ਮਾਸਕੋ: ਰੂਸ ਵਿੱਚ ਵਿਰੋਧੀ ਪਾਰਟੀ ਦੇ ਮੁੱਖ ਨੇਤਾ ਅਲੈਕਸੀ ਨਵਾਲਨੀ ਨੂੰ ਜ਼ਹਿਰ ਦੇਣ ਦਾ ਖ਼ਦਸ਼ਾ ਪ੍ਰਗਟ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਇੱਕ ਹਸਪਤਾਲ ਵਿੱਚ ਭਰਤੀ ਕਰਵਾਇਆ ਜਾ ਰਿਹਾ ਹੈ।
ਮੀਡੀਆ ਰਿਪੋਰਟ ਮੁਤਾਬਕ, 44 ਸਾਲ ਨਵਾਲਨੀ ਨੂੰ ਅਜੇ ਤੱਕ ਹੋਸ਼ ਨਹੀਂ ਆਇਆ ਹੈ, ਉਹ ਸਾਇਬੇਰੀਆ ਤੋਂ ਮਾਸਕੋ ਜਾ ਰਹੇ ਸੀ। ਜਿਵੇਂ ਹੀ ਉਨ੍ਹਾਂ ਦੀ ਜਹਾਜ਼ ਓਮਕਸ ਹਵਾਈ ਅੱਡੇ ਤੇ ਪਹੁੰਚਿਆ ਤਾਂ ਉਨ੍ਹਾਂ ਨੂੰ ਫੌਰੀ ਤੌਰ ਤੇ ਹਸਪਤਾਲ ਲਜਾਇਆ ਗਿਆ।
ਇਹ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ ਕਿ ਅਲੈਕਸੀ ਨੂੰ ਜ਼ਹਿਰ ਦਿੱਤਾ ਗਿਆ ਹੈ। ਉਨ੍ਹਾਂ ਦੇ ਇੱਕ ਕਰੀਬੀ ਨੇ ਦੱਸਿਆ ਕਿ ਉਹ ਸਵੇਰ ਵੀ ਉਨ੍ਹਾਂ ਨੇ ਕੁਝ ਨਹੀਂ ਖਾਦਾ, ਬੱਸ ਚਾਹ ਪੀਤੀ ਹੈ। ਇਸ ਲਈ ਸੰਭਾਵਨਾ ਹੈ ਕਿ ਉਨ੍ਹਾਂ ਨੂੰ ਚਾਹ ਵਿੱਚ ਜ਼ਹਿਰ ਦਿੱਤਾ ਗਿਆ ਹੈ।