ETV Bharat / international

ਫਰਾਂਸ 'ਚ ਤਿੰਨ ਪੁਲਿਸ ਮੁਲਾਜ਼ਮਾਂ ਦਾ ਗੋਲੀ ਮਾਰਕੇ ਕਤਲ, ਇੱਕ ਦੀ ਹਾਲਤ ਗੰਭੀਰ - firing in france

ਫਰਾਂਸ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ, ਜਦਕਿ ਚੌਥਾ ਪੁਲਿਸ ਮੁਲਾਜ਼ਮ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਘਰੇਲੂ ਹਿੰਸਾ ਦੀ ਖਬਰ ਮਿਲਣ 'ਤੇ ਜਦੋਂ ਪੁਲਿਸ ਮੁਲਾਜ਼ਮਾਂ ਨੇ ਇੱਕ ਘਰ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਤਾਂ ਇੱਕ 48 ਸਾਲਾ ਵਿਅਕਤੀ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ।

ਫਰਾਂਸ 'ਚ ਤਿੰਨ ਪੁਲਿਸ ਮੁਲਾਜ਼ਮਾਂ ਦਾ ਗੋਲੀ ਮਾਰਕੇ ਕਤਲ, ਇੱਕ ਦੀ ਹਾਲਤ ਗੰਭੀਰ

author img

By

Published : Dec 24, 2020, 7:02 AM IST

ਫਰਾਂਸ: ਫਰਾਂਸ ਵਿੱਚ ਤਿੰਨ ਪੁਲਿਸ ਮੁਲਾਜ਼ਮਾਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ, ਜਦਕਿ ਚੌਥਾ ਪੁਲਿਸ ਕਰਮੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਜਾਣਕਾਰੀ ਮੁਤਾਬਕ ਗੋਲੀਬਾਰੀ ਦੀ ਘਟਨਾ ਮੱਧ ਫਰਾਂਸ ਦੇ ਪੁਏ-ਡੇ-ਡਮੇ-ਖੇਤਰ ਵਿੱਚ ਵਾਪਰੀ।

ਸਰਕਾਰੀ ਵਕੀਲ ਦੇ ਦਫਤਰ ਦੇ ਸੂਤਰਾਂ ਨੇ ਇਸ ਜਾਨਲੇਵਾ ਹਮਲੇ ਬਾਰੇ ਜਾਣਕਾਰੀ ਦਿੱਤੀ। ਜਦੋਂ ਪੁਲਿਸ ਵਾਲੇ ਘਰੇਲੂ ਹਿੰਸਾ ਦੀ ਜਾਣਕਾਰੀ ਮਿਲਣ 'ਤੇ ਪਹੁੰਚੇ ਤਾਂ ਇੱਕ 48 ਸਾਲਾ ਵਿਅਕਤੀ ਨੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਥੇ ਮੌਜੂਦ ਔਰਤ ਨੂੰ ਬਚਾਉਣ ਲਈ ਮੌਜੂਦ ਤਿੰਨ ਪੁਲਿਸ ਮੁਲਾਜ਼ਮ ਗੋਲੀਆਂ ਦਾ ਸ਼ਿਕਾਰ ਹੋ ਗਏ। ਜਦ ਕਿ ਚੌਥਾ ਪੁਲਿਸ ਵਾਲਾ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਜ਼ਖਮੀ ਪੁਲਿਸ ਮੁਲਾਜ਼ਮ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਪੁਲਿਸ ਨੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਪੀੜਤ ਮਹਿਲਾ ਛੱਤ 'ਤੇ ਸੀ ਅਤੇ ਘਰ ਦੇ ਅੰਦਰ ਅੱਗ ਲੱਗੀ ਹੋਈ ਸੀ। ਜਦੋਂ ਪੁਲਿਸ ਮੁਲਾਜ਼ਮਾਂ ਨੇ ਘਰ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਤਾਂ ਇੱਕ 48 ਸਾਲਾ ਵਿਅਕਤੀ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ।

ETV Bharat Logo

Copyright © 2025 Ushodaya Enterprises Pvt. Ltd., All Rights Reserved.