ETV Bharat / international

ਬੇਰੂਤ ਧਮਾਕਾ: ਹਿਰਾਸਤ 'ਚ 16 ਵਿਅਕਤੀ, 5 ਭਾਰਤੀ ਵੀ ਜ਼ਖ਼ਮੀ - beirut explosion

ਲੇਬਨਾਨ ਦੀ ਰਾਜਧਾਨੀ ਬੇਰੂਤ ਵਿੱਚ ਮੰਗਲਵਾਰ ਨੂੰ ਹੋਏ ਇੱਕ ਵੱਡੇ ਧਮਾਕੇ ਵਿੱਚ ਤਕਰੀਬਨ 135 ਲੋਕਾਂ ਦੀ ਮੌਤ ਹੋ ਗਈ ਤੇ 3000 ਤੋਂ ਵੱਧ ਲੋਕ ਜ਼ਖਮੀ ਹੋ ਗਏ ਹਨ। ਧਮਾਕਾ ਕਿਵੇਂ ਹੋਇਆ ਇਸ ਬਾਰੇ ਹਾਲੇ ਤੱਕ ਕੋਈ ਸਪੱਸ਼ਟ ਜਾਣਕਾਰੀ ਨਹੀਂ ਮਿਲੀ ਹੈ। ਇਸ ਸਬੰਧੀ 16 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਇਸ ਹਮਲੇ ਵਿੱਚ ਪੰਜ ਭਾਰਤੀ ਵੀ ਜ਼ਖਮੀ ਹੋਏ ਹਨ।

ਫ਼ੋਟੋ
ਫ਼ੋਟੋ
author img

By

Published : Aug 7, 2020, 11:57 AM IST

ਬੇਰੂਤ: ਲੇਬਨਾਨ ਵਿੱਚ ਹੋਏ ਧਮਾਕੇ ਦੇ ਮਾਮਲੇ ਵਿੱਚ ਬੇਰੂਤ ਦੇ ਬੰਦਰਗਾਹ ਦੇ 16 ਕਰਮਚਾਰੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਮਿਲਟਰੀ ਕੋਰਟ ਦੇ ਸਰਕਾਰੀ ਕਮਿਸ਼ਨਰ ਜੱਜ ਫਦੀ ਅਕੀਕੀ ਦਾ ਕਹਿਣਾ ਹੈ ਕਿ ਹੁਣ ਤੱਕ 18 ਲੋਕਾਂ ਤੋਂ ਪੁੱਛਗਿੱਛ ਕੀਤੀ ਗਈ ਹੈ। ਇਹ ਸਾਰੇ ਪੋਰਟ ਅਤੇ ਕਸਟਮ ਅਧਿਕਾਰੀ ਅਤੇ ਕਰਮਚਾਰੀ ਹਨ। ਅਕੀਕੀ ਨੇ ਕਿਹਾ ਕਿ ਮੰਗਲਵਾਰ ਨੂੰ ਧਮਾਕੇ ਤੋਂ ਤੁਰੰਤ ਬਾਅਦ ਜਾਂਚ ਸ਼ੁਰੂ ਕੀਤੀ ਗਈ ਸੀ ਅਤੇ ਸਾਰੇ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾਵੇਗੀ।

ਬੇਰੂਤ ਧਮਾਕੇ ਵਿੱਚ ਪੰਜ ਭਾਰਤੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਜਾਣਕਾਰੀ ਦਿੰਦੇ ਹੋਏ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ਼੍ਰੀਵਾਸਤਵ ਨੇ ਇਹ ਵੀ ਕਿਹਾ ਕਿ ਭਾਰਤ ਨੇ ਲੇਬਨਾਨ ਦੀ ਸਰਕਾਰ ਤੋਂ ਜਾਣਕਾਰੀ ਮੰਗੀ ਹੈ ਕਿ ਧਮਾਕੇ ਵਿੱਚ ਕਿੰਨਾ ਕੁ ਨੁਕਸਾਨ ਹੋਇਆ ਹੈ। ਉਸ ਦੇ ਅਧਾਰ 'ਤੇ ਦੇਸ਼ ਉਸ ਦੀ ਮਦਦ ਕਰੇਗਾ।

ਸ੍ਰੀਵਾਸਤਵ ਨੇ ਕਿਹਾ, ਸਾਡੇ ਦੂਤਾਵਾਸ ਨੇ ਇੱਕ ਟਵੀਟ ਕੀਤਾ ਹੈ, ਜਿਸ ਅਨੁਸਾਰ ਕਿਸੇ ਵੀ ਭਾਰਤੀ ਦੀ ਮੌਤ ਹੋਣ ਦੀ ਖ਼ਬਰ ਨਹੀਂ ਹੈ। ਹਾਲੇ ਤੱਕ 5 ਲੋਕਾਂ ਦੇ ਮਾਮੂਲੀ ਜ਼ਖਮੀ ਹੋਣ ਦੀ ਖ਼ਬਰ ਹੈ।

ਮੰਗਲਵਾਰ ਨੂੰ ਲੇਬਨਾਨ ਦੀ ਰਾਜਧਾਨੀ ਬੇਰੂਤ ਵਿੱਚ ਹੋਏ ਇੱਕ ਵੱਡੇ ਧਮਾਕੇ ਨੇ ਸ਼ਹਿਰ ਦੀ ਬੰਦਰਗਾਹ ਦਾ ਇੱਕ ਵੱਡਾ ਹਿੱਸਾ ਤੇ ਕਈ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ। 135 ਤੋਂ ਵੱਧ ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਅਤੇ ਲਗਭਗ 3,000 ਲੋਕ ਜ਼ਖਮੀ ਹੋ ਗਏ।

ETV Bharat Logo

Copyright © 2025 Ushodaya Enterprises Pvt. Ltd., All Rights Reserved.