ਟੋਰਾਂਟੋ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੈਨੇਡਾ ਵਿੱਚ ਮੱਧਕਾਲੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸੂਤਰਾਂ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀਐੱਮ ਟਰੂਡੋ ਨੇ ਐਤਵਾਰ ਨੂੰ ਐਲਾਨ ਕਰਦਿਆਂ ਦੱਸਿਆ ਕਿ ਕੈਨੇਡਾ ਵਿੱਚ 20 ਸਤੰਬਰ ਨੂੰ ਮੱਧਕਾਲੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਦੱਸ ਦਈਏ ਕਿ ਟਰੂਡੋ ਨੇ ਗਵਰਨਰ ਜਨਰਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਇਹ ਐਲਾਨ ਕੀਤਾ।
ਸੂਤਰਾਂ ਦਾ ਕਹਿਣਾ ਕਿ ਟਰੂਡੋ ਨੇ ਗਵਰਨਰ ਜਨਰਲਮੈਰੀ ਸਾਈਮਨ ਨਾਲ ਮੁਲਾਕਾਤ ਕਰ ਕੇ ਸੰਸਦ ਨੂੰ ਭੰਗ ਕਰਨ ਦੀ ਬੇਨਤੀ ਕੀਤੀ ਸੀ, ਜਿਸ ਨੂੰ ਉਨ੍ਹਾਂ ਵਲੋਂ ਸਵੀਕਾਰ ਕਰ ਲਿਆ ਗਿਆ। ਇਸ ਤੋਂ ਬਾਅਦ ਟਰੂਡੋ ਦੀ ਕੋਸ਼ਿਸ਼ ਹੋਵੇਗੀ ਕਿ ਉਹ ਸੰਸਦ 'ਚ ਬਹੁਮਤ ਹਾਸਲ ਕਰਨ ਲਈ ਵੱਧ ਤੋਂ ਵੱਧ ਸੀਟਾਂ ਹਾਸਲ ਕਰਨ।
ਤੁਹਾਨੂੰ ਦੱਸ ਦਈਏ ਕਿ ਉਹ ਵੈਕਸੀਨੇਸ਼ਨ ਦਾ ਹਵਾਲਾ ਦੇ ਕੇ ਮੁੜ ਤੋਂ ਸੱਤਾ ਵਿੱਚ ਆਉਣ ਦੀ ਕੋਸ਼ਿਸ਼ ਕਰਨਗੇ। ਟਰੂਡੋ ਇਸ ਗੱਲ 'ਤੇ ਜੋਰ ਦੇਣਾ ਚਾਹੁੰਦੇ ਹਨ ਕਿ ਕੈਨੇਡਾ ਦੁਨੀਆ ਦਾ ਅਜਿਹਾ ਦੇਸ਼ ਹੈ, ਜਿਥੇ 100 ਫੀਸਦੀ ਯੋਗ ਅਬਾਦੀ ਨੂੰ ਕੋਵਿਡ ਟੀਕਾਕਰਨ ਹੋ ਚੁੱਕਾ ਹੈ। ਦੱਸ ਦੇਈਏ ਕਿ ਗਵਰਨਰ ਜਨਰਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਸਮੇਂ ਤੁਹਾਡੀ ਸਰਕਾਰ ਜੋ ਵੀ ਫੈਸਲਾ ਲੈਂਦੀ ਹੈ ਉਹ ਉਸ ਭਵਿੱਖ ਨੂੰ ਤੈਅ ਕਰੇਗਾ ਜਿਸ ਵਿੱਚ ਤੁਹਾਡੇ ਬੱਚੇ ਤੇ ਉਨ੍ਹਾਂ ਦੇ ਬੱਚੇ ਵੱਡੇ ਹੋਣਗੇ।
ਜਿਕਰੇਖਾਸ ਹੈ ਕਿ ਕੈਨੇਡਾ ਵਿੱਚ ਕੋਰੋਨਾ ਦੀ ਨਵੀਂ ਲਹਿਰ ਦੇ ਵਿਚਾਲੇ ਇਹ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਬੇਸ਼ੱਕ ਟਰੂਡੋ ਪਹਿਲਾਂ ਦੀ ਤਰ੍ਹਾਂ ਕੈਨੇਡਾ ਵਿੱਚ ਜ਼ਿਆਦਾ ਪਸੰਦੀਦਾ ਨਹੀਂ ਹਨ, ਪਰ ਉਨ੍ਹਾਂ ਦੀ ਸਰਕਾਰ ਨੇ ਜਿਸ ਤਰ੍ਹਾਂ ਨਾਲ ਮਹਾਂਮਾਰੀ ਦਾ ਸਾਹਮਣਾ ਕੀਤਾ ਹੈ, ਉਸਨੂੰ ਸਫ਼ਲ ਕਰਾਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ:ਕਾਬੁਲ ਏਅਰਪੋਰਟ 'ਤੇ ਫਸੇ ਭਾਰਤੀ, ਸਰਕਾਰ ਤੋਂ ਮਦਦ ਦੀ ਗੁਹਾਰ, ਵੇਖੋ ਵਿਡੀਉ