ਇੰਗਲੈਂਡ: ਕੋਰੋਨਾ ਵਾਇਰਸ ਚੀਨ ਦੇ ਨਾਲ ਹੁਣ ਪੂਰੇ ਵਿਸ਼ਵ 'ਚ ਫੈਲ ਗਿਆ ਹੈ। ਇਸ ਦਾ ਕਹਿਰ ਦਿਨ-ਬ-ਦਿਨ ਵੱਧਦਾ ਹੀ ਜਾ ਰਿਹਾ ਹੈ। ਕੋਰੋਨਾ ਵਾਇਰਸ ਦੇ ਨਾਲ ਮਰਨ ਵਾਲਿਆਂ ਦੀ ਗਿਣਤੀ ਵੀ ਲਗਾਤਾਰ ਵੱਧਦੀ ਜਾ ਰਹੀ ਹੈ। ਮ੍ਰਿਤਕਾਂ ਦੀ ਗਿਣਤੀ ਹੁਣ 4000 ਤੋਂ ਵੱਧ ਹੋ ਗਈ ਹੈ। ਇਸ ਦੇ ਨਾਲ ਹੀ ਯੂਕੇ ਦੀ ਸਿਹਤ ਮੰਤਰੀ ਨੈਡੀਨ ਡੌਰਿਸ ਵੀ ਕੋਰੋਨਾ ਵਾਇਰਸ ਦੀ ਸ਼ਿਕਾਰ ਹੋ ਗਈ ਹੈ। ਉਨ੍ਹਾਂ ਦੀ ਰਿਪੋਰਟ 'ਚ ਕੋਰੋਨਾ ਵਾਇਰਸ ਦੇ ਸਕਾਰਾਤਮਕ ਰਿਜ਼ਲਟ ਪਾਏ ਗਏ ਹਨ।
ਨੈਡੀਨ ਡੌਰਿਸ ਨੇ ਆਪਣੇ ਬਿਆਨ 'ਚ ਕਿਹਾ ਕਿ ਉਨ੍ਹਾਂ ਨੂੰ ਜਿਵੇਂ ਹੀ ਕੋਰੋਨਾ ਵਾਇਰਸ ਦੇ ਸਕਾਰਾਤਮਕ ਹੋਣ ਦਾ ਪਤਾ ਲੱਗਾ ਸੀ ਉਸ ਸਮੇਂ ਤੋਂ ਹੀ ਉਨ੍ਹਾਂ ਨੇ ਸਾਵਧਾਨੀ ਵਰਤਨੀ ਸ਼ੁਰੂ ਕਰ ਦਿੱਤੀ ਹੈ। ਨੈਡੀਨ ਨੇ ਆਪਣੇ ਆਪ ਨੂੰ ਆਪਣੇ ਪਰਿਵਾਰ ਤੋਂ ਵੱਖ ਕਰ ਲਿਆ ਹੈ ਤੇ ਹੁਣ ਉਨ੍ਹਾਂ ਦਾ ਕਿਸੇ ਨਾਲ ਕੋਈ ਸੰਪਰਕ ਨਹੀਂ ਰਿਹਾ।
ਇਹ ਵੀ ਪੜ੍ਹੋ:ਹੋਲੇ ਮੁਹੱਲੇ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 1 ਦੀ ਮੌਤ, 14 ਜ਼ਖ਼ਮੀ
ਉਨ੍ਹਾਂ ਨੇ ਕਿਹਾ ਕਿ ਇੰਗਲੈਂਡ ਦਾ ਸਿਹਤ ਵਿਭਾਗ ਹੁਣ ਉਨ੍ਹਾਂ ਲੋਕਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਜਿਨ੍ਹਾਂ ਨਾਲ ਉਨ੍ਹਾਂ ਦਾ ਰਾਬਤਾ ਸੀ। ਇਸ ਦੇ ਨਾਲ ਹੀ ਇੰਗਲੈਂਡ ਦੇ ਸਿਹਤ ਵਿਭਾਗ ਦੀਆਂ ਹਿਦਾਇਤਾਂ ਅਨੁਸਾਰ ਉਨ੍ਹਾਂ ਦਾ ਦਫ਼ਤਰ ਨੂੰ ਵੀ ਕੁਝ ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਹੁਣ ਤੱਕ ਯੂਕੇ ਦੇ ਵਿੱਚ 26000 ਦੇ ਕਰੀਬ ਲੋਕਾਂ ਦੇ ਕੋਰੋਨਾ ਵਾਇਰਸ ਦਾ ਚੈੱਕਅਪ ਕੀਤਾ ਗਿਆ ਹੈ ਜ਼ਿਨ੍ਹਾ ਚੋਂ 373 ਵਿਅਕਤੀਆਂ 'ਚ ਕੋਰੋਨਾ ਵਾਇਰਸ ਦੇ ਸਕਾਰਾਤਮਕ ਰਿਜ਼ਲਟ ਆਏ ਹਨ ਤੇ ਜਿਸ ਨਾਲ 6 ਵਿਅਕਤੀਆਂ ਦੀ ਮੌਤ ਵੀ ਹੋ ਗਈ ਹੈ।