ਚੰਡੀਗੜ੍ਹ : ਪਾਕਿਸਤਾਨ ਆਰਥਿਕ ਪੱਖੋਂ ਅਪਾਹਿਜ ਹੋ ਚੁੱਕਾ ਹੈ। ਗੁਆਂਢੀ ਮੁਲਕ ਦਾ ਹਾਲ ਬਿਲਕੁਲ ਸ਼੍ਰੀਲੰਕਾ ਵਰਗਾ ਹੈ, ਜਿਥੇ ਲੋਕ ਭੁੱਖਮਰੀ ਦੇ ਸ਼ਿਕਾਰ ਹੋ ਰਹੇ ਹਨ ਤੇ ਪੇਟ ਭਰਨ ਲਈ ਕਿਸੇ ਵੀ ਹੱਦ ਤਕ ਜਾਣ ਲਈ ਤਿਆਰ ਹਨ। ਇਥੇ ਮਹਿੰਗਾਈ ਸੱਤਵੇਂ ਅਸਮਾਨ 'ਤੇ ਪਹੁੰਚੀ ਹੋਈ ਹੈ। ਕੇਲੇ 500 ਰੁਪਏ ਦਰਜਨ ਵਿਕ ਰਹੇ ਹਨ। ਇਸ ਸਭ ਵਿਚਕਾਰ ਲੋਕ ਲੁੱਟਾਂ-ਖੋਹਾਂ ਤਕ ਉਤਰ ਆਏ ਹਨ। ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਪੇਸ਼ਾਵਤ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਸਿੱਖ ਦੁਕਾਨਦਾਰ ਦਾ ਦੋ ਅਣਪਛਾਤੇ ਮੋਟਰਸਾਈਕਲ ਸਵਾਲ ਹਮਲਾਵਰਾਂ ਨੇ ਦੁਕਾਨ ਅੰਦਰ ਵੜ ਕੇ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ ਹਮਲਾਵਰਾਂ ਨੇ ਸਿੱਖ ਨੌਜਵਾਨ ਦੇ ਗੋਲੀਆਂ ਮਾਰੀਆਂ ਹਨ।
ਲੁੱਟ ਦੀ ਨੀਅਤ ਨਾਲ ਕੀਤਾ ਕਤਲ : ਮੀਡੀਆ ਰਿਪੋਰਟਾਂ ਅਨੁਸਾਰ ਸਿੱਖ ਦੁਕਾਨਦਾਰ ਦਾ ਨਾਂ ਦਿਆਲ ਸਿੰਘ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਲੁੱਟ ਦੀ ਨੀਅਤ ਨਾਲ ਦੁਕਾਨ ਵਿੱਚ ਦਾਖਲ ਹੋਏ ਤੇ ਉਕਤ ਦੁਕਾਨਦਾਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਜ਼ਖਮੀ ਹਾਲਤ ਵਿੱਚ ਆਲੇ-ਦੁਆਲੇ ਦੇ ਲੋਕਾਂ ਨੇ ਉਸ ਨੂੰ ਹਸਪਤਾਲ ਪਹੁੰਚਾਇਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਸਬੰਧੀ ਪੁਲਿਸ ਕੋਲ ਮਾਮਲਾ ਦਰਜ ਕਰਵਾਇਆ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਮਲਾਵਰ ਗੋਲੀਬਾਰੀ ਕਰ ਕੇ ਫਰਾਰ ਹੋ ਗਏ। ਸੀਸੀਟੀਵੀ ਕੈਮਰੇ ਖੰਘਾਲੇ ਜਾ ਰਹੇ ਹਨ।
ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਨੇ ਰੋਸ ਮਾਰਚ ਕੱਢ ਡੀਸੀ ਹੱਥ ਸੌਂਪਿਆ ਮੰਗ ਪੱਤਰ, ਬੇਕਸੂਰ ਨੌਜਵਾਨਾਂ ਨੂੰ ਰਿਹਾਅ ਕਰਨ ਦੀ ਕੀਤੀ ਮੰਗ
ਪੇਸ਼ਾਵਰ ਵਿੱਚ ਬਹੁਗਿਣਤੀ ਸਿੱਖ ਭਾਈਚਾਰਾ : ਜ਼ਿਕਰਯੋਗ ਹੈ ਕਿ ਅਫ਼ਗਾਨਿਸਤਾਨ ਦੇ ਨਾਲ ਲਗਦੇ ਪੇਸ਼ਾਵਰ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਭਾਈਚਾਰਾ ਵੱਸਦਾ ਹੈ। ਸਿੱਖ ਭਾਈਚਾਰੇ ਨੂੰ ਪਿਛਲੇ ਇਕ ਸਾਲ ਤੋਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸਿੱਖ ਭਾਈਚਾਰੇ ਦੀਆਂ ਲੜਕੀਆਂ ਨੂੰ ਜਬਰੀ ਵਿਆਹ ਕਰਵਾਉਣ ਤੇ ਧਰਮ ਪਰਿਵਰਤਨ ਦੇ ਮਾਮਲੇ ਸਾਹਮਣੇ ਆ ਰਹੇ ਹਨ। ਉਧਰ ਪਾਕਿਸਤਾਨ ਦੇ ਹਾਲਾਤ ਦੇਖਦਿਆਂ ਸ਼ਾਹਬਾਜ਼ ਸ਼ਰੀਫ਼ ਵੱਲੋਂ ਚੀਨੀ ਨਾਗਰਿਕਾਂ ਨੂੰ ਦੇਸ਼ 'ਚੋਂ ਬਾਹਰ ਜਾਣ ਲਈ ਕਿਹਾ ਹੈ। ਸ਼ਾਹਬਾਜ਼ ਸ਼ਰੀਫ ਨੇ ਕਿਹਾ ਕਿ ਚੀਨੀ ਨਾਗਰਿਕ ਫੌਰੀ ਆਪਣੇ ਵਪਾਰ ਬੰਦ ਕਰ ਕੇ ਦੇਸ਼ ਛੱਡਣ।
ਇਹ ਵੀ ਪੜ੍ਹੋ : Stormy Daniels Case 'ਚ ਜਿਊਰੀ ਦੇ ਫੈਸਲੇ 'ਤੇ ਟਰੰਪ ਨੇ ਕਿਹਾ- ਸਭ ਤੋਂ ਵੱਡੀ ਸਿਆਸੀ ਪਰੇਸ਼ਾਨੀ ਅਤੇ ਚੋਣ ਦਖਲਅੰਦਾਜ਼ੀ
ਚੀਨੀ ਨਾਗਰਿਕਾਂ ਲਈ ਵੀ ਹੁਣ ਖਤਰਨਾਕ ਪਾਕਿਸਤਾਨ : ਦੱਸ ਦਈਏ ਕਿ ਹੁਣ ਦਹਿਸ਼ਤਗਰਦਾਂ ਦੇ ਨਿਸ਼ਾਨੇ ਉਤੇ ਹੁਣ ਚੀਨੀ ਨਾਗਰਿਕ ਵੀ ਹਨ। ਮੀਡੀਆ ਰਿਪੋਰਟਾਂ ਅਨੁਸਾਰ ਪਿਛਲੇ ਦਿਨਾਂ ਵਿੱਚ 10 ਚੀਨੀ ਨਾਗਰਿਕਾਂ ਦਾ ਕਤਲ ਹੋਇਆ ਸੀ, ਜਿਨ੍ਹਾਂ ਵਿੱਚ ਇਕ ਡਾਕਟਰ ਜੋੜਾ ਵੀ ਸ਼ਾਮਲ ਸੀ। ਰਿਪੋਰਟਾਂ ਅਨੁਸਾਰ ਪਿਛਲੇ ਦਹਿਸ਼ਤਗਰਦਾਂ ਦੇ ਨਿਸ਼ਾਨੇ ਉਤੇ ਚੀਨੀ ਨਾਗਰਿਕ ਤੇ ਉਨ੍ਹਾਂ ਦੇ ਕਾਰੋਬਾਰ ਹਨ। ਪਾਕਿਸਤਾਨੀ ਨਾਗਰਿਕਾਂ ਦਾ ਮੰਨਣਾ ਹੈ ਕਿ ਚੀਨੀ ਨਾਗਰਿਕਾਂ ਕਾਰਨ ਉਨ੍ਹਾਂ ਦਾ ਕਾਰੋਬਾਰ ਖੁਸ ਗਿਆ ਹੈ ਤੇ ਚੀਨੀ ਨਾਗਰਿਕਾਂ ਨੂੰ ਦੇਸ਼ ਤੋਂ ਬਾਹਰ ਕੱਢਣ ਦਾ ਇਹ ਵੀ ਇਕ ਵੱਡਾ ਕਾਰਨ ਹੈ।