ETV Bharat / international

ਰਿਜ਼ਬੀ ਦੀ ਕੱਟੜ ਜਥੇਬੰਦੀ ਨੇ ਤੋੜਿਆ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ - Maharaja Ranjit Singh

ਪਾਕਿਸਤਾਨ ਵਿੱਚ ਇੱਕ ਵਿਅਕਤੀ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਤੋੜਿਆ ਗਿਆ ਹੈ। ਜਿਸ ਨੂੰ ਲੈਕੇ ਸਿੱਖਾਂ ਵਿੱਚ ਕਾਫ਼ੀ ਰੋਸ ਹੈ।

ਰਿਜ਼ਬੀ ਦੀ ਕੱਟੜ ਜਥੇਬੰਦੀ ਨੇ ਤੋੜਿਆ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ

author img

By

Published : Aug 17, 2021, 2:58 PM IST

ਦਿੱਲੀ: ਪਾਕਿਸਤਾਨ ਦੇ ਲਾਹੌਰ ਵਿੱਚ ਇੱਕ ਵਾਰ ਫਿਰ ਤੋਂ ਦੇਸ਼ ਨੂੰ ਸ਼ਰਮਸ਼ਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਪਾਕਿਸਤਾਨ ਵਿੱਚ ਇੱਕ ਵਿਅਕਤੀ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਤੋੜਿਆ ਗਿਆ ਹੈ।

ਰਿਜ਼ਬੀ ਦੀ ਕੱਟੜ ਜਥੇਬੰਦੀ ਨੇ ਤੋੜਿਆ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ

ਹਾਲਾਂਕਿ ਪੁਲਿਸ ਵੱਲੋਂ ਬੁੱਤ ਤੋੜਨ ਵਾਲੇ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਹੈ। ਪਾਕਿਸਤਾਨ ਦੀ ਇਸ ਹਰਕਤ ਤੋਂ ਬਾਅਦ ਦਿੱਲੀ ਗੁਰਦੁਆਰਾ ਪ੍ਰਬੰਧ ਕਮੇਟੀ ਦੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਇਸ ਘਟਨਾ ਦੀ ਸਖ਼ਤ ਸ਼ਬਦਾ ਵਿੱਚ ਨਿਖੇਧੀ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ, ਕਿ ਪਹਿਲੀ ਵਾਰ ਨਹੀਂ ਹੋਇਆ, ਸਗੋਂ ਤੀਜੀ ਵਾਰ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਤੋੜਿਆ ਗਿਆ ਹੈ। ਸਿਰਸਾ ਨੇ ਕਿਹਾ, ਇਸ ਕੱਟੜ ਜਥੇਬੰਦੀ ਦੇ ਮੁਖੀ ਰਿਜ਼ਬੀ ਵੱਲੋਂ ਵੀ ਅਜਿਹੀਆਂ ਨੀਂਵ ਹਰਕਤਾਂ ਕੀਤੀਆਂ ਜਾ ਚੁੱਕੀਆ ਹਨ।

ਇਸ ਘਟਨਾ ਤੋਂ ਬਾਅਦ ਸਿੱਖ ਸੰਗਤਾਂ ਵਿੱਚ ਕਾਫ਼ੀ ਰੋਸ ਹੈ। ਮਨਜਿੰਦਰ ਸਿੰਘ ਸਿਰਸਾ ਨੇ ਕਿਹਾ, ਕਿ ਪਹਿਲਾਂ ਵੀ ਇਸ ਕੱਟੜ ਜਥੇਬੰਦੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੇ ਖ਼ਿਲਾਫ਼ ਇਤਰਾਜ਼ ਯੋਗ ਸ਼ਦਾਬਦੀ ਵਰਤੀ ਗਈ ਸੀ।

ਇਸ ਘਟਨਾ ਨੂੰ ਲੈਕੇ ਸਿਰਸਾ ਵੱਲੋਂ ਭਾਰਤ ਦੇ ਵਿਦੇਸ਼ ਮੰਤਰਾਲੇ ਨਾਲ ਗੱਲ ਕੀਤੀ ਗਈ ਹੈ। ਨਾਲ ਹੀ ਉਨ੍ਹਾਂ ਨੇ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਤੋੜਨ ਵਾਲੇ ਵਿਅਕਤੀ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ:ਕਾਬੁਲ ਤੋਂ ਭਾਰਤੀ ਦੂਤਾਵਾਸ ਦੇ ਕਰਮਚਾਰੀਆਂ ਨੂੰ ਲੈ ਕੇ ਰਵਾਨਾ ਹੋਇਆ ਏਅਰਫੋਰਸ ਦਾ ਜਹਾਜ

ETV Bharat Logo

Copyright © 2024 Ushodaya Enterprises Pvt. Ltd., All Rights Reserved.