ETV Bharat / international

ਅਫ਼ਗਾਨ ਸੁਰੱਖਿਆ ਬਲਾਂ ਨੇ 44 ਤਾਲਿਬਾਨੀ ਅੱਤਵਾਦੀਆਂ ਨੂੰ ਕੀਤਾ ਢੇਰ - ਸੀਨੀਅਰ ਕਮਾਂਡਰ

ਅਫ਼ਗ਼ਾਨਿਸਤਾਨ ਦੀ ਫ਼ੌਜ ਨੇ 44 ਤਾਲਿਬਾਨੀ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਇਸ ਤੋਂ ਇਲਾਵਾ 37 ਤਾਲਿਬਾਨੀ ਅੱਤਵਾਦੀ ਵੀ ਜ਼ਖਮੀ ਹੋਏ ਹਨ।

taliban terrorists killed in afghanistan
ਅਫ਼ਗਾਨ ਸੁਰੱਖਿਆ ਬਲਾਂ ਨੇ 44 ਤਾਲਿਬਾਨੀ ਅੱਤਵਾਦੀਆਂ ਨੂੰ ਕੀਤਾ ਢੇਰ
author img

By

Published : Aug 30, 2020, 6:54 AM IST

ਕਾਬੁਲ: ਅਫ਼ਗ਼ਾਨਿਸਤਾਨ ਦੇ ਕੁੰਦੂਜ ਪ੍ਰਾਂਤ ਵਿੱਚ ਸੁਰੱਖਿਆ ਬਲਾਂ ਨੇ ਕਾਰਵਾਈ ਕਰਨ ਤੋਂ ਬਾਅਦ 44 ਤਾਲਿਬਾਨੀ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਹ ਜਾਣਕਾਰੀ ਸ਼ਨੀਵਾਰ ਨੂੰ ਸੈਨਾ ਦੇ ਇੱਕ ਬਿਆਨ ਤੋਂ ਮਿਲੀ ਹੈ।

ਨਿਊਜ਼ ਏਜੰਸੀ ਸਿਨਹੂਆ ਦੀ ਰਿਪੋਰਟ ਦੇ ਅਨੁਸਾਰ, ਬਿਆਨ ਵਿੱਚ ਕਿਹਾ ਗਿਆ ਹੈ ਕਿ ਇਮਾਮ ਸਾਹਿਬ ਜ਼ਿਲ੍ਹੇ ਵਿੱਚ ਜੰਗੀ ਜਹਾਜ਼ਾਂ ਦੁਆਰਾ ਸਹਾਇਤਾ ਸਹਿਯੋਗੀ ਮੁਹਿੰਮ ਵਿੱਚ ਹਥਿਆਰਬੰਦ ਸੰਗਠਨ ਦੇ 3 ਸਥਾਨਕ ਕਮਾਂਡਰ ਵੀ ਮਾਰੇ ਗਏ ਲੋਕਾਂ ਵਿੱਚ ਸ਼ਾਮਲ ਸਨ।

ਸੈਨਾ ਦੇ ਇੱਕ ਸੀਨੀਅਰ ਕਮਾਂਡਰ ਦੇ ਬਿਆਨ ਦਾ ਹਵਾਲਾ ਦਿੰਦਿਆਂ ਕਿਹਾ ਗਿਆ ਹੈ ਕਿ ਚਲਾਏ ਗਏ ਆਪਰੇਸ਼ਨ ਵਿੱਚ 37 ਵਿਦਰੋਹੀ ਵੀ ਜ਼ਖਮੀ ਹੋਏ ਹਨ।

ਹਾਲਾਂਕਿ, ਕੁੰਦੂਜ ਪ੍ਰਾਂਤ ਦੇ ਕੁੱਝ ਹਿੱਸਿਆਂ ਵਿੱਚ ਕਿਰਿਆਸ਼ੀਲ ਤਾਲਿਬਾਨੀ ਅੱਤਵਾਦੀਆਂ ਨੇ ਇਸ ਮੁਹਿੰਮ ਨੂੰ ਲੈ ਕੇ ਅਜੇ ਤੱਕ ਕੋਈ ਟਿੱਪਣੀ ਨਹੀਂ ਕੀਤੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.