ETV Bharat / international

ਮਾਸਕੋ: ਨਰਸਿੰਗ ਹੋਮ ਵਿੱਚ ਅੱਗ ਲੱਗਣ ਕਾਰਨ 9 ਲੋਕਾਂ ਦੀ ਮੌਤ, 9 ਜ਼ਖਮੀ

author img

By

Published : May 11, 2020, 11:12 PM IST

ਮਾਸਕੋ ਦੇ ਬਾਹਰੀ ਹਿੱਸੇ ਵਿੱਚ ਇੱਕ ਨਰਸਿੰਗ ਹੋਮ ਵਿੱਚ ਲੱਗੀ ਅੱਗ ਵਿੱਚ 9 ਲੋਕਾਂ ਦੀ ਮੌਤ ਹੋ ਗਈ, ਜਦ ਕਿ 9 ਹੋਰ ਜ਼ਖਮੀ ਹੋ ਗਏ ਹਨ ਜਿਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਫ਼ੋਟੋ।
ਫ਼ੋਟੋ।

ਨਵੀਂ ਦਿੱਲੀ: ਮਾਸਕੋ ਦੇ ਬਾਹਰੀ ਇਲਾਕੇ ਵਿਚ ਸਥਿਤ ਇਕ ਨਰਸਿੰਗ ਹੋਮ ਵਿਚ ਲੱਗੀ ਅੱਗ ਵਿਚ 9 ਲੋਕਾਂ ਦੀ ਮੌਤ ਹੋ ਗਈ ਹੈ ਅਤੇ 9 ਜ਼ਖਮੀ ਹਨ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ।

ਸ਼ਹਿਰ ਦੇ ਉੱਤਰ ਪੱਛਮ ਵਾਲੇ ਪਾਸੇ ਸਥਿਤ ਕ੍ਰਾਸਨੋਗੋਰਸਕ ਵਿਚ ਅਧਿਕਾਰੀਆਂ ਨੇ ਦੱਸਿਆ ਕਿ ਬਜ਼ੁਰਗਾਂ ਦੇ ਇਸ ਨਿੱਜੀ ਨਰਸਿੰਗ ਹੋਮ ਵਿਚ ਐਤਵਾਰ ਨੂੰ ਅੱਗ ਲੱਗੀ ਸੀ।

ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿੱਚ 9 ਮਰੀਜ਼ਾਂ ਦੀ ਮੌਤ ਹੋ ਗਈ ਜਦਕਿ 9 ਹੋਰ ਜ਼ਖਮੀ ਹੋ ਗਏ ਹਨ ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਅਧਿਕਾਰੀਆਂ ਨੇ ਦੱਸਿਆ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਸੀ। ਨਰਸਿੰਗ ਹੋਮ ਨੂੰ ਇਕ ਨਿੱਜੀ ਘਰ ਵਜੋਂ ਰਜਿਸਟਰ ਕੀਤਾ ਗਿਆ ਸੀ ਅਤੇ ਅੱਗ ਦੇ ਅਲਾਰਮ ਅਤੇ ਹੋਰ ਜ਼ਰੂਰੀ ਉਪਕਰਣਾਂ ਦੀ ਘਾਟ ਸੀ।

ਇਸ ਦੇ ਨਾਲ ਹੀ ਪੁਲਿਸ ਨੇ ਫਾਇਰ ਸੇਫਟੀ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਮਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.