ETV Bharat / international

Pakistan Train Accident: 2 ਟ੍ਰੇਨਾਂ ਦੀ ਸਿੱਧੀ ਟੱਕਰ, 30 ਤੋਂ ਵੱਧ ਲੋਕਾਂ ਦੀ ਮੌਤ - पाकिस्तान में रेल हादसा

ਪਾਕਿਸਤਾਨ ਦੇ ਸਿੰਧ ਪ੍ਰਾਂਤ ਵਿਚ ਦੋ ਰੇਲ ਗੱਡੀਆਂ ਦੇ ਟਕਰਾ ਜਾਣ ਕਾਰਨ ਘੱਟੋ ਘੱਟ 30 ਲੋਕਾਂ ਦੀ ਮੌਤ ਹੋ ਗਈ ਹੈ ਅਤੇ 50 ਤੋਂ ਵੱਧ ਲੋਕ ਜ਼ਖਮੀ ਹੋਣ ਦੀ ਖ਼ਬਰ ਹੈ।

Pakistan Train Accident
Pakistan Train Accident
author img

By

Published : Jun 7, 2021, 9:31 AM IST

ਇਸਲਾਮਾਬਾਦ: ਪਾਕਿਸਤਾਨ ਵਿੱਚ ਵੱਡਾ ਰੇਲ ਹਾਦਸਾ ਵਾਪਰਿਆ ਹੈ ਜਿਸ ਵਿਚ ਹੁਣ ਤੱਕ ਕਰੀਬ 50 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂਕਿ 30 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਇਹ ਹਾਦਸਾ ਸਿੰਧ ਪ੍ਰਾਂਤ ਦੇ ਦਹਾਰਕੀ ਵਿੱਚ ਵਾਪਰਿਆ। ਇਹ ਸਥਾਨ ਇੱਥੋਂ ਦੇ ਘੋਟਕੀ ਜ਼ਿਲ੍ਹੇ ਵਿੱਚ ਸਥਿਤ ਹੈ। ਇੱਥੇ ਦੋ ਮੁਸਾਫਰ ਰੇਲ ਗੱਡੀਆਂ ਮਿੱਲਤ ਐਕਸਪ੍ਰੈਸ (ਯੂਪੀ) ਤੇ ਸਰ ਸਯਦ ਐਕਸਪ੍ਰੈਸ (ਡੀਐਨ) ਆਪਸ 'ਚ ਟਕਰਾ ਗਈਆਂ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਕਰੀਬ 50 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।

ਜੀਓ ਟੀਵੀ ਦੀ ਰਿਪੋਰਟ ਮੁਤਾਬਕ ਇਹ ਹਾਦਸਾ ਤੜਕੇ 3:45 ਵਜੇ ਹੋਇਆ। ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਯਾਤਰੀ ਫਸੇ ਹੋਏ ਹਨ ਜਿਨ੍ਹਾਂ ਨੂੰ ਸਿਰਫ ਰੇਲ ਕੱਟ ਕੇ ਹੀ ਉਤਾਰਿਆ ਜਾ ਸਕਦਾ ਹੈ। ਖ਼ਬਰਾਂ ਹਨ ਕਿ ਜ਼ਖਮੀਆਂ ਨੂੰ ਟਰੈਕਟਰ ਟਰਾਲੀ ਰਾਹੀਂ ਲਿਜਾਇਆ ਜਾ ਰਿਹਾ ਹੈ। ਰਿਪੋਰਟਾਂ ਮੁਤਾਬਕ ਮੈਡੀਕਲ ਟੀਮ ਰਾਤ ਕਰੀਬ 9.30 ਵਜੇ ਉੱਥੇ ਪਹੁੰਚੇਗੀ ਤੇ ਉਸ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਇਸ ਹਾਦਸੇ ਵਿੱਚ ਕਿੰਨਾ ਨੁਕਸਾਨ ਹੋਇਆ ਹੋਵੇਗਾ।

ਇਹ ਰੇਲ ਗੱਡੀਆਂ ਰੇਟੀ ਤੇ ਦਹਾਰਕੀ ਰੇਲਵੇ ਸਟੇਸ਼ਨ ਵਿਚਕਾਰ ਟਕਰਾ ਗਈਆਂ। ਮੀਡੀਆ ਰਿਪੋਰਟਾਂ ਵਿੱਚ ਇਹ ਕਿਹਾ ਜਾ ਰਿਹਾ ਹੈ ਕਿ ਬਹੁਤ ਸਾਰੇ ਲੋਕ ਰੇਲ ਅੰਦਰ ਫਸ ਗਏ ਹਨ। ਇਸ ਕਾਰਨ ਉਨ੍ਹਾਂ ਨੂੰ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਆਉਣ ਵਾਲੇ ਕੁਝ ਘੰਟਿਆਂ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.