ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਕਿਹਾ ਹੈ ਕਿ ਜੇਕਰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਟੋ ਦੇਸ਼ਾਂ 'ਚ ਉੱਤਰੀ ਅਟਲਾਂਟਿਕ ਸੰਧੀ ਸੰਗਠਨ (NATO) ਦੇ ਦੇਸ਼ਾਂ 'ਚ ਦਾਖਲ ਹੁੰਦੇ ਹਨ, ਤਾਂ ਅਮਰੀਕਾ ਦਖ਼ਲ (US will intervene if Putin enters NATO countries) ਦੇਵੇਗਾ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਉਸਦੀ ਪੁਤਿਨ ਨਾਲ ਗੱਲ ਕਰਨ ਦੀ ਕੋਈ ਯੋਜਨਾ ਨਹੀਂ ਹੈ, ਪਰ ਉਸਨੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨਾਲ ਗੱਲ ਕੀਤੀ ਅਤੇ ਉਸਨੂੰ ਭਰੋਸਾ ਦਿਵਾਇਆ ਕਿ ਯੂਕਰੇਨ ਦੇ ਲੋਕਾਂ ਦੇ ਦੁੱਖਾਂ ਨੂੰ ਘੱਟ ਕਰਨ ਲਈ ਅਮਰੀਕਾ ਮਾਨਵਤਾਵਾਦੀ ਰਾਹਤ ਪ੍ਰਦਾਨ ਕਰੇਗਾ।
ਬਾਈਡੇਨ ਨੇ ਵੀਰਵਾਰ ਨੂੰ ਵ੍ਹਾਈਟ ਹਾਊਸ 'ਚ ਇਕ ਪੱਤਰਕਾਰ ਸੰਮੇਲਨ 'ਚ ਕਿਹਾ, 'ਜੇਕਰ ਪੁਤਿਨ ਨਾਟੋ ਦੇਸ਼ਾਂ 'ਚ ਦਾਖਲ ਹੁੰਦੇ ਹਨ ਤਾਂ ਅਸੀਂ ਦਖਲ ਦੇਵਾਂਗੇ। ਮੈਨੂੰ ਸਿਰਫ਼ ਇੱਕ ਗੱਲ ਦਾ ਯਕੀਨ ਹੈ ਕਿ ਜੇਕਰ ਅਸੀਂ ਹੁਣ ਉਨ੍ਹਾਂ ਨੂੰ ਨਾ ਰੋਕਿਆ ਤਾਂ ਉਨ੍ਹਾਂ ਨੂੰ ਹੌਸਲਾ ਮਿਲੇਗਾ।
ਇਹ ਵੀ ਪੜ੍ਹੋ: Russia-Ukraine War: ਲੁਧਿਆਣਾ ਦੇ ਵਪਾਰ 'ਤੇ ਯੂਕਰੇਨ ਤੇ ਰੂਸ ਦੀ ਜੰਗ ਦਾ ਹੋ ਸਕਦੈ ਵੱਡਾ ਅਸਰ
ਜੇਕਰ ਅਸੀਂ ਹੁਣੇ ਇਨ੍ਹਾਂ ਵਿਰੁੱਧ ਸਖ਼ਤ ਪਾਬੰਦੀਆਂ ਨਾ ਲਗਾਈਆਂ ਤਾਂ ਉਹ ਉਤਸ਼ਾਹਿਤ ਹੋਣਗੇ। ਇਸ ਦੌਰਾਨ ਬਿਡੇਨ ਨੇ ਰੂਸ ਦੇ ਖਿਲਾਫ ਕਈ ਵੱਡੀਆਂ ਪਾਬੰਦੀਆਂ ਲਗਾਉਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਹੁਣ ਇਸ ਨੇ ਵੱਡੇ ਸੰਘਰਸ਼ ਦਾ ਰੂਪ ਧਾਰਨ ਕਰ ਲਿਆ ਹੈ।
ਯੂਕਰੇਨ 'ਤੇ ਰੂਸ ਦੇ ਹਮਲੇ ਦੇ ਵਿਚਕਾਰ, ਅਮਰੀਕਾ ਨੇ ਆਪਣੇ ਨਾਟੋ ਸਹਿਯੋਗੀਆਂ ਦੀ ਸੁਰੱਖਿਆ ਲਈ, ਖਾਸ ਤੌਰ 'ਤੇ ਪੂਰਬੀ ਯੂਰਪ ਵਿੱਚ ਵਾਧੂ ਸੈਨਿਕ ਤਾਇਨਾਤ ਕੀਤੇ ਹਨ। ਬਾਈਡੇਨ ਨੇ ਦਾਅਵਾ ਕੀਤਾ ਕਿ ਯੂਕਰੇਨ ਵਿੱਚ ਪੁਤਿਨ ਦੀਆਂ ਇੱਛਾਵਾਂ ਬਹੁਤ ਵੱਡੀਆਂ ਹਨ। ਜ਼ਿਕਰਯੋਗ ਹੈ ਕਿ ਰੂਸੀ ਫੌਜ ਨੇ ਵੀਰਵਾਰ ਨੂੰ ਯੂਕਰੇਨ ਖਿਲਾਫ ਫੌਜੀ ਕਾਰਵਾਈ ਸ਼ੁਰੂ ਕੀਤੀ ਸੀ, ਜੋ ਸ਼ੁੱਕਰਵਾਰ ਨੂੰ ਵੀ ਜਾਰੀ ਹੈ।