ਕਰਾਚੀ: ਪਾਕਿਸਤਾਨ ਦੇ ਕਰਾਚੀ 'ਚ ਹੋਏ ਅੱਤਵਾਦੀ ਹਮਲੇ ਵਿੱਚ ਸਟਾਕ ਐਕਸਚੇਂਜ ਦੀ ਇਮਾਰਤ ਨੂੰ ਨਿਸ਼ਾਨਾ ਬਣਾਇਆ ਗਿਆ। ਹਮਲੇ ਵਿੱਚ 9 ਲੋਕਾਂ ਦੀ ਮੌਤ ਹੋ ਗਈ। ਉਥੇ ਹੀ ਹਮਲਾ ਕਰਨ ਵਾਲੇ 4 ਅੱਤਵਾਦੀ ਮਾਰੇ ਗਏ ਹਨ। ਬਲੋਚ ਲਿਬਰੇਸ਼ਨ ਆਰਮੀ ਵੱਲੋਂ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਗਈ ਹੈ।
ਅੱਤਵਾਦੀਆਂ ਨੇ ਸਟਾਕ ਐਕਸਚੇਜ਼ ਦੀ ਇਮਾਰਤ ਦੇ ਮੁੱਖ ਪ੍ਰਵੇਸ਼ ਦੁਆਰ 'ਤੇ ਗ੍ਰਨੇਡ ਹਮਲਾ ਕੀਤਾ ਅਤੇ ਗੋਲੀਬਾਰੀ ਤੋਂ ਬਾਅਦ ਇਮਾਰਤ 'ਚ ਦਾਖ਼ਲ ਹੋ ਗਏ। ਘਟਨਾ ਦੇ ਸਮੇਂ 2 ਤੋਂ 3 ਹਜ਼ਾਰ ਲੋਕ ਇਮਾਰਤ ਵਿੱਚ ਮੌਜੂਦ ਸਨ।
ਇਹ ਵੀ ਪੜ੍ਹੋ: ਚੀਨ ਨੇ ਵਿਵਾਦਪੂਰਨ ਹਾਂਗਕਾਂਗ ਸੁਰੱਖਿਆ ਬਿੱਲ ਦੀ ਸਮੀਖਿਆ ਕੀਤੀ ਸ਼ੁਰੂ
ਅੱਤਵਾਦੀ ਹਮਲੇ ਬਾਰੇ ਨਿਊਜ਼ ਏਜੰਸੀ ਇੰਡੀਪੈਂਡੈਂਟ ਦੀ ਸੁਤੰਤਰ ਪੱਤਰਕਾਰ ਰਮੀਸ਼ਾ ਅਲੀ ਨੇ ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕਰਦੇ ਹੋਏ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਅੱਤਵਾਦੀ ਸੰਗਠਨ ਨੇ ਹਮਲੇ ਦੀ ਅਧਿਕਾਰਤ ਤੌਰ ‘ਤੇ ਜ਼ਿੰਮੇਵਾਰੀ ਨਹੀਂ ਲਈ ਹੈ ਪਰ ਬਲੋਚਿਸਤਾਨ ਲਿਬਰੇਸ਼ਨ ਆਰਮੀ (ਬੀਐਲਏ) ਦੇ ਇੱਕ ਧੜੇ ਨੇ ਹਮਲੇ ਪਿੱਛੇ ਹੱਥ ਹੋਣ ਦਾ ਦਾਅਵਾ ਕੀਤਾ ਹੈ। ਦੱਸ ਦਈਏ ਕਿ ਇਸ ਹਮਲੇ ਬਾਰੇ ਜਾਣਕਾਰੀ ਦੇਣ ਦੇ ਉਦੇਸ਼ ਨਾਲ ਹਮਲੇ ਤੋਂ ਪਹਿਲਾਂ ਇੱਕ ਟਵਿੱਟਰ ਅਕਾਊਂਟ ਬਣਾਇਆ ਗਿਆ ਸੀ।
ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਓਸਾਮਾ ਬਿਨ ਲਾਦੇਨ ਨੂੰ ਸ਼ਹੀਦ ਕਿਹਾ ਸੀ, ਜਿਸ ਤੋਂ ਬਾਅਦ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਵੀ ਉਨ੍ਹਾਂ ਦੀ ਸਖ਼ਤ ਅਲੋਚਨਾ ਕੀਤੀ ਗਈ ਸੀ।
-
#Karachi firing outside #Pakistan stock exchange building three wounded pic.twitter.com/ATZP2LUVzv
— Riaz sohail (@RiazSangi) June 29, 2020 " class="align-text-top noRightClick twitterSection" data="
">#Karachi firing outside #Pakistan stock exchange building three wounded pic.twitter.com/ATZP2LUVzv
— Riaz sohail (@RiazSangi) June 29, 2020#Karachi firing outside #Pakistan stock exchange building three wounded pic.twitter.com/ATZP2LUVzv
— Riaz sohail (@RiazSangi) June 29, 2020