ਨਵੀਂ ਦਿੱਲੀ: ਭਾਰਤ ਵਿੱਚ ਲਗਾਤਾਰ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ। ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਨਿਊਜ਼ੀਲੈਂਡ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਨਿਊਜ਼ੀਲੈਂਡ ਸਰਕਾਰ ਨੇ ਭਾਰਤ ਤੋਂ ਆਉਣ ਵਾਲੇ ਮੁਸਾਫਰਾਂ ਉੱਤੇ ਪਾਬੰਦੀ ਲਗਾ ਦਿੱਤੀ ਹੈ।
ਨਿਊਜ਼ੀਲੈਂਡ ਸਰਕਾਰ ਨੇ ਭਾਰਤ ਤੋਂ ਆਉਣ ਵਾਲੇ ਮੁਸਾਫ਼ਰਾਂ ਉੱਤੇ ਪਾਬੰਦੀ ਲਗਾਈ ਹੈ। ਨਿਊਜ਼ੀਲੈਂਡ ਵਿੱਚ ਐਂਟਰੀ ਉੱਤੇ ਪਾਬੰਦੀ 11 ਅਪ੍ਰੈਲ ਤੋਂ 28 ਅਪ੍ਰੈਲ ਤੱਕ ਰਹੇਗੀ। ਨਿਊਜ਼ੀਲੈਂਡ ਦੀ PM ਜੇਸਿੰਡਾ ਆਰਡਰਨ ਨੇ ਪਾਬੰਦੀ ਲਗਾਈ।
ਜ਼ਿਕਰਯੋਗ ਹੈ ਕਿ ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ 1,26,789 ਨਵੇਂ ਕੇਸ ਸਾਹਮਣੇ ਆਏ ਹਨ। 59,258 ਮਰੀਜ਼ ਸਿਹਤਯਾਬ ਹੋਏ ਹਨ ਤੇ 685 ਮਰੀਜ਼ਾਂ ਦੀ ਮੌਤ ਹੋਈ ਹੈ।