ਇਸਲਾਮਾਬਾਦ: ਭਾਰਤ ਦੇ ਇੱਕ ਸੀਨੀਅਰ ਆਗੂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪਾਕਿਸਤਾਨ ਨੇ ਕਟੱੜਪੰਥੀ ਕਸ਼ਮੀਰੀ ਵੱਖਵਾਦੀ ਨੇਤਾ ਸੱਯਦ ਅਲੀ ਸ਼ਾਹ ਗਿਲਾਨੀ ਨੇ ਸਭ ਤੋਂ ਵੱਡੇ ਨਾਗਰਿਕ ਪੁਰਸਕਾਰ ਨਾਲ ਸਨਮਾਨਤ ਕੀਤਾ ਹੈ। ਇਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਪਾਕਿਸਤਾਨ ਕਸ਼ਮੀਰ ਵਿੱਚ ਵੱਖਵਾਦ ਦਾ ਸਮਰਥਨ ਕਰਦਾ ਹੈ।
ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ ਅਲੀ ਨੇ 90 ਸਾਲਾ ਗਿਲਾਨੀ ਨੂੰ ਨਿਸ਼ਾਨ-ਏ-ਪਾਕਿਸਤਾਨ ਨਾਲ ਸਨਾਮਨਤ ਕੀਤਾ। ਦੇਸ਼ ਵਿੱਚ ਸ਼ੁੱਕਰਵਾਰ ਨੂੰ ਆਪਣਾ 74ਵਾਂ ਆਜ਼ਾਦੀ ਦਿਹਾੜਾ ਮਨਾਇਆ ਗਿਆ।
ਭਾਜਪਾ ਦੇ ਸੀਨੀਅਰ ਆਗੂ ਤੇ ਜੰਮੂ ਕਸ਼ਮੀਪ ਦੇ ਸਾਬਕਾ ਉੱਪ ਮੁੱਖ ਮੰਤਰੀ ਕਵਿੰਦਰ ਗੁਪਤਾ ਨੇ ਕਿਹਾ, "ਇਸ ਪੁਰਸਕਾਰ ਨਾਲ ਸਪੱਸ਼ਟ ਹੁੰਦਾ ਹੈ ਕਿ ਪਾਕਿਸਤਾਨ ਕਸ਼ਮੀਰ ਵਿੱਚ ਅੱਤਵਾਦ ਤੇ ਵੱਖਵਾਦ ਦਾ ਸਮਰਥਨ ਕਰਦਾ ਹੈ।"
ਉਨ੍ਹਾਂ ਕਿਹਾ ਕਿ, "ਇਸ ਤੋਂ ਇਹ ਵੀ ਸਪਸ਼ਟ ਹੁੰਦਾ ਹੈ ਕਿ ਕਸ਼ਮੀਰ ਵਿੱਚ ਅੱਤਵਾਦ ਤੇ ਰਾਸ਼ਟਰ ਵਿਰੋਧੀ ਤਾਕਤਾਂ ਨੂੰ ਪਾਕਿਸਤਾਨ ਵੱਲੋਂ ਫੰਡ ਦਿੱਤਾ ਜਾਂਦਾ ਹੈ। ਇਹ ਉਚਿਤ ਹੋਵੇਗਾ ਕਿ ਜਿਹੜੇ ਲੋਕ ਪਾਕਿਸਤਾਨ ਤੋਂ ਅਜਿਹੇ ਸਨਮਾਨ ਪ੍ਰਾਪਤ ਕਰਦੇ ਹਨ ਉਹ ਉਸ ਦੇਸ਼ ਵਿਚ ਹੀ ਰਹਿਣ।”