ਲਾਹੌਰ: ਪਾਕਿਸਤਾਨ ਡੈਮੋਕਰੇਟਿਕ ਮੂਵਮੈਂਟ (ਪੀਡੀਐਮ) ਦੇ ਲਾਹੌਰ ਜਲੂਸ ਦੇ ਲਈ ਭਾਰੀ ਭੀੜ ਇੱਕਠੀ ਹੋਈ। ਪੀਡੀਐਮ ਮੁਖੀ ਮੌਲਾਨਾ ਫਜ਼ਲੂਰ ਰਹਿਮਾਨ, ਪੀਐਮਐਲ-ਐਨ ਦੀ ਉਪ ਚੇਅਰਮੈਨ ਮਰਿਯਮ ਨਵਾਜ਼ ਅਤੇ ਪੀਪੀਪੀ ਦੇ ਚੇਅਰਮੈਨ ਬਿਲਾਵਾਨ ਭੁੱਟੋ ਜ਼ਰਦਾਰੀ ਲਾਹੌਰ ਦੇ ਮੀਨਾਰ-ਏ-ਪਾਕਿਸਤਾਨ ਮੌਦਾਨ ਵਿਖੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਨ ਲਈ ਪਹੁੰਚੇ। ਪੀਡੀਐਮ 11 ਵਿਰੋਧੀ ਪਾਰਟੀਆਂ ਦਾ ਗਠਜੋੜ ਹੈ ਜੋ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਸੱਤਾ ਤੋਂ ਹਟਾਉਣ ਦੀ ਮੰਗ ਕਰ ਰਹੀ ਹੈ।
ਪੰਜਾਬ ਦੇ ਕਾਨੂੰਨ ਮੰਤਰੀ ਬਸ਼ਰਤ ਰਜ਼ਾ ਨੇ ਕਿਹਾ ਕਿ ਕੋਵਿਡ -19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਸਰਕਾਰ ਨੇ ਪੀਡੀਐਮ ਨੂੰ ਮੀਨਾਰ-ਏ-ਪਾਕਿਸਤਾਨ ਲਾਹੌਰ ਵਿੱਚ ਰੈਲੀ ਕਰਨ ਦੀ ਆਗਿਆ ਨਹੀਂ ਦਿੱਤੀ ਹੈ। ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਜੋ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣਗੇ। ਉਨ੍ਹਾਂ ਕਿਹਾ ਕਿ ਪੁਲਿਸ ਨੇ ਇਸ ਹਫ਼ਤੇ ਲਾਹੌਰ ਵਿੱਚ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐੱਮਐੱਲਐੱਨ) ਦੇ ਉਪ-ਪ੍ਰਧਾਨ ਵੱਲੋਂ ਕੀਤੀ ਗਈ ਮੀਟਿੰਗਾਂ ਦੌਰਾਨ ਕੋਵਿਡ -19 ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਲਈ ਤਿੰਨ ਹਜ਼ਾਰ ਤੋਂ ਵੱਧ ਕਾਰਕੁਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।