ਨਵੀਂ ਦਿੱਲੀ: ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਅਸਾਮ 'ਚ ਭਾਰੀ ਵਿਰੋਧ ਪ੍ਰਦਰਸ਼ਨ ਹੋ ਰਿਹਾ ਹੈ। ਇਸ ਪ੍ਰਦਰਸ਼ਨ ਨੂੰ ਦੇਖਦੇ ਹੋਏ 15-17 ਦਸੰਬਰ ਨੂੰ ਗੁਵਹਾਟੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਜਾਪਾਨ ਦੇ ਸ਼ਿੰਜੋ ਆਬੇ ਦੀ ਹੋਣ ਵਾਲੀ ਬੈਠਕ ਨੂੰ ਮੁਲਤਵੀ ਕਰ ਦਿੱਤਾ ਹੈ।
ਇਸ ਵਿਸ਼ੇ 'ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਭਾਰਤ ਅਤੇ ਜਾਪਾਨ ਦੇ ਹੋਣ ਵਾਲੇ ਸੰਮੇਲਨ ਦੀ ਤੈਅ ਤਾਰੀਖ ਤੋਂ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਹੈ।
ਕੂਟਨੀਤਕ ਸੂਤਰਾਂ ਨੇ ਕਿਹਾ ਕਿ ਜਾਪਾਨੀ ਸਰਕਾਰ ਨੇ ਨਵੀਂ ਦਿੱਲੀ ਨੂੰ ਸਪੱਸ਼ਟ ਤੌਰ ‘ਤੇ ਕਿਹਾ ਸੀ ਕਿ ਜੇ ਵੱਡੇ ਪੱਧਰ‘ 'ਤੇ ਵਿਰੋਧ ਪ੍ਰਦਰਸ਼ਨ ਹੋਇਆ ਤਾਂ ਆਬੇ ਲਈ ਗੁਹਾਟੀ ਆਉਣਾ ਸੰਭਵ ਨਹੀਂ ਹੋਵੇਗਾ। ਉਨ੍ਹਾਂ ਦੱਸਿਆ ਕਿ ਹੁਣ ਅਗਲੇ ਸਾਲ ਇਹ ਮੀਟਿੰਗ ਹੋਣ ਦੀ ਸੰਭਾਵਨਾ ਹੈ।
ਦੱਸ ਦੇਈਏ ਕਿ ਵਿਦੇਸ਼ ਮੰਤਰਾਲੇ ਵੱਲੋਂ ਪਿਛਲੇ ਹਫ਼ਤੇ ਆਬੇ ਦੇ ਦੌਰੇ ਦੀਆਂ ਤਰੀਕਾਂ ਦਾ ਐਲਾਨ ਕੀਤਾ ਸੀ ਪਰ ਸਥਾਨ ਦਾ ਜ਼ਿਕਰ ਨਹੀਂ ਸੀ ਕੀਤਾ। ਇਸ ਸੰਮੇਲਨ ਨੂੰ ਲੈ ਕੇ ਗੁਵਹਾਟੀ ਵਿੱਚ ਜ਼ੋਰ-ਸ਼ੋਰ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਸੀ।
ਸੂਤਰਾਂ ਨੇ ਦੱਸਿਆ ਕਿ ਜਾਪਾਨ ਦੀ ਟੀਮ ਨੇ ਬੁੱਧਵਾਰ ਨੂੰ ਗੁਹਾਟੀ ਦੀ ਤਿਆਰੀ ਦਾ ਜਾਇਜ਼ਾ ਲੈਣ ਲਈ ਆਈ ਸੀ। ਇਸ ਤੋਂ ਬਾਅਦ ਟੋਕਿਓ ਨੇ ਵਿਦੇਸ਼ ਮੰਤਰਾਲੇ ਨੂੰ ਦੱਸਿਆ ਕਿ ਆਬੇ ਇਸ ਸਥਿਤੀ ਵਿੱਚ ਨਹੀਂ ਆ ਸਕਦੇ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ, ਜਾਪਾਨ ਨੇ ਯਾਮਾਂਸ਼ੀ ਵਿੱਚ ਸੰਮੇਲਨ ਕੀਤਾ ਸੀ। ਉਸ ਸਮੇਂ ਦੋਵਾਂ ਦੇਸ਼ਾਂ ਨੇ ਦੁਵੱਲੇ ਸੰਬੰਧਾਂ ਨੂੰ ਹੋਰ ਡੂੰਘਾ ਕਰਨ ਦੀ ਸਹੁੰ ਖਾਧੀ ਸੀ।