ETV Bharat / international

ਸਿੱਖਸ ਫਾਰ ਜਸਟਿਸ ਦੇ ਪ੍ਰਦਰਸ਼ਨ ਨੂੰ ਕੈਪਟਨ ਦੇ ਬਰਮਿੰਘਮ ਸਮਾਰੋਹ 'ਚ ਨਹੀਂ ਮਿਲਿਆ ਹੁੰਗਾਰਾ

ਅਮਰਿੰਦਰ ਸਿੰਘ ਦੇ ਪ੍ਰੋਗਰਾਮ ਵਾਲੇ ਸਥਾਨ ਦੇ ਬਾਹਰ ਸਿੱਖਸ ਫਾਰ ਜਸਟਿਸ ਵੱਲੋਂ ਕੀਤਾ ਗਿਆ ਰੋਸ ਪ੍ਰਦਰਸ਼ਨ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਇਆ ਹੈ।

ਫ਼ੋਟੋ
author img

By

Published : Nov 25, 2019, 11:14 PM IST

ਨਵੀਂ ਦਿੱਲੀ: ਸਿੱਖਸ ਫਾਰ ਜਸਟਿਸ (ਐਸ.ਜੇ.ਐਫ.) ਵੱਲੋਂ ਬਰਮਿੰਘਮ ਵਿਖੇ ਬੀਤੀ ਰਾਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰੋਗਰਾਮ ਵਾਲੇ ਸਥਾਨ ਦੇ ਬਾਹਰ ਕੀਤਾ ਗਿਆ ਰੋਸ ਪ੍ਰਦਰਸ਼ਨ ਨਾਂਹ ਪੱਖੀ ਹੁੰਗਾਰੇ ਕਾਰਨ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਇਆ। ਇਸ ਪ੍ਰਦਰਸ਼ਨ ਦੀ ਅਸਫਲਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਸਥਾਨਕ ਸਿੱਖ ਭਾਈਚਾਰੇ ਵੱਲੋਂ ਵੀ ਇਸ ਨੂੰ ਸਮਰਥਨ ਜਾਂ ਸਹਿਯੋਗ ਨਹੀਂ ਦਿੱਤਾ ਗਿਆ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਬੁਲਾਰੇ ਵੱਲੋਂ ਦਿੱਤੀ ਗਈ।

ਬੁਲਾਰੇ ਨੇ ਦੱਸਿਆ ਕਿ ਇਹ ਕੁਝ ਪ੍ਰਦਰਸ਼ਨਕਾਰੀਆਂ ਦਾ ਇਕੱਠ ਸੀ ਜਿਨ੍ਹਾਂ ਨੂੰ ਕਿਸੇ ਵੱਲੋਂ ਵੀ ਕੋਈ ਸਹਿਯੋਗ ਨਹੀਂ ਮਿਲਿਆ, ਜਿਸ ਕਾਰਨ ਉਹ ਮੁੱਖ ਮੰਤਰੀ ਦੇ ਪ੍ਰੋਗਰਾਮ ਵਿੱਚ ਵੀ ਕਿਸੇ ਵੀ ਤਰੀਕੇ ਨਾਲ ਅੜਚਨ ਪਾਉਣ 'ਚ ਸਫਲ ਨਹੀਂ ਹੋ ਸਕੇ। ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੂਰੇ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਉਹ ਕਰੀਬ ਤਿੰਨ ਘੰਟੇ ਸਮਾਗਮ ਵਿੱਚ ਹਾਜ਼ਰ ਰਹੇ। ਉਨ੍ਹਾਂ ਕਿਹਾ ਕਿ ਇਹ ਪ੍ਰਦਰਸ਼ਨਕਾਰੀ ਸਨ ਜਿਨ੍ਹਾਂ ਨੂੰ ਪਿੱਛੇ ਹਟਣ ਲਈ ਮਜਬੂਰ ਹੋਣਾ ਪਿਆ। ਮੁੱਖ ਮੰਤਰੀ ਨੇ ਸਮਾਗਮ ਦੌਰਾਨ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਐਸ.ਜੇ.ਐਫ. ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਕਿਹਾ ਸੀ ਕਿ ਆਈ.ਐਸ.ਆਈ. ਦੇ ਸਮਰਥਨ ਵਾਲੇ ਇਸ ਕੱਟੜ ਅਤੱਵਾਦੀ ਸੰਗਠਨ ਦਾ ਕੋਈ ਵਿਚਾਰਧਾਰਕ ਅਧਾਰ ਨਹੀਂ ਹੈ। ਇਸ ਸੰਸਥਾ ਦਾ ਸਿੱਖ ਕੌਮ ਵਿੱਚ ਪਾੜਾ ਪਾ ਕੇ ਪੰਜਾਬ ਤੇ ਭਾਰਤ ਵੰਡਣ ਤੋਂ ਇਲਾਵਾ ਹੋਰ ਕੋਈ ਏਜੰਡਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਅਜਿਹੇ ਨਾਪਾਕ ਮਨਸੂਬੇ ਭਾਰਤ ਦੀ ਏਕਤਾ ਅਤੇ ਸ਼ਕਤੀ ਨੂੰ ਨਹੀਂ ਤੋੜ ਸਕਦੇ।

Intro:ਮੁੱਖ ਮੰਤਰੀ ਦੇ ਬਰਮਿੰਘਮ ਵਿਖੇ ਸਮਾਰੋਹ ਵਾਲੀ ਜਗ੍ਹਾਂ ਦੇ ਬਾਹਰ ਸਿੱਖਸ ਫਾਰ ਜਸਟਿਸ ਦੇ ਪ੍ਰਦਰਸ਼ਨ ਨੂੰ ਮਿਲਿਆ ਨਾਂਹਪੱਖੀ ਹੁੰਗਾਰਾ: ਪੰਜਾਬ ਸਰਕਾਰBody:ਸਿੱਖਸ ਫਾਰ ਜਸਟਿਸ (ਐਸ.ਜੇ.ਐਫ.) ਵੱਲੋਂ ਬਰਮਿੰਘਮ ਵਿਖੇ ਬੀਤੀ ਰਾਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰੋਗਰਾਮ ਵਾਲੇ ਸਥਾਨ ਦੇ ਬਾਹਰ ਕੀਤਾ ਗਿਆ ਅਖੌਤੀ ਰੋਸ ਪ੍ਰਦਰਸ਼ਨ ਨਾਂਹਪੱਖੀ ਹੁੰਗਾਰੇ ਕਾਰਨ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਇਆ। ਇਸ ਪ੍ਰਦਰਸ਼ਨ ਦੀ ਅਸਫਲਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਸਥਾਨਕ ਸਿੱਖ ਭਾਈਚਾਰੇ ਵੱਲੋਂ ਉੱਕਾ ਵੀ ਇਸ ਨੂੰ ਸਮਰਥਨ ਜਾਂ ਸਹਿਯੋਗ ਨਹੀਂ ਦਿੱਤਾ ਗਿਆ। ਇਹ ਜਾਣਕਾਰੀ ਪੰਜਾਬ ਸਰਕਾਰ ਦੇ ਬੁਲਾਰੇ ਵੱਲੋਂ ਦਿੱਤੀ ਗਈ।
ਬੁਲਾਰੇ ਨੇ ਦੱਸਿਆ ਕਿ ਇਹ ਮੁੱਠੀ ਭਰ ਪ੍ਰਦਰਸ਼ਨਕਾਰੀਆਂ ਦਾ ਇਕੱਠ ਸੀ ਜਿਨ੍ਹਾਂ ਨੂੰ ਕਿਸੇ ਵੀ ਮਸ਼ਹੂਰ ਜਾਂ ਸੱਚੇ ਦਿਲੋਂ ਕੋਈ ਸਹਿਯੋਗ ਨਹੀਂ ਮਿਲਿਆ ਜਿਸ ਕਾਰਨ ਉਹ ਮੁੱਖ ਮੰਤਰੀ ਦੇ ਪ੍ਰੋਗਰਾਮ ਨੂੰ ਕਿਸੇ ਵੀ ਤਰੀਕੇ ਨਾਲ ਅੜਚਨ ਪਾਉਣ 'ਚ ਸਫਲ ਨਹੀਂ ਹੋ ਸਕੇ।
ਬੁਲਾਰੇ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੂਰੇ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਉਹ ਕਰੀਬ ਤਿੰਨ ਘੰਟੇ ਸਮਾਗਮ ਵਿੱਚ ਹਾਜ਼ਰ ਰਹੇ। ਉਨ੍ਹਾਂ ਕਿਹਾ ਕਿ ਇਹ ਅਖੌਤੀ ਪ੍ਰਦਰਸ਼ਨਕਾਰੀ ਸਨ ਜਿਨ੍ਹਾਂ ਨੂੰ ਪਿੱਛੇ ਹਟਣ ਲਈ ਮਜਬੂਰ ਹੋਣਾ ਪਿਆ।
ਮੁੱਖ ਮੰਤਰੀ ਨੇ ਸਮਾਗਮ ਦੌਰਾਨ ਭਾਰਤੀ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਐਸ.ਜੇ.ਐਫ. ਨੂੰ ਪੂਰੀ ਤਰ੍ਹਾਂ ਰੱਦ ਕਰਦਿਆਂ ਕਿਹਾ ਸੀ ਕਿ ਆਈ.ਐਸ.ਆਈ. ਦੇ ਸਮਰਥਨ ਵਾਲੇ ਇਸ ਕੱਟੜ ਅਤਿਵਾਦੀ ਸੰਗਠਨ ਦਾ ਕੋਈ ਵਿਚਾਰਧਾਰਕ ਅਧਾਰ ਨਹੀਂ ਹੈ। ਇਸ ਸੰਸਥਾ ਦਾ ਸਿੱਖ ਕੌਮ ਵਿੱਚ ਪਾੜਾ ਪਾ ਕੇ ਪੰਜਾਬ ਤੇ ਭਾਰਤ ਵੰਡਣ ਤੋਂ ਇਲਾਵਾ ਹੋਰ ਕੋਈ ਏਜੰਡਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਅਜਿਹੇ ਨਾਪਾਕ ਮਨਸੂਬੇ ਭਾਰਤ ਦੀ ਏਕਤਾ ਅਤੇ ਸ਼ਕਤੀ ਨੂੰ ਨਹੀਂ ਤੋੜ ਸਕਦੇ।
ਮੁੱਖ ਮੰਤਰੀ ਨੇ ਇਹ ਸਾਫ ਕੀਤਾ ਕਿ ਸ਼ਾਂਤੀ ਤੇ ਸਦਭਾਵਨਾ ਨੂੰ ਅਜਿਹੇ ਕਿਸੇ ਵੀ ਖਤਰੇ ਨਾਲ ਨਜਿੱਠਣ ਲਈ ਪੰਜਾਬ ਤੇ ਭਾਰਤ ਦੇਸ਼ ਪੂਰੀ ਤਰ੍ਹਾਂ ਸਮਰੱਥ ਹੈ।
----- Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.