ਲਾਹੌਰ: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ਰਫ ਨੂੰ ਦਿਲ ਦੀ ਬਿਮਾਰੀ ਕਰ ਕੇ ਦੁਬਈ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਦੀ ਪਾਰਟੀ ਦੇ ਸੂਤਰਾਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ।
ਡਾਨ ਨਿਊਜ਼ ਦੇ ਮੁਤਾਬਕ, 'ਸੋਮਵਾਰ ਨੂੰ ਟੈਲੀਵੀਜ਼ਨ ਚੈਨਲਾਂ ਨੇ ਸਾਬਕਾ ਰਾਸ਼ਟਰਪਤੀ ਨੂੰ ਦੁਬਈ ਦੇ ਅਮਰੀਕੀ ਹਸਪਤਾਲ ਵਿੱਚ ਸਟਰੈਚਰ 'ਤੇ ਲੈ ਕੇ ਜਾਂਦਿਆਂ ਹੋਇਆਂ ਦੀ ਫ਼ੁਟੇਜ਼ ਵਿਖਾਈ ਸੀ ਜਿਸ ਦੀ ਪੁਸ਼ਟੀ ਬਾਅਦ ਵਿੱਚ ਉਨ੍ਹਾਂ ਦੀ ਪਾਰਟੀ ਦੇ ਸੂਤਰਾਂ ਨੇ ਕਰ ਦਿੱਤੀ ਹੈ।
ਪਾਰਟੀ ਦੇ ਬੁਲਾਰੇ ਨੇ ਕਿਹਾ, 'ਉਹ ਸਿਹਤ ਸਬੰਧੀ ਕੁਝ ਗੰਭੀਰ ਸਮੱਸਿਆਵਾਂ ਨਾਲ ਜੂਝ ਰਹੇ ਹਨ ਅਤੇ ਹਾਲ ਹੀ ਵਿੱਚ ਛਾਤੀ ਦਰਦ ਅਤੇ ਬੇਚੈਨੀ ਦੀ ਸ਼ਿਕਾਇਤ ਵੀ ਹੋ ਰਹੀ ਹੈ।'
ਉਨ੍ਹਾਂ ਕਿਹਾ, 'ਡਾਕਟਰਾਂ ਨੇ ਉਨ੍ਹਾਂ ਨੂੰ ਛੇਤੀ ਹੀ ਹਸਪਤਾਲ ਵਿੱਚ ਭਰਤੀ ਹੋਣ ਦੀ ਸਲਾਹ ਦਿੱਤੀ ਸੀ। ਇਸ ਤੋਂ ਬਾਅਦ ਸਾਬਕਾ ਰਾਸ਼ਟਰਪਤੀ ਦੇ ਕੁਝ ਟੈਸਟ ਹੋਏ ਜਿਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਸਥਿਤੀ ਬਾਰੇ ਕੁਝ ਕਿਹਾ ਜਾ ਸਕੇਗਾ।'