ਤਹਿਰਾਨ: ਈਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਨੇ ਮੰਗਲਵਾਰ ਨੂੰ ਕਿਹਾ ਕਿ ਯੁਕ੍ਰੇਨ ਦੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਲਈ ਜ਼ਿੰਮੇਵਾਰ ਸਾਰੇ ਲੋਕਾਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ।
ਉਨ੍ਹਾਂ ਟੈਲੀਵਿਜ਼ਨ ਉੱਤੇ ਦਿੱਤੇ ਭਾਸ਼ਣ ਵਿੱਚ ਕਿਹਾ, "ਇਸ ਘਟਨਾ ਵਿੱਚ ਸਾਡੇ ਲੋਕਾਂ ਲਈ ਇਹ ਬਹੁਤ ਮਹੱਤਵਪੂਰਨ ਹੈ ਕਿ ਜਿਸ ਦੀ ਵੀ ਗ਼ਲਤੀ ਜਾਂ ਲਾਪਰਵਾਹੀ ਸੀ ਉਸ ਨੂੰ ਨਿਆਂ ਦਾ ਸਾਹਮਣਾ ਕਰਨਾ ਪਵੇਗਾ।"
ਰੁਹਾਨੀ ਨੇ ਕਿਹਾ, "ਜਿਸ ਨੂੰ ਵੀ ਸਜ਼ਾ ਮਿਲਣੀ ਚਾਹੀਦੀ ਹੋਈ, ਉਸ ਨੂੰ ਜ਼ਰੂਰ ਸਜ਼ਾ ਦਿੱਤੀ ਜਾਵੇ।"
ਉਨ੍ਹਾਂ ਕਿਹਾ, "ਨਿਆਂਪਾਲਿਕਾ ਨੂੰ ਉੱਚ ਅਦਾਲਤ ਦੇ ਜੱਜਾਂ ਅਤੇ ਦਰਜਨਾਂ ਮਾਹਰਾਂ ਦੀ ਇੱਕ ਵਿਸ਼ੇਸ਼ ਅਦਾਲਤ ਬਨਾਉਣੀ ਚਾਹੀਦੀ ਹੈ ਕਿਉਂਕਿ ਪੂਰੀ ਦੁਨੀਆ ਦੀ ਇਸ 'ਤੇ ਨਜ਼ਰ ਹੋਵੇਗੀ।"
ਇਹ ਵੀ ਪੜ੍ਹੋ: ਟਰੰਪ ਦੀ ਭਾਰਤ ਫੇਰੀ: ਤਰੀਕਾਂ ਨੂੰ ਲੈ ਕੇ ਦੋਵਾਂ ਦੇਸ਼ਾਂ ਵਿੱਚ ਹੋ ਰਹੀ ਹੈ ਗੱਲਬਾਤ
ਦੱਸ ਦਈਏ ਕਿ ਪਿਛਲੇ ਬੁੱਧਵਾਰ ਤਹਿਰਾਨ ਤੋਂ ਉਡਾਣ ਭਰਨ ਤੋਂ ਬਾਅਦ, ਯੂਕ੍ਰੇਨ ਇੰਟਰਨੈਸ਼ਨਲ ਏਅਰ ਲਾਈਨ ਦੇ ਇੱਕ ਜਹਾਜ਼ 'ਤੇ ਮਿਜ਼ਾਈਲ ਹਮਲਾ ਹੋਇਆ ਸੀ, ਜਿਸ ਵਿੱਚ 176 ਯਾਤਰੀ ਅਤੇ ਚਾਲਕ ਦਲ ਦੇ ਮੈਂਬਰ ਮਾਰੇ ਗਏ ਸਨ।
ਅਮਰੀਕੀ ਖੁਫ਼ੀਆ ਜਾਣਕਾਰੀ ਦੇ ਅਧਾਰ 'ਤੇ ਈਰਾਨ ਨੇ ਪੱਛਮੀ ਦੇਸ਼ਾਂ ਦੇ ਜਹਾਜ਼ਾਂ ਨੂੰ ਮਾਰਨ ਦੇ ਦੋਸ਼ਾਂ ਤੋਂ ਪਹਿਲਾਂ ਕਈ ਦਿਨ ਇਨਕਾਰ ਕੀਤਾ ਸੀ, ਪਰ ਸ਼ਨੀਵਾਰ ਨੂੰ ਉਸ ਨੇ ਮੰਨਿਆ ਕਿ ਉਸ ਨੇ ਹੀ ਇਸ ਜਹਾਜ਼ 'ਤੇ ਹਮਲਾ ਕੀਤਾ ਸੀ।