ਹੈਦਰਾਬਾਦ ਡੈਸਕ: ਕੈਨੇਡਾ ਸਰਕਾਰ ਨੇ ਕੈਨੇਡਾ ਵਿੱਚ ਫਸੇ 700 ਵਿਦਿਆਰਥੀਆਂ ਲਈ ਵੱਡੀ ਰਾਹਤ ਦੀ ਖ਼ਬਰ ਦਿੱਤੀ ਹੈ। ਜਿਸ ਤਹਿਤ ਸਰਕਾਰ ਨੇ ਹੁਣ ਕੈਨੇਡਾ ਵਿੱਚ ਫਸੇ 700 ਵਿਦਿਆਰਥੀਆਂ ਦੇ ਮਾਮਲੇ ਨੂੰ ਵਿਚਾਰਨ ਦਾ ਭਰੋਸਾ ਦਿੱਤਾ ਹੈ। ਦੱਸ ਦਈਏ ਕਿ ਇਹ 700 ਵਿਦਿਆਰਥੀਆਂ ਨਾਲ ਭਾਰਤ ਦੇ ਏਜੰਟ ਨੇ ਫਰਜ਼ੀ ਦਾਖ਼ਲਾ ਪੱਤਰ ਦੇ ਕੇ ਵਿਦਿਆਰਥੀਆਂ ਨੂੰ ਵੱਡੀ ਕੈਨੇਡਾ ਵਿੱਚ ਫਸਾ ਦਿੱਤਾ ਹੈ।
ਮੀਡੀਆ ਜਾਣਕਾਰੀ ਅਨੁਸਾਰ ਦੱਸ ਦਈਏ ਕਿ 700 ਵਿਦਿਆਰਥੀ 29 ਮਈ ਤੋਂ ਮਿਸੀਸਾਗਾ ਦੇ ਏਅਰਪੋਰਟ ਰੋਡ 'ਤੇ ਸੀਬੀਐੱਸਏ ਦੇ ਮੁੱਖ ਦਫ਼ਤਰ ਦੇ ਬਾਹਰ ਕੈਨੇਡਾ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਸਨ। ਜਿਸ ਤੋਂ ਬਾਅਦ ਅੱਜ ਵੀਰਵਾਰ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਹ ਇਸ ਕੇਸ ਦੀ ਡੂੰਘਾਈ ਨਾਲ ਜਾਂਚ ਕਰਨਗੇ ਤੇ ਧੋਖਾਧੜੀ ਦੇ ਸ਼ਿਕਾਰ 700 ਵਿਦਿਆਰਥੀਆਂ ਨੂੰ ਆਪਣਾ ਪੱਖ ਰੱਖਣ ਤੇ ਬੇਕਸੂਰ ਹੋਣ ਦਾ ਸਬੂਤ ਪੇਸ਼ ਕਰਨ ਦਾ ਮੌਕਾ ਜ਼ਰੂਰ ਦੇਣਗੇ।
- ਕੈਨੇਡਾ ਦੇ ਸਮਾਗਮ 'ਚ ਇੰਦਰਾ ਗਾਂਧੀ ਦੇ ਕਤਲ ਦਾ ਜਸ਼ਨ! ਐੱਸ ਜੈਸ਼ੰਕਰ ਨੇ ਕੈਨੇਡਾ ਨੂੰ ਵਰਜਿਆ
- ‘ਬਾਈਡਨ ਪ੍ਰਧਾਨ ਮੰਤਰੀ ਮੋਦੀ ਨਾਲ ਹਿੰਦ-ਪ੍ਰਸ਼ਾਂਤ ਖੇਤਰ ਦੀ ਗਲੋਬਲ ਸਿਆਸੀ ਸਥਿਤੀ 'ਤੇ ਕਰਨਗੇ ਚਰਚਾ’
- ‘ਬਾਈਡਨ ਪ੍ਰਧਾਨ ਮੰਤਰੀ ਮੋਦੀ ਨਾਲ ਹਿੰਦ-ਪ੍ਰਸ਼ਾਂਤ ਖੇਤਰ ਦੀ ਗਲੋਬਲ ਸਿਆਸੀ ਸਥਿਤੀ 'ਤੇ ਕਰਨਗੇ ਚਰਚਾ’
- Explained:ਅਫਰੀਕੀ ਕਾਰੋਬਾਰੀ ਸਮੂਹ ਟਿੰਗੋ ਇੰਕ ਦੇ ਖਿਲਾਫ ਹਿੰਡਨਬਰਗ ਦੇ ਇਲਜ਼ਾਮ
- America on India : ‘ਵਿਸ਼ਵ ਮੰਚ 'ਤੇ ਭਾਰਤ ਦੀ ਅਹਿਮ ਭੂਮਿਕਾ ਨੂੰ ਦੁਨੀਆ ਦੇ ਰਹੀ ਮਾਨਤਾ’
ਵਿਦੇਸ਼ ਮੰਤਰੀ ਜੈਸ਼ੰਕਰ ਕੈਨੇਡਾ ਦੇ ਸੰਪਰਕ 'ਚ: ਦੂਜੇ ਪਾਸੇ, ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਕਿ ਭਾਰਤ ਨੇ ਇਹ ਮੁੱਦਾ ਕੈਨੇਡੀਅਨ ਅਧਿਕਾਰੀਆਂ ਕੋਲ ਚੁੱਕਿਆ ਹੈ। ਉਨ੍ਹਾਂ ਨੇ ਦਿੱਲੀ ਵਿੱਚ ਕਿਹਾ ਕਿ "ਜੇਕਰ ਅਜਿਹੇ ਲੋਕ ਹਨ ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਗੁੰਮਰਾਹ ਕੀਤਾ ਹੈ, ਤਾਂ ਦੋਸ਼ੀ ਧਿਰਾਂ ਵਿਰੁੱਧ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਚੰਗੇ ਇਰਾਦੇ ਨਾਲ ਸਿੱਖਿਆ ਲੈਣ ਵਾਲੇ ਵਿਦਿਆਰਥੀ ਨੂੰ ਸਜ਼ਾ ਦੇਣਾ ਬੇਇਨਸਾਫ਼ੀ ਹੈ।" ਜੈਸ਼ੰਕਰ ਨੇ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ ਇਸ ਮੁੱਦੇ ’ਤੇ ਹਾਊਸ ਆਫ ਕਾਮਨਜ਼ ਵਿੱਚ ਬਿਆਨ ਦੇ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਸੀਂ ਇਸ ਮੁੱਦੇ 'ਤੇ ਕੈਨੇਡਾ ਦੇ ਸੰਪਰਕ 'ਚ ਹਾਂ। ਟਰੂਡੋ ਨੇ ਭਾਰਤੀ ਮੂਲ ਦੇ ਸੰਸਦ ਮੈਂਬਰ ਜਗਮੀਤ ਸਿੰਘ ਵੱਲੋਂ ਭਾਰਤੀ ਵਿਦਿਆਰਥੀਆਂ ਦੀ ਕਿਸਮਤ 'ਤੇ ਪੁੱਛੇ ਸਵਾਲ ਦੇ ਜਵਾਬ ਵਿੱਚ ਕਿਹਾ, "ਅਸੀਂ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਫਰਜ਼ੀ ਕਾਲਜ ਸਵੀਕ੍ਰਿਤੀ ਪੱਤਰਾਂ 'ਤੇ ਬਰਖਾਸਤਗੀ ਦੇ ਹੁਕਮਾਂ ਦਾ ਸਾਹਮਣਾ ਕਰ ਰਹੇ ਮਾਮਲਿਆਂ ਤੋਂ ਪੂਰੀ ਤਰ੍ਹਾਂ ਜਾਣੂ ਹਾਂ।"
ਦੱਸ ਦਈਏ ਕਿ ਕੈਨੇਡਾ ਵਿੱਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਤੋਂ ਬਾਅਦ ਹੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਇਹ ਬਿਆਨ ਬਾਹਰ ਆਇਆ ਹੈ। ਇਸ ਧੋਖਾਧੜੀ ਦੇ ਸ਼ਿਕਾਰ ਵਿਦਿਆਰਥੀਆਂ ਵਿੱਚ ਸੈਂਕੜੇ ਵਿਦਿਆਰਥੀ ਪੰਜਾਬ ਦੇ ਹਨ। ਪ੍ਰਦਸ਼ਨ ਦੌਰਾਨ ਭਾਰਤੀ ਵਿਦਿਆਰਥੀ ਇਹ ਕਹਿ ਰਹੇ ਸਨ ਕਿ ਉਹਨਾਂ ਨਾਲ ਭਾਰਤ ਦੇ ਏਜੰਟ ਨੇ ਧੋਖਾ ਕੀਤੀ ਹੈ, ਜਿਸ ਵਿੱਚ ਉਹਨਾਂ ਦਾ ਕੋਈ ਕਸੂਰ ਨਹੀਂ ਸੀ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਾਰਲੀਮੈਂਟ ਵਿੱਚ ਕਿਹਾ ਮੈਂ 700 ਭਾਰਤੀ ਵਿਦਿਆਰਥੀਆਂ ਦੇ ਮਾਮਲੇ ਤੋਂ ਜਾਣ ਹਾਂ, ਜਿਸ ਵਿੱਚ ਉਹਨਾਂ ਨੇ ਕਿਹਾ ਕਿ ਸਰਕਾਰ ਦੇ ਧਿਆਨ ਵਿਦਿਆਰਥੀਆਂ ਨੂੰ ਸਜ਼ਾ ਦੇਣ ਦੀ ਥਾਂ ਆਰੋਪੀਆਂ ਦੀ ਪਛਾਣ ਕਰਨਾ ਹੈ।