ਕਾਠਮੰਡੂ: ਨੇਪਾਲ ਵਿੱਚ ਵੱਧ ਰਹੇ ਰਾਜਨੀਤਿਕ ਸੰਕਟ ਦੇ ਵਿਚਕਾਰ, ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਅੱਜ ਸ਼ੀਤਲ ਨਿਵਾਸ ਵਿਖੇ ਰਾਸ਼ਟਰਪਤੀ ਬਿਦਿਆ ਦੇਵੀ ਭੰਡਾਰੀ ਨੂੰ ਮਿਲਣ ਪਹੁੰਚੇ ਹਨ। ਉਹ ਕੁਝ ਸਮੇਂ ਵਿੱਚ ਰਾਸ਼ਟਰ ਨੂੰ ਸੰਬੋਧਨ ਕਰ ਸਕਦੇ ਹਨ। ਅਜਿਹੀ ਸਥਿਤੀ ਵਿੱਚ ਅਜਿਹੀਆਂ ਕਿਅਸਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਓਲੀ ਵੀ ਅਸਤੀਫ਼ਾ ਦੇ ਸਕਦੇ ਹਨ।
ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੇ ਬੁੱਧਵਾਰ ਨੂੰ ਕੈਬਿਨੇਟ ਮੰਤਰੀਆਂ ਨਾਲ ਮੀਟਿੰਗ ਕੀਤੀ ਸੀ। ਇਸ ਤੋਂ ਪਹਿਲਾਂ 30 ਜੂਨ ਨੂੰ ਸੱਤਾਧਾਰੀ ਨੇਪਾਲ ਕਮਿਊਨਿਸਟ ਪਾਰਟੀ (ਐਨਸੀਪੀ) ਦੇ ਨੇਤਾਵਾਂ ਨੇ ਤੁਰੰਤ ਪ੍ਰਭਾਵ ਨਾਲ ਅਸਤੀਫੇ ਦੀ ਮੰਗ ਕੀਤੀ ਸੀ।
ਨੇਪਾਲ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਕਮਿਊਨਿਸਟ ਪਾਰਟੀ ਦੇ ਪ੍ਰਧਾਨ ਪੁਸ਼ਪ ਕਮਲ ਦਹਿਲ 'ਪ੍ਰਚੰਡ', ਮਾਧਵ ਨੇਪਾਲ, ਝਲਨਾਥ ਖਨਾਲ ਅਤੇ ਬਾਮਦੇਵ ਗੌਤਮ ਸਣੇ ਸੀਨੀਅਰ ਨੇਤਾਵਾਂ ਨੇ ਵੱਖ-ਵੱਖ ਮੁੱਦਿਆਂ 'ਤੇ ਪ੍ਰਧਾਨ ਮੰਤਰੀ ਓਲੀ ਦੀ ਅਸਫਲਤਾ ਦਾ ਹਵਾਲਾ ਦਿੰਦੇ ਹੋਏ ਪ੍ਰਧਾਨ ਮੰਤਰੀ ਓਲੀ ਦੇ ਅਸਤੀਫੇ ਦੀ ਮੰਗ ਕੀਤੀ ਹੈ।
ਜਾਣਕਾਰੀ ਮੁਤਾਬਕ ਮੰਗਲਵਾਰ ਨੂੰ ਹੋਈ ਨੇਪਾਲ ਕਮਿਊਨਿਸਟ ਪਾਰਟੀ ਦੀ ਸਥਾਈ ਕਮੇਟੀ ਦੀ ਬੈਠਕ ਵਿੱਚ, ਓਲੀ ਵੱਲੋਂ ਭਾਰਤ ਖਿਲਾਫ ਤਾਜ਼ਾ ਵਿਵਾਦਿਤ ਬਿਆਨਾਂ ਉੱਤੇ ਬਹਿਸ ਹੋਈ ਸੀ। ਝਲਨਾਥ ਖਨਾਲ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਨਾ ਸਿਰਫ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਕੰਮ ਕਰ ਰਹੇ ਹਨ ਬਲਕਿ ਨੀਤੀਆਂ ਅਤੇ ਪ੍ਰੋਗਰਾਮ ਲਿਆਉਣ ਵਿਚ ਵੀ ਅਸਫਲ ਰਹੇ ਹਨ।
ਉਨ੍ਹਾਂ ਸਮਾਜਵਾਦ ਦੇ ਟੀਚਿਆਂ ਨੂੰ ਨਜ਼ਰ ਅੰਦਾਜ਼ ਕਰਦਿਆਂ ਪਿਛਲੇ ਤਿੰਨ ਸਾਲਾਂ ਵਿੱਚ ਪੂੰਜੀਵਾਦੀ ਨੀਤੀਆਂ ਦੀ ਪਾਲਣਾ ਕੀਤੀ। ਇੱਕ ਸਥਾਈ ਕਮੇਟੀ ਮੈਂਬਰ ਨੇ ਆਪਣਾ ਨਾਂਏ ਗੁਪਤ ਰੱਖਣ ਦੀ ਸ਼ਰਤ ਤੇ ਕਿਹਾ ਕਿ ਓਲੀ ਕੋਲੋਂ ਭਾਰਤ ਨੂੰ ਬੇਲੋੜਾ ਉਕਸਾਉਣ ਲਈ ਸਪੱਸ਼ਟੀਕਰਨ ਮੰਗਿਆ ਗਿਆ ਹੈ।