ਨਵੀਂ ਦਿੱਲੀ: ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੂੰ ਆਈਸੀਯੂ ਤੋਂ ਛੁੱਟੀ ਦੇ ਦਿੱਤੀ ਗਈ ਹੈ। ਐਤਵਾਰ ਨੂੰ ਉਨ੍ਹਾਂ ਦੀ ਹਾਲਤ ਵਿਗੜਦੀ ਵੇਖ ਕੇ ਉਨ੍ਹਾਂ ਨੂੰ ਲੰਡਨ ਦੇ ਸੇਂਟ ਥਾਮਸ ਹਸਪਤਾਲ ਦੇ ਆਈਸੀਯੂ 'ਚ ਦਾਖਲ ਕਰਵਾਇਆ ਗਿਆ ਸੀ।
-
UK Prime Minister Boris Johnson (File pic) has been moved out of intensive care but remains in hospital: UK media pic.twitter.com/KCxWlD861V
— ANI (@ANI) April 9, 2020 " class="align-text-top noRightClick twitterSection" data="
">UK Prime Minister Boris Johnson (File pic) has been moved out of intensive care but remains in hospital: UK media pic.twitter.com/KCxWlD861V
— ANI (@ANI) April 9, 2020UK Prime Minister Boris Johnson (File pic) has been moved out of intensive care but remains in hospital: UK media pic.twitter.com/KCxWlD861V
— ANI (@ANI) April 9, 2020
ਇੱਥੇ ਉਨ੍ਹਾਂ ਦਾ ਇਲਾਜ ਇਕ ਉੱਚ ਪੱਧਰੀ ਮੈਡੀਕਲ ਟੀਮ ਦੀ ਨਿਗਰਾਨੀ ਹੇਠ ਕੀਤਾ ਗਿਆ। ਆਈਸੀਯੂ ਵਿੱਚ ਤਿੰਨ ਰਾਤਾਂ ਇਲਾਜ ਕਰਨ ਤੋਂ ਬਾਅਦ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਨੂੰ ਵੇਖਦਿਆਂ ਵੀਰਵਾਰ ਨੂੰ ਉਨ੍ਹਾਂ ਨੂੰ ਮੁੜ ਤੋਂ ਵਾਰਡ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।
ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੂੰ ਕੋਰੋਨਾ ਦੇ ਲੱਛਣ ਪਾਏ ਜਾਣ ਤੋਂ ਬਾਅਦ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ, ਪਰ ਉਨ੍ਹਾਂ ਦੀ ਹਾਲਤ ਜ਼ਿਆਦਾ ਖ਼ਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਆਈਸੀਯੂ ਭੇਜ ਦਿੱਤਾ ਗਿਆ ਸੀ, ਉਨ੍ਹਾਂ ਦੀ ਗ਼ੈਰ-ਹਾਜ਼ਰੀ ਵਿੱਚ ਵਿਦੇਸ਼ ਸਕੱਤਰ ਡੋਮਿਨਿਕ ਰਾਬ ਨੂੰ ਦੇਸ਼ ਦੀ ਅਗਵਾਈ ਸੌਂਪੀ ਗਈ ਸੀ।
ਦੱਸ ਦਈਏ ਕਿ ਬ੍ਰਿਟਿਸ਼ ਪ੍ਰਧਾਨ ਮੰਤਰੀ ਇੱਕ ਮਹੀਨੇ ਪਹਿਲਾਂ ਹੀ ਕੋਰੋਨਾ ਨਾਲ ਸੰਕਰਮਿਤ ਪਾਏ ਗਏ ਸਨ ਤੇ ਫਿਰ ਉਨ੍ਹਾਂ ਨੇ ਆਪਣੇ ਆਪ ਨੂੰ ਕੁਆਰੰਟੀਨ ਕਰ ਲਿਆ ਸੀ।