ਚੰਡੀਗੜ੍ਹ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ 'ਤੇ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਕਾਰਵਾਈ ਸ਼ੁਰੂ ਕੀਤੇ ਜਾਣ ਤੋਂ ਬਾਅਦ ਦੁਨੀਆ ਦੇ ਕਈ ਹਿੱਸਿਆਂ 'ਚ ਖਾਲਿਸਤਾਨੀ ਪ੍ਰਦਰਸ਼ਨਕਾਰੀਆਂ ਨੇ ਪ੍ਰਦਰਸ਼ਨ ਕੀਤੇ। ਬੁੱਧਵਾਰ ਨੂੰ ਸੇਨ ਫਰਾਂਸਿਸਕੋ ਵਿੱਚ ਭਾਰਤੀ ਵਣਜ ਦੂਤਘਰ ਦੇ ਬਾਹਰ ਖਾਲਿਸਤਾਨ ਦੇ ਝੰਡੇ ਲਹਿਰਾਉਂਦੇ ਹੋਏ 200 ਤੋਂ ਵਧ ਪ੍ਰਦਰਸ਼ਨਕਾਰੀਆਂ ਵੱਲੋਂ ਖਾਲਿਸਤਾਨੀ ਝੰਡੇ ਲਹਿਰਾ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਯੂਕੇ ਵਿਚ ਵੀ ਹੋਇਆ ਸੀ ਪ੍ਰਦਰਸ਼ਨ ਤੇ ਤਿਰੰਗੇ ਦਾ ਅਪਮਾਨ : ਜ਼ਿਕਰਯੋਗ ਹੈ ਕਿ ਪੰਜਾਬ ਵਿਚ ਲਗਾਤਾਰ ਅੰਮ੍ਰਿਤਪਾਲ ਖ਼ਿਲਾਫ਼ ਹੋਈ ਕਾਰਵਾਈ ਦਾ ਪ੍ਰਭਾਵ ਸਿਰਫ਼ ਪੰਜਾਬ ਹੀ ਨਹੀਂ ਸਗੋਂ ਵਿਦੇਸ਼ਾਂ ਵਿਚ ਵੀ ਦੇਖਣ ਨੂੰ ਮਿਲ ਰਿਹਾ ਹੈ। ਪਿਛਲੇ ਦਿਨੀਂ ਯੂਕੇ ਵਿਚ ਭਾਰਤੀ ਅੰਬੈਸੀ ਦੇ ਬਾਹਰ ਕੁਝ ਖਾਲਿਸਤਾਨੀ ਸਮਰਥਕਾਂ ਵੱਲੋਂ ਤਿਰੰਗੇ ਦਾ ਅਪਮਾਨ ਕੀਤਾ ਗਿਆ ਸੀ। ਉਸੇ ਤਰ੍ਹਾਂ ਹੁਣ ਸੇਨ ਫਰਾਂਸਿਸਕੋ ਵਿਖੇ ਖਾਲਿਸਤਾਨੀ ਸਮਰਥਕਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਬੁੱਧਵਾਰ ਨੂੰ ਸੇਨ ਫਰਾਂਸਿਸਕੋ ਦੇ ਬਾਹਰ ਕਰੀਬ 200 ਖਾਲਿਸਤਾਨੀ ਸਮਰਥਕ ਇਕੱਠੇ ਹੋਏ ਅਤੇ ਵੱਖਵਾਦੀ ਨਾਅਰੇ ਲਾਏ। ਪ੍ਰਦਰਸ਼ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਅੰਗਰੇਜ਼ੀ ਅਤੇ ਪੰਜਾਬੀ ਭਾਸ਼ਾਵਾਂ ਵਿੱਚ ਲਾਊਡਸਪੀਕਰਾਂ ’ਤੇ ਭਾਰਤ ਵਿਰੋਧੀ ਭਾਸ਼ਣ ਦਿੱਤੇ। ਉਨ੍ਹਾਂ ਪੰਜਾਬ ਪੁਲਿਸ ਵੱਲੋਂ ਕਰੈਕਡਾਊਨ ਦੌਰਾਨ ਕਥਿਤ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਵਿਰੋਧ ਕੀਤਾ। ਹਾਲਾਂਕਿ, ਖਾਲਿਸਤਾਨੀ ਸਮਰਥਕਾਂ ਦੇ ਪ੍ਰਦਰਸ਼ਨ ਤੋਂ ਬਾਅਦ ਸੇਨ ਫਰਾਂਸਿਸਕੋ ਵਿੱਚ ਭਾਰਤੀ ਕੌਂਸਲੇਟ ਦੇ ਆਲੇ ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਸੀ।
ਇਹ ਵੀ ਪੜ੍ਹੋ : Operation Amritpal: ਪੁਲਿਸ ਦੀ ਗ੍ਰਿਫ਼ਤ ਤੋਂ ਹਾਲੇ ਵੀ ਬਾਹਰ ਅੰਮ੍ਰਿਤਪਾਲ, ਖੂਫ਼ਿਆ ਏਜੰਸੀਆਂ ਨੇ ਖੰਘਾਲੇ ਬੈਂਕ ਅਕਾਊਂਟ
ਖਾਲਿਸਤਾਨੀ ਸਮਰਥਕਾਂ ਵੱਲੋਂ ਲਗਾਤਾਰ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਭਾਰਤ ਸਰਕਾਰ ਲਈ ਚਿੰਤਾ ਦਾ ਵਿਸ਼ਾ : ਖਾਲਿਸਤਾਨੀ ਸਮਰਥਕਾਂ ਵੱਲੋਂ ਲਗਾਤਾਰ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਭਾਰਤ ਸਰਕਾਰ ਲਈ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ। ਖਾਲਿਸਤਾਨ ਲਹਿਰ ਸਿੱਖਾਂ ਲਈ ਇੱਕ ਵੱਖਰਾ ਰਾਜ ਬਣਾਉਣਾ ਚਾਹੁੰਦੀ ਹੈ, ਜੋ ਭਾਰਤ ਵਿੱਚ ਇੱਕ ਧਾਰਮਿਕ ਘੱਟ ਗਿਣਤੀ ਹਨ। ਇਸ ਅੰਦੋਲਨ ਨੇ 1980 ਦੇ ਦਹਾਕੇ ਵਿੱਚ ਪ੍ਰਮੁੱਖਤਾ ਪ੍ਰਾਪਤ ਕੀਤੀ, ਪਰ ਇਸਨੂੰ 1990 ਦੇ ਦਹਾਕੇ ਵਿੱਚ ਭਾਰਤ ਸਰਕਾਰ ਦੁਆਰਾ ਦਬਾ ਦਿੱਤਾ ਗਿਆ। ਹਾਲਾਂਕਿ, ਅੰਦੋਲਨ ਨੇ ਹਾਲ ਹੀ ਦੇ ਸਾਲਾਂ ਵਿੱਚ ਇੱਕ ਪੁਨਰ ਉਭਾਰ ਦੇਖਿਆ ਹੈ। ਸਮਰਥਕਾਂ ਨੇ ਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਰੈਲੀਆਂ ਕੀਤੀਆਂ ਹਨ। ਭਾਰਤ ਸਰਕਾਰ ਨੇ ਪਾਕਿਸਤਾਨ 'ਤੇ ਅੰਦੋਲਨ ਦਾ ਸਮਰਥਨ ਕਰਨ ਅਤੇ ਖਾਲਿਸਤਾਨੀ ਸਮੂਹਾਂ ਨੂੰ ਫੰਡ ਅਤੇ ਹਥਿਆਰ ਮੁਹੱਈਆ ਕਰਾਉਣ ਦਾ ਦੋਸ਼ ਲਗਾਇਆ ਹੈ। ਹਾਲਾਂਕਿ ਪਾਕਿਸਤਾਨ ਨੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ।
ਇਹ ਵੀ ਪੜ੍ਹੋ : Shaheedi Diwas: ਅੱਜ ਖਟਕੜ ਕਲਾਂ ਵਿਖੇ ਮਨਾਇਆ ਜਾਵੇਗਾ ਸ਼ਹੀਦੀ ਸਮਾਗਮ, ਮੁੱਖ ਮੰਤਰੀ ਕਰਨਗੇ ਸਿਜਦਾ