ਨਵੀਂ ਦਿੱਲੀ : ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਐਤਵਾਰ ਨੂੰ ਲੰਡਨ ਦੇ ਓਵਲ ਮੈਦਾਨ 'ਚ ਭਾਰਤ ਅਤੇ ਆਸਟ੍ਰੇਲੀਆ ਦਾ ਕ੍ਰਿਕੇਟ ਮੈਚ ਵੇਖਣ ਪੁੱਜੇ।
ਮੈਚ ਵੇਖਣ ਪੁੱਜੇ ਵਿਜੇ ਮਾਲਿਆ ਕੋਲੋਂ ਜਦੋਂ ਪੱਤਰਕਾਰਾਂ ਨੇ ਬੈਂਕ ਦਾ ਕਰਜ਼ਾ ਚੁਕਾਏ ਜਾਣ ਦੇ ਮਾਮਲੇ ਉੱਤੇ ਸਵਾਲ ਚੁੱਕੇ ਤਾਂ ਮਾਲਿਆ ਉਨ੍ਹਾਂ ਸਵਾਲਾਂ ਤੋਂ ਬੱਚਦੇ ਨਜ਼ਰ ਆਏ। ਪੱਤਰਕਾਰਾਂ ਵੱਲੋਂ ਸਵਾਲ ਕੀਤੇ ਜਾਣ 'ਤੇ ਉਨ੍ਹਾਂ ਕਿਹਾ ਕਿ ਉਹ ਇਥੇ ਸਿਰਫ਼ ਮੈਚ ਵੇਖਣ ਲਈ ਆਏ ਹਨ।
-
London: Vijay Mallya arrives at The Oval cricket ground to watch #IndvsAus match; says, "I am here to watch the game." #WorldCup2019 pic.twitter.com/3eCK1wQHDq
— ANI (@ANI) June 9, 2019 " class="align-text-top noRightClick twitterSection" data="
">London: Vijay Mallya arrives at The Oval cricket ground to watch #IndvsAus match; says, "I am here to watch the game." #WorldCup2019 pic.twitter.com/3eCK1wQHDq
— ANI (@ANI) June 9, 2019London: Vijay Mallya arrives at The Oval cricket ground to watch #IndvsAus match; says, "I am here to watch the game." #WorldCup2019 pic.twitter.com/3eCK1wQHDq
— ANI (@ANI) June 9, 2019
ਜ਼ਿਕਰਯੋਗ ਹੈ ਕਿ ਵਿਜੇ ਮਾਲਿਆ ਉੱਤੇ ਕਈ ਬੈਕਾਂ ਕੋਲੋ ਰੁਪਏ ਲੈ ਕੇ ਭੱਜਣ ਦਾ ਦੋਸ਼ ਹੈ। ਕੁਝ ਸਮਾਂ ਪਹਿਲਾਂ ਹੀ ਲੰਡਨ ਦੀ ਅਦਾਲਤ ਨੇ ਹਵਾਲਗੀ ਦੇ ਵਿਰੁੱਧ ਦਿੱਤੀ ਗਈ ਵਿਜੇ ਮਾਲਿਆ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਸੀ। ਲੰਡਨ ਅਦਾਲਤ ਨੇ ਮਾਲਿਆ ਦੀ ਹਵਾਲਗੀ ਵਿਰੁੱਧ ਅਪੀਲ ਕੀਤੇ ਜਾਣ ਦੀ ਇਜ਼ਾਜਤ ਨਹੀਂ ਦਿੱਤੀ ਸੀ ਅਤੇ ਲਿਖਿਤ ਅਰਜ਼ੀ ਨੂੰ ਰੱਦ ਕੀਤੇ ਜਾਣ ਮਗਰੋਂ ਇਸ ਮਾਮਲੇ ਦੀ ਮੌਖਿਕ ਸੁਣਵਾਈ ਹੋਵੇਗੀ। ਇਸ ਤੋਂ ਇਲਾਵਾ ਇਸ ਸਾਲ ਦੇ ਫਰਵਰੀ ਮਹੀਨੇ ਵਿੱਚ ਬ੍ਰਿਟੇਨ ਦੇ ਗ੍ਰਹਿ ਮੰਤਰੀ ਨੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਨੂੰ ਭਾਰਤ ਭੇਜੇ ਜਾਣ ਦਾ ਹੁੱਕਮ ਜਾਰੀ ਕੀਤਾ ਸੀ।
ਦੱਸਣਯੋਗ ਹੈ ਕਿ ਮਾਲਿਆ ਉੱਤੇ ਮਨੀ ਲਾਂਡਰਿੰਗ ਦੇ ਕਈ ਕੇਸ ਚੱਲ ਰਹੇ ਹਨ ਅਤੇ ਉਹ ਬ੍ਰਿਟੇਨ ਵਿਰੁੱਧ ਕਾਨੂੰਨੀ ਲੜਾਈ ਲੜ ਰਹੇ ਹਨ। ਉਨ੍ਹਾਂ ਉੱਤੇ ਭਾਰਤ ਵਿੱਚ ਲਗਭਗ 9000 ਕਰੋੜ ਰੁਪਏ ਦੀ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਹੈ। ਵਿਜੈ ਮਾਲਿਆ ਨੂੰ ਭਾਰਤ ਲਿਆਉਣ ਲਈ ਭਾਰਤੀ ਏਜੰਸੀਆਂ ਲੰਬੇ ਸਮੇਂ ਤੋਂ ਕੋਸ਼ਿਸ ਕਰ ਰਹੀਆਂ ਸਨ।