ਨਵੀਂ ਦਿੱਲੀ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅੱਜ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ ਹੈ। ਇਮਰਾਨ ਖ਼ਾਨ ਨੇ ਇਸ ਯੂਨੀਵਰਸਿਟੀ ਦਾ ਨੀਂਹ-ਪੱਥਰ ਸੋਮਵਾਰ ਸਵੇਰੇ 11 ਵਜੇ ਰੱਖਿਆ।
ਇਸ ਸਬੰਧੀ ਅੰਦਰੂਨੀ ਮਾਮਲਿਆਂ ਦੇ ਮੰਤਰੀ ਇਜ਼ਾਜ਼ ਸ਼ਾਹ ਨੇ ਦੱਸਿਆ ਕਿ ਇਹ ਯੂਨੀਵਰਸਿਟੀ ਅਜਿਹੀ ਇੱਕ ਪਹਿਲੀ ਯੂਨੀਵਰਸਿਟੀ ਹੋਵੇਗੀ ਜਿਹੜੀ ਪੰਜਾਬੀ ਅਤੇ ਖ਼ਾਲਸਾਈ ਭਾਸ਼ਾਵਾਂ ਉੱਤੇ ਧਿਆਨ ਦੇਵੇਗੀ।
ਲਹਿੰਦੇ ਪੰਜਾਬ ਦੇ ਸੂਬੇ ਜ਼ਿਲ੍ਹਾ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ ਨਾਂਅ ਉੱਤੇ ਇਹ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ। ਨਨਕਾਣਾ ਸਾਹਿਬ ਲਾਹੌਰ ਤੋਂ ਲਗਭਕ 75 ਕਿਲੋਮੀਟਰ ਦੀ ਦੂਰੀ ਉੱਤੇ ਸਥਿਤ ਹੈ।
ਤੁਹਾਨੂੰ ਦੱਸ ਦਈਏ ਕਿ ਅਗਲੇ ਮਹੀਨੇ ਦੀ 9 ਤਾਰੀਖ਼ ਨੂੰ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਦੁਨੀਆਂ ਭਰ ਦੇ ਸਿੱਖ ਸ਼ਰਧਾਲੂਆਂ ਲਾਂਘਾ ਖੋਲ੍ਹ ਰਿਹਾ ਹੈ। ਇਸ ਲਾਂਘੇ ਦਾ ਕੰਮ ਲਗਭਗ 75 ਫ਼ੀਸਦੀ ਪੂਰਾ ਹੋ ਚੁੱਕਿਆ ਹੈ।
ਗੁਰਦੁਆਰਾ ਕਰਤਾਰਪੁਰ ਸਾਹਿਬ ਉਹ ਥਾਂ ਹੈ, ਜਿਥੇ ਗੁਰੂ ਸਾਹਿਬ ਜੀ ਨੇ ਆਪਣੀ ਜ਼ਿੰਦਗੀ ਦੇ ਆਖ਼ਰੀ 18 ਠਹਿਰੇ ਸਨ। ਚੜ੍ਹਦੇ ਪੰਜਾਬ ਦੇ ਜ਼ਿਲ੍ਹੇ ਗੁਰਦਾਸਪੁਰ ਤੋਂ ਇਹ ਅਸਥਾਨ ਲਗਭਗ 3 ਕਿਲੋਮੀਟਰ ਹੈ।