ਨਵੀਂ ਦਿੱਲੀ: ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ ਵਿੱਚ ਕੋਵਿਡ -19 ਪੀੜਤਾਂ ਦੀ ਗਿਣਤੀ ਵੱਧ ਕੇ 2,532 ਹੋ ਗਈ ਹੈ। ਸਿੰਗਾਪੁਰ ਵਿੱਚ 233 ਹੋਰ ਲੋਕ ਕੋਵਿਡ-19 ਪੀੜਤ ਪਾਏ ਗਏ ਹਨ, ਜਿਨ੍ਹਾਂ ਵਿੱਚ 59 ਭਾਰਤੀ ਹਨ। ਸਿਹਤ ਮੰਤਰਾਲੇ ਨੇ ਐਤਵਾਰ ਨੂੰ ਦੱਸਿਆ ਕਿ ਦੇਸ਼ ਵਿੱਚ ਇਨ੍ਹਾਂ ਨਵੇਂ ਮਾਮਲਿਆਂ ਵਿਚੋਂ 51 ਲੋਕ ਜਨਤਕ ਸਥਾਨਾਂ 'ਤੇ ਪੀੜਤ ਹੋਏ, ਜਦਕਿ 15 ਲੋਕ ਕਿਸੇ ਹੋਰ ਕੋਵਿਡ -19 ਪੀੜਤ ਦੇ ਸੰਪਰਕ ਵਿੱਚ ਆਉਣ ਕਾਰਨ ਸ਼ਿਕਾਰ ਹੋਏ।
ਸਿਹਤ ਮੰਤਰਾਲੇ ਮੁਤਾਬਕ, ਬਾਕੀ 167 ਲੋਕ ਪਹਿਲਾਂ ਤੋਂ ਜਾਣੂ ਪੀੜਤ ਲੋਕਾਂ ਦੇ ਸੰਪਰਕ ਵਿਚ ਨਹੀਂ ਆਏ। ਉਨ੍ਹਾਂ ਦੇ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਦੇ ਸਰੋਤ ਦਾ ਪਤਾ ਲਗਾਇਆ ਜਾ ਰਿਹਾ ਹੈ।
ਜਨਤਕ ਥਾਂਵਾਂ 'ਚ ਪੰਜ ਸਿਤਾਰਾ ਹੋਟਲ ਸ਼ਾਮਲ
ਕੋਰੋਨਾ ਵਾਇਰਸ ਨਾਲ ਪੀੜਤਾਂ ਦੇ ਸਰੋਤ ਰਹੇ 7 ਨਵੇਂ ਜਨਤਕ ਸਥਾਨਾਂ ਬਾਰੇ ਪਤਾ ਲਗਾਇਆ ਗਿਆ ਹੈ, ਜਿਨ੍ਹਾਂ ਵਿੱਚ ਪੰਜ ਸਿਤਾਰਾ ਕੈਸੀਨੋ-ਰਿਜੌਰਟ ਦਾ ਰੈਸਟੋਰੈਂਟ ਵੀ ਸ਼ਾਮਲ ਹੈ। ਇਸ ਰੈਸਟੋਰੈਂਟ ਵਿੱਚ ਆਉਣ ਵਾਲੇ 8 ਲੋਕਾਂ ਅਤੇ ਮੈਕਡੋਨਾਲਡਜ਼ ਵਿੱਚ ਆਉਣ ਵਾਲੇ 5 ਲੋਕਾਂ ਵਿੱਚ ਵਿੱਚ ਕੋਵਿਡ -19 ਦੀ ਪੁਸ਼ਟੀ ਹੋਈ ਹੈ। ਹਸਪਤਾਲ ਵਿੱਚ ਭਰਤੀ 976 ਲੋਕਾਂ ਵਿਚੋਂ 31 ਦੀ ਹਾਲਤ ਗੰਭੀਰ ਹੈ ਅਤੇ ਉਹ ਆਈਸੀਯੂ ਵਿੱਚ ਹਨ, ਜਦਕਿ ਹੋਰਾਂ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ।
ਸਿੰਗਾਪੁਰ 'ਚ ਹੁਣ ਤੱਕ 8 ਮੌਤਾਂ
ਸਿਹਤ ਮੰਤਰਾਲੇ ਨੇ ਦੱਸਿਆ ਕਿ 988 ਅਜਿਹੇ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਬੀਮਾਰੀ ਦੇ ਲੱਛਣ ਨਹੀਂ ਹਨ, ਪਰ ਉਨ੍ਹਾਂ ਵਿੱਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਨੂੰ ਭਾਈਚਾਰਕ ਕੇਂਦਰਾਂ ਵਿੱਚ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਹੈ। ਦੇਸ਼ ਵਿਚ ਕੋਰੋਨਾ ਵਾਇਰਸ ਨਾਲ 8 ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤੀ ਮੂਲ ਦੇ ਮੇਗਾ ਸਟੋਰ ਮੁਸਤਫਾ ਸੈਂਟਰ ਨਾਲ ਜੁੜੇ 4 ਹੋਰ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ, ਇਸ ਸਟੋਰ ਨਾਲ ਸਬੰਧਤ ਪੀੜਤ ਲੋਕਾਂ ਦੀ ਗਿਣਤੀ ਵੱਧ ਕੇ 82 ਹੋ ਗਈ ਹੈ। ਸਿੰਗਾਪੁਰ ਨੇ ਕੋਰੋਨਾ ਵਾਇਰਸ ਨੂੰ ਕਾਬੂ ਕਰਨ ਲਈ ਪਾਬੰਦੀਆਂ ਲਗਾ ਦਿੱਤੀਆਂ ਹਨ।
ਜ਼ਿਕਰਯੋਗ ਹੈ ਕਿ ਦੁਨੀਆ ਭਰ ਵਿੱਚ ਕੋਵਿਡ -19 ਨੇ ਹੁਣ ਤੱਕ 1,14,259 ਲੋਕਾਂ ਦੀ ਜਾਨ ਲੈ ਲਈ ਹੈ ਅਤੇ 18 ਲੱਖ ਤੋਂ ਵਧੇਰੇ ਲੋਕ ਪੀੜਤ ਹਨ।
ਇਹ ਵੀ ਪੜ੍ਹੋ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਮਨਾਇਆ 'ਖਾਲਸਾ ਸਾਜਨਾ ਦਿਵਸ'