ਨਵੀਂ ਦਿੱਲੀ: ਪਾਕਿਸਤਾਨ ਦੀ ਰਾਜਧਾਨੀ ਇਸਲਾਮਾਬਾਦ ਵਿੱਚ ਭਾਰਤੀ ਹਾਈ ਕਮਿਸ਼ਨ ਵਿੱਚ ਕੰਮ ਕਰਨ ਵਾਲੇ 2 ਅਧਿਕਾਰੀ ਪਿਛਲੇ 2 ਘੰਟਿਆਂ ਤੋਂ ਲਾਪਤਾ ਹਨ। ਭਾਰਤ ਨੇ ਇਸ ਮਾਮਲੇ ਬਾਰੇ ਚਿੰਤਾ ਜ਼ਾਹਿਰ ਕੀਤੀ ਹੈ ਅਤੇ ਇਸ ਸਬੰਧੀ ਪਾਕਿਸਤਾਨੀ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ।
ਨਿਊਜ਼ ਏਜੰਸੀ ਏਐਨਆਈ ਨੇ ਸੋਮਵਾਰ ਨੂੰ ਸੂਤਰਾਂ ਦੇ ਹਵਾਲੇ ਨਾਲ ਭਾਰਤੀ ਹਾਈ ਕਮਿਸ਼ਨ ਨਾਲ ਜੁੜੇ 2 ਅਧਿਕਾਰੀਆਂ ਦੇ ਲਾਪਤਾ ਹੋਣ ਦੀ ਜਾਣਕਾਰੀ ਦਿੱਤੀ ਹੈ। ਦੋਵੇਂ ਅਧਿਕਾਰੀ ਸਵੇਰੇ 8 ਵਜੇ ਤੋਂ ਲਾਪਤਾ ਦੱਸੇ ਜਾ ਰਹੇ ਹਨ।
ਇਹ ਵੀ ਪੜ੍ਹੋ: ਕੋਰੋਨਾ ਸੰਕਟ: ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸਾਰੇ ਰਾਜਨੀਤਿਕ ਦਲਾਂ ਨਾਲ ਬੈਠਕ ਅੱਜ
ਭਾਰਤੀ ਅਧਿਕਾਰੀਆਂ ਦੇ ਲਾਪਤਾ ਹੋਣ ਦੀ ਘਟਨਾ ਅਜਿਹੇ ਸਮੇਂ ਵਿੱਚ ਸਾਹਮਣੇ ਆਈ ਹੈ ਜਦੋਂ ਪਾਕਿਸਤਾਨੀ ਹਾਈ ਕਮਿਸ਼ਨ ਦੇ 2 ਅਧਿਕਾਰੀਆਂ ਨੂੰ ਹਾਲ ਹੀ ਵਿੱਚ ਜਾਸੂਸੀ ਦੇ ਦੋਸ਼ ਵਿੱਚ ਨਵੀਂ ਦਿੱਲੀ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਵਾਪਿਸ ਪਾਕਿਸਤਾਨ ਭੇਜ ਦਿੱਤਾ ਗਿਆ ਹੈ।