ਜੇਨੇਵਾ: ਵਿਸ਼ਵ ਸਿਹਤ ਸੰਗਠਨ ਨੇ ਸੁਰੱਖਿਆ ਚਿੰਤਾਵਾਂ ਕਾਰਨ ਕੋਰੋਨਾ ਵਾਇਰਸ ਦੇ ਇਲਾਜ ਲਈ ਮਲੇਰੀਆ ਦੀ ਦਵਾਈ ਹਾਈਡ੍ਰੋਕਸੀਕਲੋਰੋਕੁਈਨ ਦਾ ਟ੍ਰਾਇਲ ਰੋਕ ਦਿੱਤਾ ਹੈ। ਵਿਸ਼ਵ ਸਿਹਤ ਸੰਗਠਨ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਸਾਵਧਾਨੀ ਦੇ ਤੌਰ 'ਤੇ ਕੋਰੋਨਾ ਵਾਇਰਸ ਦਾ ਇਲਾਜ ਕਰਨ ਲਈ ਹਾਈਡ੍ਰੋਕਸੀਕਲੋਰੋਕੁਈਨ ਦੇ ਕਲੀਨਿਕਲ ਟ੍ਰਾਇਲ ਨੂੰ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਹੈ।
ਸੰਗਠਨ ਨੇ ਇਹ ਫੈਸਲਾ ਪਿਛਲੇ ਹਫਤੇ ਲੈਂਸੇਟ ਵਿੱਚ ਪ੍ਰਕਾਸ਼ਤ ਇੱਕ ਅਧਿਐਨ ਦੀ ਰਿਪੋਰਟ ਤੋਂ ਬਾਅਦ ਲਿਆ ਹੈ। ਰਿਪੋਰਟ ਵਿਚ ਕਿਹਾ ਗਿਆ ਸੀ ਕਿ ਇਸ ਦਵਾਈ ਦੀ ਵਰਤੋਂ ਨਾਲ ਕੋਰੋਨਾ ਮਰੀਜ਼ਾਂ ਦੀ ਮੌਤ ਦੀ ਸੰਭਾਵਨਾ ਵੱਧ ਜਾਂਦੀ ਹੈ। ਡਬਲਯੂਐਚਓ ਦੇ ਮੁਖੀ ਨੇ ਇੱਕ ਵਰਚੁਅਲ ਪ੍ਰੈਸ ਕਾਨਫਰੰਸ ਵਿੱਚ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: ਕੋਵਿਡ-19: ਦੁਨੀਆ ਭਰ 'ਚ ਮਰੀਜ਼ਾਂ ਦੀ ਗਿਣਤੀ ਤਕਰੀਬਨ 55 ਲੱਖ, 3 ਲੱਖ ਮੌਤਾਂ
ਭਾਰਤ ਦੀ ਚੋਟੀ ਦੀ ਸਿਹਤ ਖੋਜ ਸੰਸਥਾ ਆਈਸੀਐਮਆਰ ਵੱਲੋਂ ਵੀ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਲਈ ਹਾਈਡ੍ਰੋਕਸੀਕਲੋਰੋਕੁਈਨ (ਐਚਸੀਕਿਊ) ਦੀ ਵਰਤੋਂ ਲਈ ਆਪਣੀਆਂ ਸਿਫ਼ਾਰਸ਼ਾਂ ਦੀ ਸਮੀਖਿਆ ਕਰਨ ‘ਤੇ ਵਿਚਾਰ ਕਰ ਰਹੀ ਹੈ। ਇਹ ਦਵਾਈ ਦੀ ਪ੍ਰਭਾਵਸ਼ਾਲੀ ਸ਼ਕਤੀ ਬਾਰੇ ਪੈਦਾ ਹੋਏ ਸ਼ੰਕਿਆਂ ਤੋਂ ਬਾਅਦ ਵਿਚਾਰ ਕੀਤੇ ਜਾ ਰਹੇ ਹਨ।