ਹੈਦਰਾਬਾਦ ਡੈਸਕ: ਪੰਜਾਬ ਦੇ ਨੌਜਵਾਨ ਲੜਕੇ-ਲੜਕੀਆਂ ਵੱਲੋਂ ਵਿਦੇਸ਼ ਜਾਕੇ ਪੜ੍ਹਾਈ ਤੇ ਨੌਕਰੀ ਕਰਨ ਦੀ ਇੱਛਾ ਨੇ ਬਹੁਤ ਸਾਰੇ ਹੱਸਦੇ-ਵੱਸਦੇ ਘਰ ਤਬਾਹ ਵੀ ਕਰ ਦਿੱਤੇ ਹਨ। ਅਜਿਹਾ ਹੀ ਮਾਮਲਾ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਤੋਂ ਜਿੱਥੇ ਕਿ ਨਵਿੰਦਰ ਗਿੱਲ ਨਾ ਦੇ ਵਿਅਕਤੀ ਨੇ ਆਪਣੀ 40 ਸਾਲਾ ਦੀ ਪਤਨੀ ਹਰਪ੍ਰੀਤ ਕੌਰ ਦਾ ਚਾਕੂ ਮਾਰਕੇ ਕਤਲ ਕਰ (A Sikh woman was stabbed to death in Canada) ਦਿੱਤਾ ਗਿਆ। ਦੱਸ ਦਈਏ ਕਿ ਇਹ ਜੋੜਾ ਕੈਨੇਡਾ ਦੇ ਸਰੀ ਵਿੱਚ ਰਹਿੰਦਾ ਸੀ।
ਪੁਲਿਸ ਵੱਲੋਂ ਜਾਂਚ ਜਾਰੀ:- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਪੁਲਿਸ ਨੂੰ ਕੈਨੇਡਾ ਦੇ ਸਰੀ ਵਿੱਚ 7 ਦਸੰਬਰ ਨੂੰ ਇੱਕ ਔਰਤ ਦੇ ਕਤਲ ਦੀ ਜਾਣਕਾਰੀ ਮਿਲੀ ਸੀ। ਮੌਕੇ ਉੱਤੇ ਪਹੁੰਚੀ ਪੁਲਿਸ ਨੂੰ ਹਰਪ੍ਰੀਤ ਕੌਰ ਗਿੱਲ ਨਾ ਦੀ ਔਰਤ ਜੋ ਕਿ ਜ਼ਖਮੀ ਹਾਲਤ ਵਿੱਚ ਮਿਲੀ ਸੀ। ਇਸ ਤੋਂ ਬਾਅਦ ਕੈਨੇਡਾ ਪੁਲਿਸ ਨੇ ਇਸ ਕਤਲ ਦੇ ਆਰੋਪ ਵਿੱਚ ਹਰਪ੍ਰੀਤ ਕੌਰ ਦੇ ਪਤੀ ਨਵਿੰਦਰ ਗਿੱਲ ਨੂੰ ਹਿਰਾਸਤ ਵਿੱਚ ਲੈ ਲਿਆ। ਜਿਸ ਨੂੰ ਛੱਡ ਦਿੱਤਾ ਸੀ ਅਤੇ ਫਿਰ ਦੁਆਰਾ 15 ਦਸੰਬਰ ਨੂੰ ਪੁਲਿਸ ਨੇ ਫਿਰ ਗ੍ਰਿਫਤਾਰ ਗਰ ਲਿਆ ਸੀ।
ਕੈਨੇਡਾ ਵਿੱਚ ਭਾਰਤੀ ਮੂਲ ਲੋਕਾਂ ਦੇ ਕਤਲ ਦੀਆਂ ਘਟਨਾਵਾਂ ਵਿੱਚ ਵਾਧਾ:- ਜਾਣਕਾਰੀ ਅਨੁਸਾਰ ਦੱਸ ਦਈਏ ਕਿ ਕੈਨੇਡਾ ਵਿੱਚ ਨਵੰਬਰ ਮਹੀਨੇ ਦੀ ਗੱਲ ਕਰੀਏ ਤਾਂ ਹੁਣ ਤੱਕ ਭਾਰਤੀ ਮੂਲ ਦੇ 3 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੈਨੇਡਾ ਦੇ ਓਨਟਾਰੀਓ ਸੂਬੇ ਵਿੱਚ ਪਵਨਪ੍ਰੀਤ ਕੌਰ ਦਾ ਗੋਲੀ ਮਾਰੇ ਕਤਲ ਕਰ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਬ੍ਰਿਟਿਸ਼ ਕੋਲੰਬੀਆ ਸੂਬੇ 18 ਸਾਲਾ ਦੇ ਭਾਰਤੀ ਨੌਜਵਾਨ ਦਾ ਇੱਕ ਸਕੂਲ ਦੀ ਪਾਰਕਿੰਗ ਵਿੱਚ ਕਤਲ ਕਰ ਦਿੱਤਾ ਸੀ। ਤਿੰਨੀ ਘਟਨਾ ਕੈਨੇਡਾ ਦੇ ਅਲਬਰਟਾ ਸੂਬੇ ਤੋਂ ਸਾਹਮਣੇ ਆਈ ਸੀ, ਜਿਸ ਵਿੱਚ ਸਿੱਖ ਔਰਤ ਪਵਨਪ੍ਰੀਤ ਕੌਰ ਦਾ ਗੋਲੀ ਮਾਰੇ ਕਤਲ ਹੋਇਆ ਸੀ। ਜੋ ਇਨ੍ਹਾਂ ਘਟਨਾਵਾਂ ਤੋਂ ਲੱਗਦਾ ਹੈ ਕਿ ਕੈਨੇਡਾ ਵਿੱਚ ਭਾਰਤੀ ਮੂਲ ਲੋਕਾਂ ਦੇ ਕਤਲ ਦੀਆਂ ਘਟਾਨਾਵਾਂ ਵਿੱਚ ਵਾਧਾ ਜਰੂਰ ਹੋ ਰਿਹਾ ਹੈ।
ਇਹ ਵੀ ਪੜੋ:- ਲੁਧਿਆਣਾ ਦੇ SHO ਉੱਤੇ ਇਲਜ਼ਾਮਾਂ ਦਾ ਮਾਮਲਾ: ਮਹਿਲਾ ਕਮਿਸ਼ਨ ਨੇ ਮੰਗੀ ਰਿਪੋਰਟ, ਪੁਲਿਸ ਕਮਿਸ਼ਨਰ ਨੇ ਦਿੱਤੀ ਸਫਾਈ