ਇਸਲਾਮਾਬਾਦ: ਦੇਸ਼ ਵਿਚ ਕੋਵਿਡ-19 ਮਹਾਂਮਾਰੀ ਦੇ ਪ੍ਰਕੋਪ ਨਾਲ ਨਜਿੱਠਣ ਲਈ ਲਗਾਈਆਂ ਗਈਆਂ ਕੁਝ ਪਾਬੰਦੀਆਂ ਨੂੰ ਸੌਖਾ ਕਰਨ ਤੋਂ ਬਾਅਦ ਪਾਕਿਸਤਾਨ ਸਨਿੱਚਰਵਾਰ ਤੋਂ ਘਰੇਲੂ ਉਡਾਣਾਂ ਦਾ ਸੰਚਾਲਨ ਮੁੜ ਸ਼ੁਰੂ ਕਰੇਗਾ।
ਪਾਕਿਸਤਾਨ ਵਿਚ ਕੋਰੋਨਾ ਵਾਇਰਸ ਦੀ ਲਾਗ ਕਾਰਨ ਹੁਣ ਤਕ 800 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਪਾਕਿਸਤਾਨ ਸਰਕਾਰ ਨੇ ਪਿਛਲੇ ਹਫਤੇ ਕਿਹਾ ਸੀ ਕਿ ਆਰਥਿਕਤਾ ਉੱਤੇ ਤਾਲਾਬੰਦੀ ਦੇ ਪ੍ਰਭਾਵ ਕਾਰਨ ਇਸ ਨੂੰ (ਤਾਲਾਬੰਦੀ) ਹਟਾ ਦਿੱਤਾ ਜਾਵੇਗਾ।
ਇੱਕ ਖ਼ਬਰ ਅਨੁਸਾਰ, ਪਾਕਿਸਤਾਨ ਸਿਵਲ ਹਵਾਬਾਜ਼ੀ ਅਥਾਰਟੀ (ਪੀਸੀਏਏ) ਨੇ ਸਨਿੱਚਰਵਾਰ ਤੋਂ ਘਰੇਲੂ ਉਡਾਣਾਂ ਦਾ ਕੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਪਾਕਿਸਤਾਨ ਇੰਟਰਨੈਸ਼ਨਲ ਏਅਰ ਲਾਈਨਜ਼ (ਪੀਆਈਏ) ਅਤੇ ਸਰੀਨ ਏਅਰ ਸਵੇਰੇ ਅਤੇ ਦੁਪਹਿਰ ਨੂੰ ਉਡਾਣਾਂ ਦਾ ਸੰਚਾਲਨ ਕਰੇਗੀ।
ਇਸ ਦੌਰਾਨ ਰਾਸ਼ਟਰੀ ਸਿਹਤ ਸੇਵਾ ਮੰਤਰਾਲੇ ਦੇ ਅਨੁਸਾਰ, 1,430 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਸ਼ੁੱਕਰਵਾਰ ਨੂੰ ਦੇਸ਼ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 37,218 ਤੱਕ ਪਹੁੰਚ ਗਈ।
ਹੁਣ ਤੱਕ ਕੁੱਲ 10,155 ਮਰੀਜ਼ ਠੀਕ ਹੋ ਚੁੱਕੇ ਹਨ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਵਿਡ -19 ਵਿੱਚ ਹੋਈਆਂ 33 ਮੌਤਾਂ ਕਾਰਨ ਕੁੱਲ ਮੌਤਾਂ ਦੀ ਗਿਣਤੀ ਵੀ 803 ਤੱਕ ਪਹੁੰਚ ਗਈ ਹੈ।