ETV Bharat / international

ਕੋਵਿਡ-19: ਵਿਸ਼ਵ ਭਰ 'ਚ ਪੀੜਤਾਂ ਦੀ ਗਿਣਤੀ 94 ਲੱਖ ਤੋਂ ਪਾਰ, 4.82 ਲੱਖ ਮੌਤਾਂ

author img

By

Published : Jun 26, 2020, 7:17 AM IST

ਵਿਸ਼ਵ ਭਰ 'ਚ ਕੋਵਿਡ-19 ਪੀੜਤਾਂ ਦੀ ਗਿਣਤੀ 94.07 ਲੱਖ ਤੱਕ ਪਹੁੰਚ ਗਈ ਹੈ ਅਤੇ ਹੁਣ ਤੱਕ 4.82 ਲੱਖ ਤੋਂ ਵੱਧ ਲੋਕਾਂ ਦੀ ਜਾਨ ਜਾ ਚੁੱਕੀ ਹੈ।

ਫ਼ੋਟੋ।
ਫ਼ੋਟੋ।

ਨਵੀਂ ਦਿੱਲੀ: ਵਿਸ਼ਵ ਭਰ 'ਚ ਕੋਵਿਡ-19 ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। 94.07 ਲੱਖ ਲੋਕ ਇਸ ਵਾਇਰਸ ਨਾਲ ਪੀੜਤ ਹਨ ਅਤੇ 4.82 ਲੱਖ ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ ਹੈ। ਅਮਰੀਕਾ ਦੀ ਜਾਨ ਹੌਪਕਿਨਜ਼ ਯੂਨੀਵਰਸਿਟੀ ਦੇ ਸੈਂਟਰ ਫਾਰ ਸਾਇੰਸ ਐਂਡ ਇੰਜੀਨੀਅਰਿੰਗ (ਸੀਐਸਐਸਈ) ਦੁਆਰਾ ਜਾਰੀ ਤਾਜ਼ਾ ਅੰਕੜਿਆਂ ਦੇ ਅਨੁਸਾਰ, ਕੋਰੋਨਾ ਵਾਇਰਸ ਹੁਣ ਤੱਕ 9,407,078 ਲੋਕਾਂ ਨੂੰ ਸੰਕਰਮਿਤ ਕਰ ਚੁੱਕਾ ਹੈ ਅਤੇ ਵਿਸ਼ਵ ਭਰ ਵਿੱਚ 482,162 ਲੋਕਾਂ ਦੀ ਮੌਤ ਹੋ ਗਈ ਹੈ।

ਕੋਵਿਡ-19 ਦੇ ਮਾਮਲੇ ਵਿਚ ਅਮਰੀਕਾ ਦੁਨੀਆ ਭਰ ਵਿਚ ਪਹਿਲੇ, ਬ੍ਰਾਜ਼ੀਲ ਦੂਜੇ ਅਤੇ ਰੂਸ ਤੀਜੇ ਨੰਬਰ 'ਤੇ ਹੈ। ਦੂਜੇ ਪਾਸੇ ਇਸ ਮਹਾਂਮਾਰੀ ਨਾਲ ਹੋਈਆਂ ਮੌਤਾਂ ਦੀ ਗਿਣਤੀ ਵਿਚ ਅਮਰੀਕਾ ਪਹਿਲੇ, ਬ੍ਰਾਜ਼ੀਲ ਦੂਜੇ ਅਤੇ ਬ੍ਰਿਟੇਨ ਤੀਜੇ ਨੰਬਰ ਉੱਤੇ ਹੈ।

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ, ਕੋਰੋਨਾ ਵਾਇਰਸ ਦੇ 16,922 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਹੁਣ ਸੰਕਰਮਿਤ ਦੀ ਕੁੱਲ ਸੰਖਿਆ 4,73,105 ਤੱਕ ਪਹੁੰਚ ਗਈ ਹੈ। ਇਸੇ ਸਮੇਂ ਦੌਰਾਨ ਕੋਰੋਨਾ ਵਾਇਰਸ ਕਾਰਨ ਹੋਈਆਂ ਮੌਤਾਂ ਦੀ ਗਿਣਤੀ 14,894 ਹੋ ਗਈ ਹੈ।

ਭਾਰਤ ਵਿੱਚ ਇਸ ਸਮੇਂ ਕੋਰੋਨਾ ਦੇ 1,86,514 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 2,71,697 ਲੋਕ ਇਸ ਮਹਾਂਮਾਰੀ ਤੋਂ ਨਿਜਾਤ ਪਾ ਚੁੱਕੇ ਹਨ। ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਭਾਰਤ ਦੁਨੀਆ ਦੇ ਸਭ ਤੋਂ ਪ੍ਰਭਾਵਿਤ ਦੇਸ਼ਾਂ ਦੀ ਸੂਚੀ ਵਿਚ ਚੌਥੇ ਨੰਬਰ 'ਤੇ ਹੈ। ਅਮਰੀਕਾ ਵਿੱਚ ਕੋਰੋਨਾ ਵਾਇਰਸ ਦੇ 2,380,490 ਮਾਮਲੇ ਸਾਹਮਣੇ ਆਏ ਹਨ ਅਤੇ 121,969 ਲੋਕਾਂ ਦੀ ਮੌਤ ਹੋ ਗਈ ਹੈ।

ਬ੍ਰਾਜ਼ੀਲ ਵਿਚ ਹੁਣ ਤਕ 1,188,631 ਲੋਕ ਪ੍ਰਭਾਵਿਤ ਹੋਏ ਹਨ, ਜਦ ਕਿ 53,830 ਲੋਕਾਂ ਦੀ ਮੌਤ ਹੋ ਗਈ ਹੈ। ਰੂਸ ਵਿਚ ਵੀ ਕੋਵਿਡ-19 ਦਾ ਪ੍ਰਕੋਪ ਵਧ ਰਿਹਾ ਹੈ ਅਤੇ ਹੁਣ ਤਕ 606,043 ਲੋਕ ਇਸ ਵਾਇਰਸ ਨਾਲ ਪੀੜਤ ਹੋਏ ਹਨ ਅਤੇ 8,503 ਲੋਕਾਂ ਦੀ ਮੌਤ ਹੋ ਗਈ ਹੈ। ਬ੍ਰਿਟੇਨ ਵਿੱਚ ਇਸ ਵਇਰਸ ਕਾਰਨ ਹਾਲਾਤ ਲਗਾਤਾਰ ਖ਼ਰਾਬ ਹੋ ਰਹੇ ਹਨ। ਹੁਣ ਤੱਕ ਇਸ ਮਹਾਂਮਾਰੀ ਨਾਲ 308,336 ਲੋਕ ਸੰਕਰਮਿਤ ਹੋ ਚੁੱਕੇ ਹਨ ਅਤੇ 43,165 ਲੋਕਾਂ ਦੀ ਜਾਨ ਜਾ ਚੁੱਕੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.