ਕੋਲੰਬੋ:ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਵੱਧਦੇ ਤਣਾਅ 'ਤੇ ਸ਼੍ਰੀਲੰਕਾ ਨੇ ਚਿੰਤਾ ਪ੍ਰਗਟਾਈ ਹੈ। ਕੋਲੰਬੋ ਨੇ ਦੋਹਾਂ ਦੇਸ਼ਾਂ ਨੂੰ ਪੂਰੇ ਖੇਤਰ 'ਚ ਸੁਰੱਖਿਆ, ਸ਼ਾਂਤੀ ਨਿਸ਼ਚਿਤ ਕਰਨ ਦੀ ਦਿਸ਼ਾ 'ਚ ਕੰਮ ਕਰਨ ਲਈ ਕਿਹਾ ਹੈ।
ਸ੍ਰੀਲੰਕਾ ਦੇ ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਉਹ ਪੁਲਵਾਮਾ 'ਚ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕਰਦਾ ਹੈ। ਉਹ ਅੱਤਵਾਦ ਵਿਰੁੱਧ ਸੰਘਰਸ਼ ਕਰਨ ਲਈ ਮਜ਼ਬੂਤੀ ਨਾਲ ਖੜ੍ਹਾ ਹੈ। ਸ਼੍ਰੀਲੰਕਾ ਦੇ ਵਿਦੇਸ਼ ਮੰਤਰਾਲੇ ਨੇ ਬਿਆਨ 'ਚ ਕਿਹਾ ਹੈ ਕਿ ਸ਼੍ਰੀਲੰਕਾ ਦੱਖਣੀ ਏਸ਼ਿਆਈ ਖੇਤਰ 'ਚ ਸ਼ਾਂਤੀ ਅਤੇ ਸਥਿਰਤਾ ਦਾ ਮਜ਼ਬੂਤੀ ਨਾਲ ਸਮਰਥਨ ਕਰਦਾ ਹੈ।
ਦੱਸਣਯੋਗ ਹੈ ਕਿ ਪੁਲਵਾਮਾ 'ਚ ਸੀਆਰਪੀਐੱਫ਼ ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ ਦੇ ਜਵਾਬ 'ਚ ਭਾਰਤੀ ਹਵਾਈ ਫ਼ੌਜ ਨੇ ਪਾਕਿਸਤਾਨ ਦੇ ਬਾਲਾਕੋਟ 'ਚ ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ। ਇਸ ਕਾਰਵਾਈ 'ਚ ਵੱਡੀ ਗਿਣਤੀ ਵਿਚ ਅੱਤਵਾਦੀ, ਉਨ੍ਹਾਂ ਦੇ ਟ੍ਰੇਨਰ ਅਤੇ ਸੀਨੀਅਰ ਆਗੂ ਮਾਰੇ ਗਏ ਹਨ।