ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਦੇ ਕੋਰੋਨਾ ਵਾਇਰਸ ਨਾਲ ਸੰਕਰਮਿਤ ਨਾ ਹੋਣ ਦੀ ਪੁਸ਼ਟੀ ਹੋ ਗਈ ਹੈ ਅਤੇ ਉਹ ਜੀ-20 ਸੰਮੇਲਨ ਵਿੱਚ ਸ਼ਾਮਲ ਹੋਣ ਲਈ ਵੀਰਵਾਰ ਨੂੰ ਭਾਰਤ ਜਾਣਗੇ ਅਤੇ ਇਸ ਦੌਰਾਨ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਕਰਨਗੇ। ਅਮਰੀਕੀ ਰਾਸ਼ਟਰਪਤੀ ਦੀ ਸਰਕਾਰੀ ਰਿਹਾਇਸ਼ ਅਤੇ ਦਫਤਰ ਵ੍ਹਾਈਟ ਹਾਊਸ ਨੇ ਇਹ ਜਾਣਕਾਰੀ ਦਿੱਤੀ। ਇਸ ਐਲਾਨ ਤੋਂ ਇਕ ਦਿਨ ਪਹਿਲਾਂ ਸੋਮਵਾਰ ਨੂੰ ਅਮਰੀਕਾ ਦੀ ਪਹਿਲੀ ਮਹਿਲਾ ਕੋਰੋਨਾ ਵਾਇਰਸ ਨਾਲ ਸੰਕਰਮਿਤ ਪਾਈ ਗਈ ਸੀ। ਇਸ ਤੋਂ ਬਾਅਦ ਬਾਈਡਨ ਦੀ ਵੀ ਜਾਂਚ ਕੀਤੀ ਗਈ। ਜਾਂਚ ਰਿਪੋਰਟ ਨੇ ਪੁਸ਼ਟੀ ਕੀਤੀ ਹੈ ਕਿ ਉਹ ਸੰਕਰਮਿਤ ਨਹੀਂ ਹਨ।
ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੇਕ ਸੁਲੀਵਨ ਨੇ ਵ੍ਹਾਈਟ ਹਾਊਸ 'ਚ ਪ੍ਰੈੱਸ ਕਾਨਫਰੰਸ 'ਚ ਦੱਸਿਆ ਕਿ ਅਮਰੀਕੀ ਰਾਸ਼ਟਰਪਤੀ ਜੀ-20 ਸੰਮੇਲਨ 'ਚ ਹਿੱਸਾ ਲੈਣ ਲਈ ਵੀਰਵਾਰ ਨੂੰ ਭਾਰਤ ਆਉਣਗੇ। ਉਨ੍ਹਾਂ ਦੱਸਿਆ ਕਿ ਬਾਈਡਨ ਪ੍ਰਧਾਨ ਮੰਤਰੀ ਮੋਦੀ ਨਾਲ ਦੁਵੱਲੀ ਮੀਟਿੰਗ ਕਰਨਗੇ ਅਤੇ ਬਾਈਡਨ ਸ਼ਨੀਵਾਰ ਅਤੇ ਐਤਵਾਰ ਨੂੰ ਜੀ-20 ਸਿਖਰ ਸੰਮੇਲਨ ਦੇ ਅਧਿਕਾਰਤ ਸੈਸ਼ਨ ਵਿੱਚ ਹਿੱਸਾ ਲੈਣਗੇ।
ਸੁਲੀਵਾਨ ਨੇ ਕਿਹਾ ਕਿ ਬਾਈਡਨ ਵੱਡੇ ਟੀਚਿਆਂ ਨੂੰ ਪੂਰਾ ਕਰਨ ਲਈ ਉਭਰ ਰਹੇ ਬਾਜ਼ਾਰ ਭਾਈਵਾਲਾਂ ਨਾਲ ਕੰਮ ਕਰਨ ਲਈ ਵਚਨਬੱਧ ਹੈ। ਇਸ ਤੋਂ ਪਹਿਲਾਂ ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਕੈਰੀਨ ਜੀਨ-ਪੀਅਰੇ ਨੇ ਕਿਹਾ ਸੀ ਕਿ ਰਾਸ਼ਟਰਪਤੀ ਬਾਈਡਨ ਦੇ ਸੋਮਵਾਰ ਰਾਤ ਨੂੰ ਕੋਵਿਡ -19 ਤੋਂ ਸੰਕਰਮਿਤ ਨਾ ਹੋਣ ਦੀ ਪੁਸ਼ਟੀ ਕੀਤੀ ਗਈ ਸੀ ਅਤੇ ਮੰਗਲਵਾਰ ਨੂੰ ਵੀ ਅਜਿਹਾ ਹੀ ਨਤੀਜਾ ਆਇਆ।
- 20th ASEAN summit: PM ਮੋਦੀ 20ਵੇਂ ਆਸੀਆਨ ਸੰਮੇਲਨ 'ਚ ਹੋਣਗੇ ਸ਼ਾਮਲ, ਸਬੰਧਾਂ 'ਚ ਪ੍ਰਗਤੀ ਦੀ ਕਰਨਗੇ ਸਮੀਖਿਆ
- Drug Overdose viral Video: ਬਰਨਾਲਾ 'ਚ ਨਸ਼ੇ ਵਿੱਚ ਧੁੱਤ ਦੋ ਨੌਜਵਾਨਾਂ ਦੀ ਵੀਡੀਓ ਹੋਈ ਵਾਇਰਲ, ਜਾਣੋ ਸੱਚ
- Panjab University Election updates: ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥੀ ਚੋਣਾਂ, ਪ੍ਰਧਾਨ ਅਹੁਦੇ ਲਈ ਚੋਣ ਮੈਦਾਨ 'ਚ 9 ਉਮੀਦਵਾਰ
ਜਦੋਂ ਅਮਰੀਕਾ ਦੀ ਪਹਿਲੀ ਮਹਿਲਾ ਜਿਲ ਬਾਈਡਨ ਕੋਰੋਨਾ ਨਾਲ ਸੰਕਰਮਿਤ ਹੋਈ ਸੀ ਤਾਂ ਜੋ ਬਾਈਡਨ ਨੂੰ ਕੋਰੋਨਾ ਸੰਕਰਮਿਤ ਹੋਣ ਦਾ ਖ਼ਤਰਾ ਸੀ। ਇਸ ਨਾਲ ਜੀ-20 ਸੰਮੇਲਨ ਵਿਚ ਸ਼ਾਮਲ ਹੋਣ ਲਈ ਉਨ੍ਹਾਂ ਦੀ ਭਾਰਤ ਯਾਤਰਾ ਪ੍ਰਭਾਵਿਤ ਹੋ ਸਕਦੀ ਸੀ ਪਰ ਖ਼ਬਰ ਹੈ ਕਿ ਰਾਸ਼ਟਰਪਤੀ ਬਾਈਡਨ ਕੋਰੋਨਾ ਸੰਕਰਮਿਤ ਨਹੀਂ ਹਨ ਅਤੇ ਉਹ 7 ਤੋਂ 10 ਸਤੰਬਰ ਤੱਕ ਭਾਰਤ ਵਿੱਚ ਹੋਣ ਵਾਲੇ ਜੀ-20 ਸਿਖਰ ਸੰਮੇਲਨ ਦਾ ਹਿੱਸਾ ਹੋਣਗੇ। ਇਸ ਤੋਂ ਪਹਿਲਾਂ ਬਾਈਡਨ ਨੇ ਚੀਨੀ ਰਾਸ਼ਟਰਪਤੀ ਜਿਨਪਿੰਗ ਦੇ ਜੀ-20 ਸੰਮੇਲਨ 'ਚ ਸ਼ਾਮਲ ਨਾ ਹੋਣ ਦੀਆਂ ਖਬਰਾਂ 'ਤੇ ਨਿਰਾਸ਼ਾ ਜ਼ਾਹਰ ਕੀਤੀ ਸੀ। ਉਨ੍ਹਾਂ ਨੇ ਭਾਰਤ 'ਚ ਜਿਨਪਿੰਗ ਨੂੰ ਮਿਲਣ ਦੀ ਉਮੀਦ ਜਤਾਈ। (ਪੀ.ਟੀ.ਆਈ.-ਭਾਸ਼ਾ)