ਨਵੀਂ ਦਿੱਲੀ : ਕੈਨੇਡਾ 'ਚ ਕਤਲ ਕੀਤੇ ਪੰਜਾਬੀ ਨੌਜਵਾਨ ਗੁਰਜੋਤ ਸਿੰਘ ਦਾ ਪਰਿਵਾਰ ਉਸ ਦੀ ਮ੍ਰਿਤਕ ਦੇਹ ਦੀ ਉਡੀਕ ਕਰ ਰਿਹਾ ਸੀ। ਕੈਨੇਡਾ `ਚ ਕੌਂਸਲ ਜਨਰਲ ਦਾਨਿਸ਼ ਭਾਟੀਆ ਨੇ ਦੱਸਿਆ ਕਿ ਕੈਨੇਡਾ ਸਰਕਾਰ ਵਲੋਂ ਜਲਦ ਤੋਂ ਜਲਦ ਸਾਰੇ ਕਾਗਜ਼ੀ ਕੰਮ ਮੁਕੰਮਲ ਕਰਕੇ ਮਿਤ੍ਰਕ ਦੇਹ ਨੂੰ ਭਾਰਤ ਭੇਜਿਆ ਜਾਵੇਗਾ।
ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਗੁਰਜੋਤ ਦੀ ਮੌਤ 'ਤੇ ਦੁੱਖ ਪ੍ਰਗਟਾਇਆ ਤੇ ਵਿਦੇਸ਼ ਮੰਤਰੀ ਨੂੰ ਪਰਿਵਾਰ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਪੀੜਤ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਜਤਾਇਆ ਹੈ।
ਕੀ ਹੈ ਮਾਮਲਾ ?
ਦੋ ਸਾਲ ਪਹਿਲਾਂ ਗੁਰਜੋਤ ਸਿੰਘ ਸਟੱਡੀ ਵੀਜ਼ਾ 'ਤੇ ਕੈਨੇਡਾ ਪੜ੍ਹਨ ਗਿਆ ਸੀ। 18 ਜੂਨ ਨੂੰ ਉਸ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। 22 ਸਾਲਾ ਗੁਰਜੋਤ ਸਿੰਘ ਹਲਕਾ ਮੌੜ ਦੇ ਪਿੰਡ ਥੰਮਣਗੜ੍ਹ ਦਾ ਰਹਿਣ ਵਾਲਾ ਸੀ।