ਬ੍ਰਾਸੀਲੀਆ: 11ਵੇਂ ਬ੍ਰਿਕਸ ਸੰਮੇਲਨ 'ਚ ਭਾਗ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬ੍ਰਾਜ਼ੀਲ ਪਹੁੰਚ ਗਏ ਹਨ। ਬ੍ਰਿਕਸ ਸੰਮੇਲਨ ਵਿੱਚ ਮੋਦੀ ਬ੍ਰਾਜ਼ੀਲ, ਰੂਸ, ਚੀਨ ਤੇ ਦੱਖਣੀ ਅਫਰੀਕਾ ਦੇ ਨੇਤਾਵਾਂ ਨਾਲ ਮੁਲਾਕਾਤ ਕਰਨਗੇ।
ਇਸ ਬੈਠਕ ਦਾ ਮੁੱਦਾ ਮੌਜੂਦਾ ਵਿਸ਼ਵ ਵਿਆਪੀ ਦ੍ਰਿਸ਼ਟੀਕੋਣ ਹੋਵੇਗਾ। ਇਸ ਤੋਂ ਬਾਅਦ ਬ੍ਰਿਕਸ ਦੀ ਪੂਰੀ ਬੈਠਕ 'ਚ ਪੰਜ ਨੇਤਾ ਆਪਸੀ ਕਾਰੋਬਾਰ ਨੂੰ ਵਧਾਉਣ ਦੇ ਤਰੀਕਿਆਂ ਬਾਰੇ ਵਿਚਾਰ-ਵਟਾਂਦਰਾ ਕਰਨਗੇ। ਇਸ ਸੰਮੇਲਨ ਵਿਚ ਪ੍ਰਧਾਨ ਮੰਤਰੀ ਦਾ ਵਿਸ਼ੇਸ਼ ਧਿਆਨ ਵਿਸ਼ਵ ਦੀਆਂ 5 ਵੱਡੀਆਂ ਅਰਥ ਵਿਵਸਥਾਵਾਂ ਵਿਚਕਾਰ ਮਹੱਤਵਪੂਰਨ ਖੇਤਰਾਂ ਵਿੱਚ ਸਬੰਧਾਂ ਨੂੰ ਮਜ਼ਬੂਤ ਕਰਨਾ ਹੋਵੇਗਾ।
ਇਸ ਦੇ ਨਾਲ ਹੀ ਤੁਹਾਨੂੰ ਦੱਸ ਦਈਏ ਕਿ ਬ੍ਰਿਕਸ ਜੋ ਕਿ ਬ੍ਰਾਜ਼ੀਲ, ਰੂਸ, ਭਾਰਤ, ਚੀਨ ਤੇ ਦੱਖਣੀ ਅਫਰੀਕਾ ਦੇਸ਼ਾਂ ਦਾ ਸਮੂਹ ਹੈ। ਵਿਕਾਸਸ਼ੀਲ ਦੇਸ਼ਾਂ ਦਾ ਇਹ ਸਮੂਹ ਵਿਸ਼ਵ ਦੀ ਸਭ ਤੋਂ ਤੇਜ਼ੀ ਨਾਲ ਵਿਕਾਸ ਕਰਨ ਵਾਲੀ ਆਰਥਿਕਤਾ ਹੈ।