ਵਾਸ਼ਿੰਗਟਨ: ਅਮਰੀਕਾ ਵਿਚ ਕੈਲੀਫੋਰਨੀਆ ਪੁਲਿਸ ਨੇ ਸਟਾਕਟਨ ਅਤੇ ਸੈਕਰਾਮੈਂਟੋ ਦੇ ਗੁਰਦੁਆਰਿਆਂ ਅਤੇ ਹੋਰ ਥਾਵਾਂ 'ਤੇ ਗੋਲੀਬਾਰੀ ਦੀਆਂ ਘਟਨਾਵਾਂ ਦੇ ਸਬੰਧ ਵਿਚ 17 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ ਏਕੇ-47 ਰਾਈਫਲ, ਪਿਸਤੌਲ ਅਤੇ ਮਸ਼ੀਨ ਗੰਨ ਵਰਗੇ ਹਥਿਆਰ ਬਰਾਮਦ ਕੀਤੇ ਗਏ ਹਨ। ਇਹ ਗ੍ਰਿਫਤਾਰੀਆਂ 20 ਤੋਂ ਵੱਧ ਥਾਵਾਂ 'ਤੇ ਛਾਪੇਮਾਰੀ ਦੌਰਾਨ ਕੀਤੀਆਂ ਗਈਆਂ ਹਨ। ਕੈਲੀਫੋਰਨੀਆ ਦੇ ਅਟਾਰਨੀ ਜਨਰਲ ਰੋਬ ਬੋਂਟਾ, ਯੂਬਾ ਸਿਟੀ ਦੇ ਪੁਲਸ ਮੁਖੀ ਬ੍ਰਾਇਨ ਬੇਕਰ ਅਤੇ ਸੂਟਰ ਕਾਊਂਟੀ ਦੇ ਜ਼ਿਲ੍ਹਾ ਅਟਾਰਨੀ ਜੈਨੀਫਰ ਡੁਪਰੇ ਨੇ ਸੋਮਵਾਰ ਨੂੰ ਦੱਸਿਆ ਕਿ ਐਤਵਾਰ ਨੂੰ ਉੱਤਰੀ ਕੈਲੀਫੋਰਨੀਆ 'ਚ 20 ਥਾਵਾਂ 'ਤੇ ਵੱਡੇ ਸਰਚ ਵਾਰੰਟ ਆਪ੍ਰੇਸ਼ਨ ਦੌਰਾਨ 17 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਗ੍ਰਿਫਤਾਰ ਕੀਤੇ ਗਏ ਲੋਕ ਕਈ ਹਿੰਸਕ ਘਟਨਾਵਾਂ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਵਿਚ ਸ਼ਾਮਲ: ਜਿਨ੍ਹਾਂ ਵਿਚੋਂ ਜ਼ਿਆਦਾਤਰ ਸਥਾਨਕ ਸਿੱਖ ਭਾਈਚਾਰੇ ਦੇ ਮੈਂਬਰ ਹਨ। ਡੁਪਰੇ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋਵੇਂ ਮਾਫੀਆ ਦੇ ਮੈਂਬਰ ਹਨ। ਜੋ ਭਾਰਤ ਵਿੱਚ ਕਤਲ ਦੇ ਕਈ ਮਾਮਲਿਆਂ ਵਿੱਚ ਲੋੜੀਂਦੇ ਹਨ। ਕੈਲੀਫੋਰਨੀਆ ਦੇ ਅਟਾਰਨੀ ਜਨਰਲ ਨੇ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਲੋਕ ਵਿਰੋਧੀ ਅਪਰਾਧੀ ਗਿਰੋਹ ਦਾ ਹਿੱਸਾ ਹਨ ਅਤੇ ਉਹ ਕਥਿਤ ਤੌਰ 'ਤੇ ਕਈ ਹਿੰਸਕ ਘਟਨਾਵਾਂ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਵਿਚ ਸ਼ਾਮਲ ਰਹੇ ਹਨ। ਜਿਨ੍ਹਾਂ ਵਿੱਚ ਸੈਕਰਾਮੈਂਟੋ, ਸੈਨ ਜੋਕਿਨ, ਸੋਲਾਨੋ, ਯੋਲੋ ਅਤੇ ਮਰਸਡ ਕਾਉਂਟੀਆਂ ਵਿੱਚ ਕਤਲ ਦੀ ਕੋਸ਼ਿਸ਼ ਦੇ ਪੰਜ ਮਾਮਲੇ ਸ਼ਾਮਿਲ ਹਨ।
ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀ ਦੋ ਸਥਾਨਾਂ 'ਤੇ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਕਾਮਯਾਬ: ਇਨ੍ਹਾਂ ਸਮੂਹਾਂ ਦੇ ਮੈਂਬਰ ਕਥਿਤ ਤੌਰ 'ਤੇ 27 ਅਗਸਤ, 2022 ਨੂੰ ਸਟਾਕਟਨ ਦੇ ਇੱਕ ਗੁਰਦੁਆਰੇ ਵਿੱਚ ਅਤੇ 23 ਮਾਰਚ, 2023 ਨੂੰ ਸੈਕਰਾਮੈਂਟੋ ਵਿੱਚ ਇੱਕ ਹੋਰ ਗੋਲੀਬਾਰੀ ਵਿੱਚ ਸ਼ਾਮਲ ਸਨ। ਇੱਕ ਪ੍ਰੈਸ ਰਿਲੀਜ਼ ਦੇ ਅਨੁਸਾਰ, ਜਾਂਚ ਦੌਰਾਨ ਅਧਿਕਾਰੀ ਦੋ ਸਥਾਨਾਂ 'ਤੇ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਸਫ਼ਲ ਰਹੇ।
ਸਿੱਖ ਸੁਸਾਇਟੀ ਗੁਰਦੁਆਰੇ ਵਿੱਚ ਵਾਪਰੀ ਸੀ ਇਹ ਘਟਨਾ: ਦੱਸ ਦਈਏ ਕਿ ਸਿੱਖ ਗੁਰਦੁਆਰਾ ਸਾਹਿਬ 'ਚ ਪਿਛਲੇ ਮਹੀਨੇ ਮਾਰਚ 'ਚ ਦੁਪਹਿਰ 2.30 ਵਜੇ ਗੋਲੀਬਾਰੀ ਦੀ ਘਟਨਾ ਵਾਪਰੀ ਸੀ। ਗੋਲੀਬਾਰੀ ਗੁਰਦੁਆਰਾ ਸੈਕਰਾਮੈਂਟੋ ਸਿੱਖ ਸੁਸਾਇਟੀ ਵਿਖੇ ਹੋਈ ਸੀ। ਸੈਕਰਾਮੈਂਟੋ ਕਾਉਂਟੀ ਸ਼ੈਰਿਫ ਦੇ ਦਫਤਰ ਦੇ ਬੁਲਾਰੇ ਅਮਰ ਗਾਂਧੀ ਨੇ ਘਟਨਾ ਤੋਂ ਬਾਅਦ ਕਿਹਾ ਕਿ ਗੋਲੀਬਾਰੀ ਕਿਸੇ ਨਫ਼ਰਤੀ ਅਪਰਾਧ ਨਾਲ ਸਬੰਧਤ ਨਹੀਂ ਸੀ ਅਤੇ ਸਗੋਂ ਇਹ ਗੋਲੀਬਾਰੀ ਦੋ ਵਿਆਕਤੀਆ ਦੇ ਵਿਚਕਾਰ ਸੀ ਜੋ ਇੱਕ-ਦੂਜੇ ਨੂੰ ਪਹਿਲਾ ਤੋਂ ਜਾਣਦੇ ਸੀ।
ਇਹ ਵੀ ਪੜ੍ਹੋ: Sudan clashes: ਸੁਡਾਨ ਵਿੱਚ ਹੋਈਆਂ ਝੜਪਾਂ ਦੌਰਾਨ ਘੱਟੋ-ਘੱਟ 180 ਲੋਕ ਮਾਰੇ ਗਏ 1800 ਜ਼ਖ਼ਮੀ