ ਗਤੀਵਿਧੀਆਂ ਇਸ ਤਣਾਅ ਦਾ ਸਭ ਤੋਂ ਵੱਡਾ ਕਾਰਨ ਹਨ।

Intro:Body:

Title *:

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.