ਲਾਹੌਰ : ਇਸਲਾਮਾਬਾਦ ਅਤੇ ਨਵੀਂ ਦਿੱਲੀ ਵਿਚਕਾਰ ਤਣਾਅ ਦੇ ਬਾਵਜੂਦ ਬਾਬਾ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਕਰਤਾਰਪੁਰ ਸਥਿਤ ਦਰਬਾਰ ਸਾਹਿਬ ਆਉਣ ਵਾਲੇ ਭਾਰਤੀ ਸਿੱਖ ਸ਼ਰਧਾਲੂਆਂ ਲਈ ਪਾਕਿਸਤਾਨ ਦੇ ਦਰਵਾਜ਼ੇ ਖੁਲ੍ਹੇ ਰਹਿਣਗੇ।
ਇਹ ਜਾਣਕਾਰੀ ਸੂਚਨਾ ਅਤੇ ਪ੍ਰਸਾਰਣ ਮਾਮਲੇ ਦੇ ਪ੍ਰਧਾਨ ਮੰਤਰੀ ਦੀ ਵਿਸ਼ੇਸ਼ ਸਹਾਇਕ ਫ਼ਿਰਦੌਸ ਆਸ਼ਿਕ ਅਵਾਨ ਨੇ ਦਿੱਤੀ। ਰੇਡਿਓ ਪਾਕ ਦੀ ਇੱਕ ਰਿਪੋਰਟ ਮੁਤਾਬਕ, ਸ਼ਨਿਚਰਵਾਰ ਨੂੰ ਇੱਕ ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਉਨ੍ਹਾਂ ਨੇ ਇੰਨ੍ਹਾਂ ਅਫ਼ਵਾਹਾਂ ਦਾ ਖੰਡਨ ਕੀਤਾ ਕਿ ਜੰਮੂ ਤੇ ਕਸ਼ਮੀਰ ਦੇ ਵਿਸ਼ੇਸ਼ ਦਰਜੇ ਨੂੰ ਰੱਦ ਕਰਨ ਦੇ ਨਵੇਂ ਫ਼ੈਸਲੇ ਉੱਤੇ ਭਾਰਤ ਦੇ ਨਾਲ ਤਨਾਅ ਤੋਂ ਬਾਅਦ ਪਾਕਿਸਤਾਨ ਨੇ ਕਰਤਾਰਪੁਰ ਲਾਂਘੇ ਉੱਤੇ ਕੰਮ ਰੋਕ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਇਸ ਸਾਲ ਨਵੰਬਰ ਵਿੱਚ ਭਾਰਤ ਦੇ ਨਾਲ ਹਵਾਲੇ ਦੇ ਨਿਯਮ (ਟੀਓਆਰ)ਮੁਤਾਬਕ ਲਾਂਘੇ ਨੂੰ ਅੰਤਿਮ ਰੂਪ ਦੇ ਕੇ ਇਸ ਦਾ ਉਦਘਾਟਨ ਕੀਤਾ ਜਾਵੇਗਾ। ਫ਼ਿਰਦੌਸ ਨੇ ਕਿਹਾ ਕਿ ਸਿੱਖਾਂ ਲਈ ਨਨਕਾਣਾ ਸਾਹਿਬ ਅਤੇ ਪਾਕਿਸਤਾਨ ਦੇ ਹੋਰ ਸ਼ਹਿਰ ਉਵੇਂ ਹੀ ਪਵਿੱਤਰ ਹਨ ਜਿਵੇਂ ਮੁਸਲਮਾਨਾਂ ਲਈ ਮੱਕਾ ਅਤੇ ਮਦੀਨਾ ਹੈ।
ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਹੀ 72 ਸਾਲਾਂ ਬਾਅਦ ਸਿੱਖਾਂ ਦੁਆਰਾ ਬਾਬਾ ਨਾਨਕ ਦੇ ਅਸਥਾਨਾਂ ਦੀ ਯਾਤਰਾ ਕਰਨ ਲਈ ਕਰਤਾਰਪੁਰ ਲਾਂਘੇ ਰਾਹੀਂ ਹੱਦ ਨੂੰ ਖੋਲ੍ਹਣ ਦਾ ਫ਼ੈਸਲਾ ਕੀਤਾ ਸੀ। ਇਥੇ ਆਉਣ ਵਾਲੇ ਲੋਕ ਇਸ ਨਾਲ ਪਹਿਲਾਂ ਸਰਹੱਦੋਂ ਪਾਰ ਇਸ ਪਵਿੱਤਰ ਸਥਾਨ ਦੇ ਦੂਰਬੀਨ ਰਾਹੀਂ ਦਰਸ਼ਨ ਕਰਦੇ ਸਨ।
ਇਹ ਵੀ ਪੜ੍ਹੋ : G-7 ਸੰਮੇਲਨ 'ਚ PM ਮੋਦੀ ਨੇ ਕੀਤੀ ਸੰਯੁਕਤ ਰਾਸ਼ਟਰ ਦੇ ਜਨਰਲ ਸਕੱਤਰ ਨਾਲ ਮੁਲਾਕਾਤ
ਤੁਹਾਨੂੰ ਦੱਸ ਦਈਏ ਕਿ ਪ੍ਰਸਤਾਵਿਤ ਲਾਂਘਾ ਸਿੱਖਾਂ ਨੂੰ ਬਿਨਾਂ ਵੀਜ਼ਾ ਸਰਹੱਦ ਤੋਂ ਕੇਵਲ ਕੁੱਝ ਕਿਲੋਮੀਟਰ ਦੀ ਦੂਰੀ ਉੱਤੇ ਸਥਿਤ ਗੁਰਦੁਆਰਾ ਸਾਹਿਬ ਦਾ ਦੌਰਾ ਕਰਨ ਦੀ ਆਗਿਆ ਦੇਵੇਗਾ। ਜਾਣਕਾਰੀ ਮੁਤਾਬਕ ਪਾਕਿਸਤਾਨ ਵਿੱਚ ਰਾਵੀ ਨਦੀ ਦੇ ਤੱਟ ਉੱਤੇ ਸਥਿਤ ਗੁਰਦੁਆਰਾ, ਭਾਰਤ ਦੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਡੇਰਾ ਬਾਬਾ ਨਾਨਕ ਗੁਰਦੁਆਰਾ ਸਾਹਿਬ ਤੋਂ ਲਗਭਗ 4 ਕਿਲੋਮੀਟਰ ਅਤੇ ਲਾਹੌਰ ਤੋਂ ਲਗਭਗ 120 ਕਿਲੋਮੀਟਰ ਉੱਤਰ-ਪੂਰਬ ਵਿੱਚ ਹੈ। ਗੁਰੂ ਨਾਨਕ 1539 ਵਿੱਚ 18 ਸਾਲ ਆਪਣੇ ਆਖ਼ਰੀ ਪਲਾਂ ਤੱਕ ਇੱਥੇ ਹੀ ਠਹਿਰੇ ਸਨ।