ETV Bharat / international

ਇਮਰਾਨ ਖ਼ਾਨ ਵਿਰੁੱਧ ਇਸਲਾਮਾਬਾਦ ਹਾਈ ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

author img

By

Published : Nov 26, 2019, 4:33 PM IST

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਿਰੁੱਧ ਨਿਆਂਪਾਲਿਕਾ ਬਾਰੇ ਅਪਮਾਨਜਨਕ ਬਿਆਨ ਤੋਂ ਬਾਅਦ ਦਾਇਰ ਪਟੀਸ਼ਨ 'ਤੇ ਇਸਲਾਮਾਬਾਦ  ਹਾਈ ਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ।

ਇਮਰਾਨ ਖ਼ਾਨ
ਫ਼ੋਟੋ।

ਇਸਲਾਮਾਬਾਦ: ਹਾਈ ਕੋਰਟ ਨੇ ਮੰਗਲਵਾਰ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਿਰੁੱਧ ਦਾਇਰ ਕੀਤੀ ਗਈ ਇੱਕ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਇਮਰਾਨ ਨੇ ਹਾਲ ਹੀ ਵਿੱਚ ਨਿਆਂਪਾਲਿਕਾ ਬਾਰੇ ਅਪਮਾਨਜਨਕ ਬਿਆਨ ਦਿੱਤਾ ਸੀ।

ਐਡਵੋਕੇਟ ਸਲੀਮੁੱਲਾ ਖ਼ਾਨ ਵੱਲੋਂ ਸੋਮਵਾਰ ਨੂੰ ਦਾਇਰ ਕੀਤੀ ਗਈ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਖ਼ਾਨ ਨੇ ਗੰਭੀਰ ਨਿੰਦਾ ਕੀਤੀ ਹੈ ਅਤੇ ਨਿਆਂਪਾਲਿਕਾ ਦਾ ਮਜ਼ਾਕ ਉਡਾਇਆ ਹੈ। ਏਬਟਾਬਾਦ ਦੇ ਹਵੇਲੀਅਨ ਵਿਖੇ ਇੱਕ ਉਦਘਾਟਨ ਸਮਾਰੋਹ ਵਿੱਚ ਖਾਨ ਨੇ ਕਿਹਾ ਕਿ ਦੇਸ਼ ਦਾ ਨਿਆਂ ਪ੍ਰਣਾਲੀ ਸ਼ਕਤੀਸ਼ਾਲੀ ਹੈ ਅਤੇ ਆਮ ਲੋਕਾਂ ਨਾਲ ਨਜਿੱਠਣ ਵਿੱਚ ਅਸਮਾਨਤਾ ਹੈ। ਇਸਦੇ ਨਾਲ ਹੀ, ਉਨ੍ਹਾਂ ਨੇ ਪਾਕਿਸਤਾਨ ਦੇ ਚੀਫ਼ ਜਸਟਿਸ ਆਸਿਫ ਸਈਦ ਖੋਸਾ ਨੂੰ ਨਿਆਂਪਾਲਿਕਾ ਵਿੱਚ ਜਨਤਾ ਦਾ ਵਿਸ਼ਵਾਸ ਬਹਾਲ ਕਰਨ ਲਈ ਕਿਹਾ।

ਖ਼ਾਨ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਲਾਹੌਰ ਹਾਈ ਕੋਰਟ ਨੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਡਾਕਟਰੀ ਇਲਾਜ ਲਈ ਚਾਰ ਹਫ਼ਤੇ ਵਿਦੇਸ਼ ਯਾਤਰਾ ਕਰਨ ਦੀ ਆਗਿਆ ਦਿੱਤੀ ਸੀ।

Intro:Body:

Title *:

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.