ਨਵੀਂ ਦਿੱਲੀ: ਵਿਸ਼ਵ ਭਰ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਵੱਧਦੇ ਜਾ ਰਹੇ ਹਨ। ਵਿਸ਼ਵ ਸਿਹਤ ਸੰਗਠਨ ਵੱਲੋਂ ਐਤਵਾਰ ਨੂੰ ਜਾਰੀ ਕੀਤੇ ਗਏ ਆਂਕੜਿਆਂ ਮੁਤਾਬਕ ਪੀੜਤਾਂ ਦੀ ਗਿਣਤੀ 6,34,835 ਹੋ ਗਈ ਹੈ। ਵਿਸ਼ਵ ਸਿਹਤ ਸੰਗਠਨ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ 63,159 ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਅਤੇ 3,464 ਲੋਕਾਂ ਦੀ ਮੌਤ ਹੋ ਗਈ ਹੈ। ਉੱਥੇ ਹੀ ਕੋਰੋਨਾ ਵਾਇਰਸ ਟ੍ਰੈਕਰ ਵੈੱਬਸਾਈਟ ਵਰਲਡੋਮੀਟਰ ਵੱਲੋਂ ਜਾਰੀ ਕੀਤੇ ਗਏ ਆਂਕੜਿਆਂ ਮੁਤਾਬਕ 7,22,088 ਲੋਕ ਕੋਰੋਨਾ ਨਾਲ ਪੀੜਤ ਹਨ ਅਤੇ 33,976 ਲੋਕਾਂ ਦੀ ਮੌਤ ਹੋ ਗਈ ਹੈ।
ਵਿਸ਼ਵ ਸਿਹਤ ਸੰਗਠਨ ਮੁਤਾਬਕ ਯੂਰਪੀ ਦੇਸ਼ਾਂ ਵਿੱਚ ਕੋਰੋਨਾ ਵਾਇਰਸ ਦੇ ਸਭ ਤੋਂ ਵੱਧ ਮਾਮਲਾ ਸਾਹਮਣੇ ਆਏ ਹਨ। ਯੂਰਪੀ ਦੇਸ਼ਾਂ ਵਿੱਚੋਂ ਇਟਲੀ ਵਿੱਚ ਸਭ ਤੋਂ ਵੱਧ ਲੋਕ ਕੋਰੋਨਾ ਨਾਲ ਪੀੜਤ ਹਨ। ਇਟਲੀ ਵਿੱਚ ਪੀੜਤਾਂ ਦੀ ਗਿਣਤੀ ਇੱਕ ਲੱਖ ਦੇ ਕਰੀਬ ਪਹੁੰਚ ਗਈ ਹੈ।
ਸਪੇਨ ਵਿੱਚ 72 ਹਜ਼ਾਰ ਅਤੇ ਜਰਮਨੀ ਵਿੱਚ 52 ਹਜ਼ਾਰ ਲੋਕ ਕੋਰੋਨਾ ਵਾਇਰਸ ਨਾਲ ਪੀੜਤ ਹਨ। ਦੱਸ ਦਈਏ ਕਿ ਇਟਲੀ ਅਤੇ ਸਪੇਨ ਵਿੱਚ ਸਭ ਤੋਂ ਜ਼ਿਆਦਾ ਮੌਤਾਂ ਹੋਈਆਂ ਹਨ। ਇਟਲੀ ਵਿੱਚ 10,023 ਅਤੇ ਸਪੇਨ ਵਿੱਚ 5,690 ਲੋਕਾਂ ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਗਈ ਹੈ।
ਕੋਰੋਨਾ ਵਾਇਰਸ ਨਾਲ ਯੂਰਪੀ ਦੇਸ਼ਾਂ ਤੋਂ ਬਾਅਦ ਅਮਰੀਕਾ ਸਭ ਤੋਂ ਵੱਧ ਪ੍ਰਭਾਵਿਤ ਹੈ ਜਿੱਥੇ 1 ਲੱਖ ਤੋਂ ਵੱਧ ਲੋਕ ਕੋਰੋਨਾ ਵਾਇਰਸ ਨਾਲ ਪੀੜਤ ਹਨ। ਮੈਕਸਿਕੋ ਵਿੱਚ 145 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 4 ਦੀ ਮੌਤ ਹੋ ਗਈ ਹੈ। ਨੀਦਰਲੈਂਡ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ 10 ਹਜ਼ਾਰ ਤੋਂ ਪਾਰ ਹੋ ਗਏ ਹਨ।
ਚੀਨ ਦੇ ਵੁਹਾਨ ਤੋਂ ਸ਼ੁਰੂ ਹੋਇਆ ਇਹ ਕੋਰੋਨਾ ਵਾਇਰਸ ਹੌਲੀ-ਹੌਲੀ ਸਾਰੇ ਦੇਸ਼ਾਂ ਵਿੱਚ ਫੈਲ ਗਿਆ ਹੈ। ਜੇ ਚੀਨ ਦੀ ਗੱਲ ਕਰੀਏ ਤਾਂ ਕੋਰੋਨਾ ਵਾਇਰਸ ਦੇ ਕੁੱਲ 81,470 ਮਾਮਲੇ ਸਾਹਮਣੇ ਆਏ ਹਨ ਤੇ 3,304 ਮੌਤਾਂ ਹੋਈਆਂ ਹਨ। ਕੋਰੋਨਾ ਵਾਇਰਸ ਦੇ 75 ਹਜ਼ਾਰ ਤੋਂ ਵੀ ਜ਼ਿਆਦਾ ਮਰੀਜ਼ ਠੀਕ ਹੋ ਚੁੱਕੇ ਹਨ।