ETV Bharat / international

ਈਸ਼ਨਿੰਦਾ ਮਾਮਲਾ: ਪਾਕਿਸਤਾਨ ਦੇ ਪੰਜਾਬ ਸੂਬੇ ‘ਚ ਸ਼੍ਰੀਲੰਕਾ ਦੇ ਨਾਗਰਿਕ ਨੂੰ ਉਤਾਰਿਆ ਮੌਤ ਦੇ ਘਾਟ - Mob in Pakistan's

ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਭੀੜ (MOB) ਨੇ ਇੱਕ ਸ਼੍ਰੀਲੰਕਾ ਨਾਗਰਿਕ ਦੀ ਈਸ਼ਨਿੰਦਾ ਮਾਮਲੇ ਵਿੱਚ ਕੁੱਟਮਾਰ ਕਰਕੇ ਕਤਲ ਕਰ ਦਿੱਤਾ ਹੈ। ਕਤਲ ਤੋਂ ਬਾਅਦ ਲਾਸ਼ ਨੂੰ ਸਾੜ ਦਿੱਤਾ। ਸਥਿਤੀ ’ਤੇ ਕਾਬੂ ਪਾਉਣ ਲਈ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।

ਪਾਕਿਸਤਾਨ ਚ ਸ਼੍ਰੀਲੰਕਾ ਦੇ ਨਾਗਰਿਕ ਦਾ ਕਤਲ
ਪਾਕਿਸਤਾਨ ਚ ਸ਼੍ਰੀਲੰਕਾ ਦੇ ਨਾਗਰਿਕ ਦਾ ਕਤਲ
author img

By

Published : Dec 4, 2021, 7:54 AM IST

ਲਾਹੌਰ: ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਇੱਕ ਭੀੜ ਨੇ ਇੱਕ ਸ਼੍ਰੀਲੰਕਾਈ ਨਾਗਰਿਕ ਦਾ ਕਥਿਤ ਈਸ਼ਨਿੰਦਾ ਦੇ ਮਾਮਲੇ ਵਿੱਚ ਬੇਰਹਿਮੀ ਨਾਲ ਕੁੱਟ- ਕੁੱਟ ਕੇ ਕਤਲ ( brutally beaten to death) ਕਰ ਦਿੱਤਾ ਬਾਅਦ ਵਿੱਚ ਉਸਦੀ ਲਾਸ਼ ਨੂੰ ਸਾੜ ਦਿੱਤਾ। ਪੰਜਾਬ ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਲਗਭਗ 40 ਸਾਲਾ ਪ੍ਰਿਅੰਤਾ ਕੁਮਾਰਾ ਇੱਥੋਂ ਲਗਭਗ 100 ਕਿਲੋਮੀਟਰ ਦੂਰ ਸਿਆਲਕੋਟ ਜ਼ਿਲ੍ਹੇ ਵਿੱਚ ਇੱਕ ਫੈਕਟਰੀ ਵਿੱਚ ਜਨਰਲ ਮੈਨੇਜਰ ਵਜੋਂ ਕੰਮ ਕਰਦਾ ਸੀ।

ਅਧਿਕਾਰੀ ਨੇ ਕਿਹਾ, "ਕੁਮਾਰਾ ਨੇ ਕਥਿਤ ਤੌਰ 'ਤੇ ਕੱਟੜਪੰਥੀ ਤਹਿਰੀਕ-ਏ-ਲਬੈਇਕ ਪਾਕਿਸਤਾਨ (ਟੀਐਲਪੀ) ਦਾ ਇੱਕ ਪੋਸਟਰ ਪਾੜ ਦਿੱਤਾ, ਪਾੜੇ ਪੋਸਟਰ ਤੇ ਕੁਰਾਨ ਦੀਆਂ ਆਇਤਾਂ ਲਿਖੀਆਂ ਸਨ ਅਤੇ ਫਿਰ ਇਸ ਨੂੰ ਕੂੜੇਦਾਨ ਵਿੱਚ ਸੁੱਟ ਦਿੱਤਾ। ਅਧਿਕਾਰੀ ਨੇ ਕਿਹਾ ਕੁਮਾਰਾ ਦੇ ਦਫ਼ਤਰ ਨੇੜਲੀ ਕੰਧ 'ਤੇ ਇਸਲਾਮਿਕ ਪਾਰਟੀ ਦਾ ਪੋਸਟਰ ਚਿਪਕਾਇਆ ਹੋਇਆ ਸੀ। ਫੈਕਟਰੀ ਦੇ ਕੁਝ ਕਰਮਚਾਰੀਆਂ ਨੇ ਉਸ ਨੂੰ ਪੋਸਟਰ ਹਟਾਉਂਦੇ ਦੇਖਿਆ ਅਤੇ ਫੈਕਟਰੀ ਵਿੱਚ ਇਹ ਗੱਲ ਦੱਸੀ।

ਈਸ਼ਨਿੰਦਾ ਦੀ ਘਟਨਾ ਨੂੰ ਲੈ ਕੇ ਆਲੇ ਦੁਆਲੇ ਦੇ ਸੈਂਕੜੇ ਲੋਕ ਫੈਕਟਰੀ ਦੇ ਬਾਹਰ ਇਕੱਠੇ ਹੋਣੇ ਸ਼ੁਰੂ ਹੋ ਗਏ। ਇੰਨ੍ਹਾਂ ਵਿੱਚੋਂ ਜ਼ਿਆਦਾਤਰ ਟੀਐਲਪੀ ਦੇ ਕਾਰਕੁਨ ਅਤੇ ਸਮਰਥਕ ਸਨ। ਸੋਸ਼ਲ ਮੀਡੀਆ 'ਤੇ ਕਈ ਵੀਡੀਓ ਜਾਰੀ ਕੀਤੇ ਗਏ, ਜਿਸ 'ਚ ਦੇਖਿਆ ਜਾ ਰਿਹਾ ਹੈ ਕਿ ਸ਼੍ਰੀਲੰਕਾਈ ਨਾਗਰਿਕ ਦੀ ਲਾਸ਼ ਦੇ ਆਲੇ-ਦੁਆਲੇ ਸੈਂਕੜੇ ਲੋਕ ਖੜ੍ਹੇ ਹਨ। ਉਹ ਟੀਐਲਪੀ ਦੇ ਸਮਰਥਨ ਵਿੱਚ ਨਾਅਰੇ ਲਗਾ ਰਹੇ ਸਨ।

ਸਿਆਲਕੋਟ ਦੇ ਜ਼ਿਲ੍ਹਾ ਪੁਲਿਸ ਅਧਿਕਾਰੀ ਉਮਰ ਸਈਦ ਮਲਿਕ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸ੍ਰੀਲੰਕਾਈ ਨਾਗਰਿਕ ਦੀ ਹੱਤਿਆ ਤੋਂ ਬਾਅਦ ਸਥਿਤੀ ਨੂੰ ਕਾਬੂ ਕਰਨ ਲਈ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤੀ ਗਈ ਹੈ।

ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੁਜ਼ਦਾਰ ਨੇ ਇਸ ਨੂੰ ਬਹੁਤ ਹੀ ਦੁਖਦਾਈ ਘਟਨਾ ਕਰਾਰ ਦਿੱਤਾ ਅਤੇ ਪੁਲਿਸ ਡਾਇਰੈਕਟਰ ਜਨਰਲ ਨੂੰ ਇਸ ਮਾਮਲੇ ਦੀ ਜਾਂਚ ਕਰਨ ਅਤੇ 24 ਘੰਟਿਆਂ ਦੇ ਅੰਦਰ ਰਿਪੋਰਟ ਦੇਣ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਇੱਕ ਬਿਆਨ ਵਿੱਚ ਕਿਹਾ, "ਘਟਨਾ ਦੇ ਹਰ ਪਹਿਲੂ ਦੀ ਜਾਂਚ ਹੋਣੀ ਚਾਹੀਦੀ ਹੈ।" ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਵਾਲਿਆਂ ਖਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ।

ਦੱਸ ਦਈਏ ਕਿ ਇਲਾਕੇ ਵਿੱਚ ਸਥਿਤੀ ਤਣਾਅਪੂਰਨ ਬਣੀ ਹੋਈ ਹੈ ਅਤੇ ਸਾਰੀਆਂ ਫੈਕਟਰੀਆਂ ਬੰਦ ਹਨ। ਪੁਲਿਸ ਨੇ ਦੱਸਿਆ ਕਿ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ। ਇਸਲਾਮ ਨੂੰ ਬਦਨਾਮ ਕਰਨ ਨੂੰ ਲੈ ਕੇ ਪਾਕਿਸਤਾਨ ਵਿੱਚ ਸਖ਼ਤ ਕਾਨੂੰਨ ਹੈ ਅਤੇ ਇਸ ਵਿੱਚ ਮੌਤ ਦੀ ਸਜ਼ਾ ਦੀ ਵਿਵਸਥਾ ਵੀ ਹੈ। ਮਨੁੱਖੀ ਅਧਿਕਾਰ ਕਾਰਕੁਨਾਂ ਦਾ ਕਹਿਣਾ ਹੈ ਕਿ ਇਹ ਕਾਨੂੰਨ ਅਕਸਰ ਨਿੱਜੀ ਦੁਸ਼ਮਣੀ ਨੂੰ ਵਧਾਉਣ ਲਈ ਵਰਤੇ ਜਾਂਦੇ ਹਨ।

ਇਹ ਵੀ ਪੜ੍ਹੋ: ਬਾਈਡਨ ਨੇ ਪੁਤਿਨ ਨੂੰ ਯੂਕਰੇਨ 'ਤੇ ਹਮਲੇ ਬਾਰੇ ਦਿੱਤੀ ਚੇਤਾਵਨੀ

ਅਮਰੀਕੀ ਸਰਕਾਰ ਦੇ ਸਲਾਹਕਾਰ ਪੈਨਲ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪਾਕਿਸਤਾਨ ਵਿੱਚ ਦੁਨੀਆ ਦੇ ਕਿਸੇ ਵੀ ਦੇਸ਼ ਦੇ ਮੁਕਾਬਲੇ ਸਭ ਤੋਂ ਵੱਧ ਈਸ਼ਨਿੰਦਾ ਕਾਨੂੰਨਾਂ ਦੀ ਵਰਤੋਂ ਕੀਤੀ ਜਾਂਦੀ ਹੈ।

(ਪੀਟੀਆਈ ਭਾਸ਼ਾ)

ETV Bharat Logo

Copyright © 2025 Ushodaya Enterprises Pvt. Ltd., All Rights Reserved.