ਇਸਲਾਮਾਬਾਦ: ਪਾਕਿਸਤਾਨ ਦੇ ਯੋਜਨਾ ਅਤੇ ਵਿਕਾਸ ਮੰਤਰੀ ਅਸਦ ਉਮਰ ਨੇ ਈਦ ਦੌਰਾਨ ਕੋਰੋਨਾ ਵਾਇਰਸ ਦੀ ਲਾਗ ਫ਼ੈਲਣ ਤੋਂ ਰੋਕਮ ਲਈ ਜਨਤਕ ਥਾਵਾਂ 'ਤੇ ਜਾਣ ਤੋਂ ਗੁਰੇਜ਼ ਕਰਨ ਅਤੇ ਸੋਸ਼ਲ ਡਿਸਟੈਂਸਿੰਗ ਦੀ ਪਾਲਣਾ ਕਰਨ ਲਈ ਕਿਹਾ ਹੈ।
ਸਥਾਨਕ ਮੀਡੀਆ ਰਿਪੋਰਟ ਮੁਤਾਬਕ, ਨੈਸ਼ਨਲ ਕਮਾਂਡ ਐਂਡ ਆਪਰੇਸ਼ਨ ਸੈਂਟਰ(ਐਨਸੀਓਸੀ) ਦੀ ਸਨਿੱਚਰਵਾਰ ਨੂੰ ਹੋਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਮਨੰਤੀ ਨੇ ਸਬੰਧਤ ਅਧਿਕਾਰੀਆਂ ਨੂੰ ਪਸ਼ੂ ਬਾਜ਼ਾਰ ਵਿੱਚ ਸੁਰੱਖਿਆ ਦੇ ਪੂਰੇ ਇੰਤਜ਼ਾਮ ਕਰਨ ਲਈ ਨਿਰਦੇਸ਼ ਦਿੱਤੇ ਹਨ ਤਾਂ ਕਿ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
ਮੰਤਰੀ ਨੇ ਕਿਹਾ ਕਿ ਕੋਰੋਨਾ ਵਬਾ ਨੂੰ ਵੇਖਦਿਆਂ ਹੋਇਆਂ ਈਦ ਓਲ ਅਜਹਾ ਨੂੰ ਸਾਦਗੀ ਨਾਲ ਮਨਾਇਆ ਜਾਣਾ ਚਾਹੀਦਾ ਹੈ ਤਾਂ ਕਿ ਕੋਰੋਨਾ ਵਾਇਰਸ ਦੀ ਲਾਗ ਨੂੰ ਠੱਲ੍ਹ ਪਾਈ ਜਾ ਸਕੇ।
ਜ਼ਿਕਰ ਕਰ ਦਈਏ ਕਿ ਪੰਜਾਬ ਦੇ ਖ਼ੈਬਰ ਪਖ਼ਤੂਨਖਵਾ ਅਤੇ ਇਸਲਾਮਾਬਾਦ ਵਿੱਚ 527 ਪਸ਼ੂ ਵੇਚਣ ਵਾਲੀਆਂ ਮੰਡੀਆਂ ਨੂੰ ਸੀਲ ਕਰ ਦਿੱਤਾ ਗਿਆ ਹੈ।
ਲੰਘੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਦੇ 1317 ਮਾਮਲੇ ਸਾਹਮਣੇ ਆਏ ਹਨ ਅਤੇ ਇਸ 40 ਲੋਕਾਂ ਦੀ ਮੌਤ ਦਰਜ ਕੀਤੀ ਗਈ ਹੈ। ਇਨ੍ਹਾਂ ਅੰਕੜਿਆਂ ਤੋਂ ਬਾਅਦ ਕੋਰੋਨਾ ਪੀੜਤ ਲੋਕਾਂ ਦਾ ਗਿਣਤੀ ਵਧ ਕੇ 272,807 ਹੋ ਗਈ ਹੈ ਜਿਸ ਵਿੱਚ 236,596 ਸਿਹਤਯਾਬ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ। ਬੇਸ਼ੱਕ ਪਾਕਿਸਤਾਨ ਵਿੱਚ ਕੋਰੋਨਾ ਵਾਇਰਸ ਤੋਂ ਮਾਤ ਦੇ ਕੇ ਸਿਹਤਯਾਬ ਹੋਣ ਵਾਲਿਆਂ ਦੀ ਗਿਣਤੀ ਜ਼ਿਆਦਾ ਹੈ ਪਰ ਫਿਰ ਵੀ ਸਰਕਾਰ ਅਤਿਹਿਆਤ ਦੇ ਤੌਰ ਤੇ ਇਹ ਕਦਮ ਚੁੱਕ ਰਹੀ ਹੈ ਜੋ ਕਿ ਲਾਜ਼ਮੀ ਵੀ ਹਨ।