ਟੋਰਾਂਟੋ: ਕੈਨੇਡਾ ਨੇ ਸੋਮਵਾਰ ਨੂੰ ਇੱਕ ਚੋਟੀ ਦੇ ਭਾਰਤੀ ਡਿਪਲੋਮੈਟ (Canada Expels Indian Diplomat) ਨੂੰ ਕੱਢ ਦਿੱਤਾ ਅਤੇ ਦੇਸ਼ ਛੱਡਣ ਦਾ ਵੀ ਹੁਕਮ ਦਿੱਤਾ। ਕੈਨੇਡਾ ਸਰਕਾਰ ਨੇ ਭਾਰਤੀ ਡਿਪਲੋਮੈਟ 'ਤੇ ਕੈਨੇਡਾ ਵਿੱਚ ਖਾਲਿਸਤਾਨ ਸਮਰਥਕ ਦਾ ਕਤਲ ਕਰਨ ਦੇ ਇਲਜ਼ਾਮ ਲਾਏ ਹਨ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਖਾਲਿਸਤਾਨ ਅਖਵਾਉਣ ਵਾਲੇ ਆਜ਼ਾਦ ਸਿੱਖ ਹੋਮਲੈਂਡ ਦੇ ਮਜ਼ਬੂਤ ਸਮਰਥਕ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤੀ ਡਿਪਲੋਮੈਟ ਦਾ ਹੱਥ ਹੋਣ ਦੇ ਪੁਖਤਾ ਸਬੂਤ ਹਨ। ਦੱਸ ਦੇਈਏ ਕਿ 18 ਜੂਨ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਇੱਕ ਸਿੱਖ ਕਲਚਰਲ ਸੈਂਟਰ ਦੇ ਬਾਹਰ ਖਾਲਿਸਤਾਨ ਪੱਖੀ ਆਗੂ ਹਰਦੀਪ ਸਿੰਘ ਨਿੱਝਰ ਦਾ (Murder of pro Khalistan leader Hardeep Nijjar) ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਕੈਨੇਡੀਅਨ ਖੁਫੀਆ ਏਜੰਸੀਆਂ ਇਸ ਮਾਮਲੇ ਦੀ ਜਾਂਚ ਕਰ ਰਹੀਆਂ ਹਨ।
ਟਰੂਡੋ ਨੇ ਜੀ-20 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨਾਲ ਗੱਲ ਕੀਤੀ: ਇਸ ਤੋਂ ਪਹਿਲਾਂ ਟਰੂਡੋ ਨੇ ਕੈਨੇਡੀਅਨ ਸੰਸਦ ਨੂੰ ਦੱਸਿਆ ਕਿ ਉਨ੍ਹਾਂ ਨੇ ਜੀ-20 ਸੰਮੇਲਨ ਲਈ ਭਾਰਤ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਕੋਲ ਇਸ ਕਤਲੇਆਮ ਦਾ ਮੁੱਦਾ ਚੁੱਕਿਆ ਸੀ। ਟਰੂਡੋ ਨੇ ਸੰਸਦ 'ਚ ਕਿਹਾ ਕਿ, 'ਮੈਂ ਭਾਰਤ ਸਰਕਾਰ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਭਾਰਤ ਸਰਕਾਰ ਦੀ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਇਸ ਮਾਮਲੇ ਵਿੱਚ ਅਸਵੀਕਾਰਨਯੋਗ ਹੋਵੇਗੀ। ਮੈਂ ਮੋਦੀ ਨੂੰ ਜਾਂਚ ਵਿੱਚ ਸਹਿਯੋਗ ਕਰਨ ਲਈ ਕਿਹਾ ਹੈ,'।
-
Canada expels top Indian diplomat as it investigates whether the Indian government is linked to the assassination of a Sikh activist on Canadian soil, reports AP.
— ANI (@ANI) September 18, 2023 " class="align-text-top noRightClick twitterSection" data="
">Canada expels top Indian diplomat as it investigates whether the Indian government is linked to the assassination of a Sikh activist on Canadian soil, reports AP.
— ANI (@ANI) September 18, 2023Canada expels top Indian diplomat as it investigates whether the Indian government is linked to the assassination of a Sikh activist on Canadian soil, reports AP.
— ANI (@ANI) September 18, 2023
ਕੈਨੇਡਾ ਦੇ ਵਿਦੇਸ਼ ਮੰਤਰੀ ਨੇ ਵੀ ਦਿੱਤਾ ਬਿਆਨ : ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀ ਜੌਲੀ ਨੇ ਕਿਹਾ ਕਿ ਕੈਨੇਡਾ ਵਿੱਚੋਂ ਭਾਰਤੀ ਡਿਪਲੋਮੈਟ ਨੂੰ ਕੱਢ ਦਿੱਤਾ ਗਿਆ ਹੈ। ਜੋਲੀ ਨੇ ਕਿਹਾ ਕਿ ਜੇਕਰ ਇਲਜ਼ਾਮ ਸੱਚ ਸਾਬਤ ਹੁੰਦੇ ਹਨ ਤਾਂ ਇਹ ਕੈਨੇਡਾਅਨ ਪ੍ਰਭੂਸੱਤਾ ਦੀ ਵੱਡੀ ਉਲੰਘਣਾ ਹੋਵੇਗੀ ਅਤੇ ਦੇਸ਼ ਇੱਕ ਦੂਜੇ ਨਾਲ ਕਿਸ ਤਰ੍ਹਾਂ ਦਾ ਵਿਵਹਾਰ ਕਰਦੇ ਹਨ ਉਸ ਸਮਝੌਤੇ ਦੇ ਸਭ ਤੋਂ ਬੁਨਿਆਦੀ ਨਿਯਮ ਦੀ ਉਲੰਘਣਾ ਹੋਵੇਗੀ।
ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਕੋਲ ਵੀ ਚੁੱਕਿਆ ਸੀ ਮੁੱਦਾ : ਜੋਲੀ ਨੇ ਕਿਹਾ ਕਿ ਟਰੂਡੋ ਨੇ ਇਹ ਮਾਮਲਾ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਕੋਲ ਵੀ ਚੁੱਕਿਆ ਸੀ। ਕੈਨੇਡਾ ਅਤੇ ਭਾਰਤ ਦੇ ਸਬੰਧ ਪਿਛਲੇ ਕੁੱਝ ਮਹੀਨਿਆਂ ਤੋਂ ਤਣਾਅਪੂਰਨ ਬਣੇ ਹੋਏ ਹਨ। ਵਪਾਰਕ ਗੱਲਬਾਤ ਪਟੜੀ ਤੋਂ ਉਤਰ ਗਈ ਹੈ। ਕੈਨੇਡਾ ਨੇ ਭਾਰਤ ਲਈ ਤਿਆਰ ਇੱਕ ਵਪਾਰਕ ਮਿਸ਼ਨ ਨੂੰ ਰੱਦ ਕਰ ਦਿੱਤਾ ਹੈ ਜੋ ਇਸ ਸਾਲ ਦੇ ਅੰਤ ਵਿੱਚ ਕਰਨ ਦੀ ਯੋਜਨਾ ਸੀ। ਵਿਰੋਧੀ ਧਿਰ ਕੰਜ਼ਰਵੇਟਿਵ ਨੇਤਾ ਪਿਏਰੇ ਪੋਇਲੀਵਰੇ ਨੇ ਕਿਹਾ ਕਿ ਜੇਕਰ ਇਲਜ਼ਾਮ ਸਹੀ ਹਨ ਤਾਂ ਇਹ ਕੈਨੇਡਾ ਦੀ ਪ੍ਰਭੂਸੱਤਾ ਦਾ ਅਪਮਾਨ ਹੈ।
ਇਸ ਤੋਂ ਪਹਿਲਾਂ ਟਰੂਡੋ ਨੇ ਪਾਰਲੀਮੈਂਟ ਵਿੱਚ ਕਿਹਾ ਕਿ ਪਿਛਲੇ ਕਈ ਹਫਤਿਆਂ ਤੋਂ ਕੈਨੇਡੀਅਨ ਸੁਰੱਖਿਆ ਏਜੰਸੀਆਂ ਭਾਰਤ ਸਰਕਾਰ ਦੇ ਏਜੰਟਾਂ ਅਤੇ ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਸੰਭਾਵਿਤ ਸਬੰਧਾਂ ਦੇ ਭਰੋਸੇਯੋਗ ਇਲਜ਼ਾਮਾਂ 'ਤੇ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਟਰੂਡੋ ਨੇ ਕਿਹਾ ਕਿ ਕੈਨੇਡਾ ਨੇ ਭਾਰਤ ਸਰਕਾਰ ਕੋਲ ਆਪਣੀਆਂ ਡੂੰਘੀਆਂ ਚਿੰਤਾਵਾਂ ਪ੍ਰਗਟ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਕੈਨੇਡਾ ਦੀ ਧਰਤੀ 'ਤੇ ਕੈਨੇਡੀਅਨ ਨਾਗਰਿਕ ਦੇ ਕਤਲ ਵਿੱਚ ਕਿਸੇ ਵਿਦੇਸ਼ੀ ਸਰਕਾਰ ਦੀ ਸ਼ਮੂਲੀਅਤ ਸਾਡੀ ਪ੍ਰਭੂਸਤਾ ਦੀ ਅਸਵੀਕਾਰਨਯੋਗ ਉਲੰਘਣਾ ਹੈ।
ਭਾਰਤ ਸਰਕਾਰ ਨਾਲ ਕਰੜੇ ਸ਼ਬਦਾਂ 'ਚ ਗੱਲਬਾਤ: ਟਰੂਡੋ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਮਾਮਲੇ 'ਤੇ ਕੈਨੇਡੀਅਨ ਸਹਿਯੋਗੀਆਂ ਨਾਲ ਕੰਮ ਕਰ ਰਹੀ ਹੈ ਅਤੇ ਤਾਲਮੇਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ, 'ਮੈਂ ਸਖ਼ਤ ਸ਼ਬਦਾਂ ਵਿੱਚ ਭਾਰਤ ਸਰਕਾਰ ਨੂੰ ਇਸ ਮਾਮਲੇ ਦੀ ਤਹਿ ਤੱਕ ਜਾਣ ਲਈ ਕੈਨੇਡਾ ਨੂੰ ਸਹਿਯੋਗ ਕਰਨ ਲਈ ਕਿਹਾ ਹੈ। ਟਰੂਡੋ ਨੇ ਕਿਹਾ ਕਿ ਉਹ ਜਾਣਦੇ ਹਨ ਕਿ ਇੰਡੋ-ਕੈਨੇਡੀਅਨ ਭਾਈਚਾਰੇ ਦੇ ਕੁੱਝ ਮੈਂਬਰ ਗੁੱਸੇ ਵਿੱਚ ਹਨ ਜਾਂ ਡਰੇ ਹੋਏ ਮਹਿਸੂਸ ਕਰਦੇ ਹਨ। ਉਨ੍ਹਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ।
ਕੈਨੇਡੀਅਨ ਜਾਂਚ ਅਧਿਕਾਰੀ ਭਾਰਤ ਪਹੁੰਚੇ: ਜਨਤਕ ਸੁਰੱਖਿਆ ਮੰਤਰੀ ਡੋਮਿਨਿਕ ਲੇਬਲੈਂਕ ਨੇ ਕਿਹਾ ਕਿ ਕੈਨੇਡਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਤੇ ਕੈਨੇਡੀਅਨ ਜਾਸੂਸੀ ਸੇਵਾ ਦੇ ਮੁਖੀ ਨੇ ਮਾਮਲੇ ਦੀ ਜਾਂਚ ਲਈ ਭਾਰਤ ਦੀ ਯਾਤਰਾ ਕੀਤੀ ਹੈ। ਉਨ੍ਹਾਂ ਕਿਹਾ ਕਿ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਕਤਲ ਦੇ ਇਲਜ਼ਾਮਾਂ ਤਹਿਤ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਗਮੀਤ ਸਿੰਘ ਨੇ ਜਤਾਈ ਹੈਰਾਨੀ: ਵਿਰੋਧੀ ਧਿਰ ਦੇ ਨਿਊ ਡੈਮੋਕ੍ਰੇਟ ਨੇਤਾ ਜਗਮੀਤ ਸਿੰਘ, ਜੋ ਕਿ ਖੁਦ ਸਿੱਖ ਹਨ। ਉਨ੍ਹਾਂ ਨੇ ਇਸ ਨੂੰ ਅਪਮਾਨਜਨਕ ਅਤੇ ਹੈਰਾਨ ਕਰਨ ਵਾਲਾ ਦੱਸਿਆ ਹੈ। ਜਗਮੀਤ ਸਿੰਘ ਨੇ ਕਿਹਾ ਕਿ ਉਹ ਅਜਿਹੀਆਂ ਕਹਾਣੀਆਂ ਸੁਣ ਕੇ ਵੱਡਾ ਹੋਇਆ ਹੈ ਕਿ ਮਨੁੱਖੀ ਅਧਿਕਾਰਾਂ 'ਤੇ ਭਾਰਤ ਦੇ ਰਿਕਾਰਡ ਨੂੰ ਚੁਣੌਤੀ ਦੇਣ ਨਾਲ ਤੁਹਾਨੂੰ ਉੱਥੇ ਯਾਤਰਾ ਕਰਨ ਲਈ ਵੀਜ਼ਾ ਮਿਲਣ ਤੋਂ ਰੋਕਿਆ ਜਾ ਸਕਦਾ ਹੈ ਪਰ ਕੈਨੇਡਾ ਦੇ ਪ੍ਰਧਾਨ ਮੰਤਰੀ ਨੂੰ ਕੈਨੇਡਾ ਦੀ ਧਰਤੀ 'ਤੇ ਵਿਦੇਸ਼ੀ ਸਰਕਾਰ ਦੁਆਰਾ ਕੈਨੇਡੀਅਨ ਨਾਗਰਿਕ ਦੇ ਕਤਲ ਵਿਚਕਾਰ ਸੰਭਾਵਿਤ ਸਬੰਧ ਦੀ ਪੁਸ਼ਟੀ ਸੁਣਨਾ ਉਹ ਚੀਜ਼ ਹੈ ਜਿਸ ਦੀ ਕਦੇ ਕਲਪਨਾ ਨਹੀਂ ਕੀਤੀ ਸੀ।
ਕੈਨੇਡਾ ਅਤੇ ਯੂਕੇ ਵਿੱਚ ਖਾਲਿਸਤਾਨ ਪੱਖੀ ਲਹਿਰ ਸਰਗਰਮ: ਭਾਰਤ ਵਿੱਚ ਖਾਲਿਸਤਾਨ ਅੰਦੋਲਨ 'ਤੇ ਪਾਬੰਦੀ ਹੈ, ਜਿੱਥੇ ਅਧਿਕਾਰੀ ਇਸ ਨੂੰ ਅਤੇ ਇਸ ਨਾਲ ਜੁੜੇ ਸਮੂਹਾਂ ਨੂੰ ਰਾਸ਼ਟਰੀ ਸੁਰੱਖਿਆ ਲਈ ਖ਼ਤਰਾ ਮੰਨਦੇ ਹਨ ਪਰ ਅੰਦੋਲਨ ਨੂੰ ਹੁਣ ਵੀ ਉੱਤਰੀ ਭਾਰਤ ਦੇ ਨਾਲ-ਨਾਲ ਕੈਨੇਡਾ ਅਤੇ ਯੂਨਾਈਟਿਡ ਕਿੰਗਡਮ ਵਰਗੇ ਦੇਸ਼ਾਂ ਵਿੱਚ ਕੁੱਝ ਸਮਰਥਨ ਪ੍ਰਾਪਤ ਹੈ, ਜਿੱਥੇ ਵੱਡੀ ਗਿਣਤੀ ਵਿੱਚ ਸਿੱਖ ਪ੍ਰਵਾਸੀ ਰਹਿੰਦੇ ਹਨ।
- Ro Khanna: ਚੀਨ ਦਾ ਦੌਰਾ ਕਰਨ ਵਾਲੇ ਅਮਰੀਕੀ ਸੰਸਦ ਮੈਂਬਰਾਂ ਦੇ ਵਫ਼ਦ ਦੀ ਅਗਵਾਈ ਕਰਨਗੇ ਰੋ ਖੰਨਾ
- Pakistan Iran border Protest: ਪਾਕਿਸਤਾਨ-ਇਰਾਨ ਸਰਹੱਦ 'ਤੇ ਵਪਾਰਕ ਗਤੀਵਿਧੀਆਂ 'ਤੇ ਪਾਬੰਦੀ ਦੇ ਖ਼ਿਲਾਫ਼ ਪ੍ਰਦਰਸ਼ਨ
- UN Libya Floods Toll: ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਿੱਚ ਕੀਤੀ ਸੋਧ, ਨਵੀਂ ਰਿਪੋਰਟ ਮੁਤਾਬਿਕ 3958 ਹੋਈਆਂ ਮੌਤਾਂ
ਕੈਨੇਡਾ ਦੀ ਵਰਲਡ ਸਿੱਖ ਆਰਗੇਨਾਈਜ਼ੇਸ਼ਨ ਨੇ ਨਿੱਝਰ ਨੂੰ ਖਾਲਿਸਤਾਨ ਦਾ ਸਪੱਸ਼ਟ ਸਮਰਥਕ ਕਿਹਾ, ਜਿਸ ਨੇ 'ਅਕਸਰ ਭਾਰਤ ਵਿੱਚ ਸਰਗਰਮੀ ਨਾਲ ਖਾਲਿਸਤਾਨ ਦੀ ਹਮਾਇਤ ਵਿੱਚ ਹੋ ਰਹੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵਿਰੁੱਧ ਸ਼ਾਂਤੀਪੂਰਨ ਪ੍ਰਦਰਸ਼ਨਾਂ ਦੀ ਅਗਵਾਈ ਕੀਤੀ।' ਬਿਆਨ ਵਿੱਚ ਕਿਹਾ ਗਿਆ ਹੈ ਕਿ ਨਿੱਝਰ ਨੇ ਕਈ ਮਹੀਨਿਆਂ ਤੋਂ ਜਨਤਕ ਤੌਰ 'ਤੇ ਆਪਣੀ ਜਾਨ ਨੂੰ ਖਤਰੇ ਬਾਰੇ ਗੱਲ ਕੀਤੀ ਸੀ ਅਤੇ ਕਿਹਾ ਸੀ ਕਿ ਉਹ ਭਾਰਤੀ ਖੁਫੀਆ ਏਜੰਸੀਆਂ ਦੇ ਨਿਸ਼ਾਨੇ 'ਤੇ ਸੀ।