ਬਰਲਿਨ: ਜਰਮਨੀ ਦੀ ਚਾਂਸਲਰ ਐਂਜੇਲਾ ਮ੍ਰਕੇਲ ਨੇ ਆਪਣੇ ਆਪ ਨੂੰ ਕੁਆਰੰਟੀਨ ਵਿੱਚ ਰੱਖਣ ਦਾ ਫੈਸਲਾ ਕੀਤਾ ਹੈ ਕਿਉਂਕਿ ਉਸ ਦੀ ਇੱਕ ਕੋਰੋਨਾ ਪੀੜਤ ਡਾਕਟਰ ਨਾਲ ਮੁਲਾਕਾਤ ਹੋਈ ਸੀ।
ਜ਼ਿਕਰਯੋਗ ਹੈ ਕਿ ਜਰਮਨੀ ਵਿੱਚ ਕੋਰੋਨਾ ਦੇ 18,323 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਜਦੋਂ ਕਿ 45 ਲੋਕਾਂ ਦੀ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ: ਯੂਐਸ ਦੇ ਸੈਨੇਟਰ ਰੈਂਡ ਪੌਲ ਦਾ ਕੋਰੋਨਾ ਵਾਇਰਸ ਟੈਸਟ ਆਇਆ ਪਾਜ਼ੀਟਿਵ
ਵਿਸ਼ਵ ਮਹਾਂਮਾਰੀ ਕੋਰੋਨਾ ਵਾਇਰਸ ਨਾਲ ਦੁਨੀਆ ਭਰ ਵਿੱਚ 3 ਲੱਖ 30 ਹਜ਼ਾਰ ਤੋਂ ਵੱਧ ਲੋਕ ਪੀੜਤ ਹਨ ਅਤੇ ਹੁਣ ਤੱਕ ਇਹ ਮਹਾਂਮਾਰੀ 14 ਹਜ਼ਾਰ ਤੋਂ ਵੱਧ ਲੋਕਾਂ ਦੀ ਜਾਨ ਲੈ ਚੁੱਕੀ ਹੈ।