ਚੰਡੀਗੜ੍ਹ: ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਮੁੱਦੇ 'ਤੇ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਕੈਨੇਡਾ ਨੇ ਭਾਰਤ 'ਤੇ ਇਸ ਕਤਲ ਦਾ ਦੋਸ਼ ਲਾਇਆ ਹੈ। ਵੀਰਵਾਰ ਦੇਰ ਰਾਤ ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐੱਨ.ਐੱਸ.ਏ.) ਜੇਕ ਸੁਲਿਵਨ ਨੇ ਵਾਈਟ ਹਾਊਸ 'ਚ ਮੀਡੀਆ ਨੂੰ ਦੱਸਿਆ ਕਿ ਉਹ ਇਸ ਕਤਲ ਕੇਸ 'ਚ ਭਾਰਤ ਖਿਲਾਫ ਜਾਂਚ 'ਚ ਕੈਨੇਡਾ ਦੀਆਂ ਕੋਸ਼ਿਸ਼ਾਂ ਦਾ ਸਮਰਥਨ ਕਰਦੇ ਹਨ।(Hardeep Nijjar Murder Update)
ਅਮਰੀਕਾ ਨੇ ਇਲਜ਼ਾਮਾਂ 'ਤੇ ਜਤਾਈ ਚਿੰਤਾ: ਸੁਲਿਵਨ ਨੇ ਅੱਗੇ ਕਿਹਾ - ਕੋਈ ਵੀ ਦੇਸ਼ ਹੋਵੇ, ਅਜਿਹੇ ਕੰਮ ਲਈ ਕਿਸੇ ਨੂੰ ਵੀ ਵਿਸ਼ੇਸ਼ ਛੋਟ ਨਹੀਂ ਮਿਲੇਗੀ। ਇੱਥੇ ਫਾਈਨਾਂਸ਼ੀਅਲ ਟਾਈਮਜ਼ ਨੇ ਦਾਅਵਾ ਕੀਤਾ ਹੈ ਕਿ ਜੀ-20 ਸੰਮੇਲਨ ਦੌਰਾਨ ਬਾਈਡਨ ਸਮੇਤ ਫਾਈਵ ਆਈਜ਼ ਦੇਸ਼ਾਂ ਨੇ ਕੈਨੇਡਾ ਦੇ ਦੋਸ਼ਾਂ 'ਤੇ ਚਿੰਤਾ ਪ੍ਰਗਟਾਈ ਸੀ। ਇਨ੍ਹਾਂ ਦੇਸ਼ਾਂ ਦੇ ਮੁਖੀਆਂ ਨੇ ਨਿੱਝਰ ਦੀ ਮੌਤ ਦਾ ਮੁੱਦਾ ਪੀਐਮ ਮੋਦੀ ਕੋਲ ਉਠਾਇਆ ਸੀ।
ਖੁਫੀਆ ਜਾਣਕਾਰੀ ਸਾਂਝਾ ਕਰਨ ਵਾਲਾ ਗੱਠਜੋੜ: ਫਾਈਵ ਆਈਜ਼ ਇੱਕ ਖੁਫੀਆ ਜਾਣਕਾਰੀ ਸਾਂਝਾ ਕਰਨ ਵਾਲਾ ਗੱਠਜੋੜ ਹੈ। ਇਸ ਵਿਚ ਸ਼ਾਮਲ ਅਮਰੀਕਾ, ਬ੍ਰਿਟੇਨ, ਆਸਟ੍ਰੇਲੀਆ, ਨਿਊਜ਼ੀਲੈਂਡ ਅਤੇ ਕੈਨੇਡਾ ਆਪਸ ਵਿਚ ਖੁਫੀਆ ਜਾਣਕਾਰੀ ਸਾਂਝੀ ਕਰਦੇ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ 18 ਸਤੰਬਰ ਨੂੰ ਨਿੱਝਰ ਦੇ ਕਤਲ ਵਿੱਚ ਭਾਰਤ ਸਰਕਾਰ ਦੇ ਏਜੰਟਾਂ ਦੀ ਸ਼ਮੂਲੀਅਤ ਦਾ ਦੋਸ਼ ਲਾਇਆ ਸੀ। ਭਾਰਤ ਨੇ ਇਨ੍ਹਾਂ ਦਾਅਵਿਆਂ ਨੂੰ ਬੇਤੁਕਾ ਦੱਸਦਿਆਂ ਰੱਦ ਕਰ ਦਿੱਤਾ ਸੀ।
ਅਮਰੀਕਾ ਦੇ NSA ਨੇ ਕਿਹਾ- ਅਸੀਂ ਕੈਨੇਡਾ ਦੇ ਸਮਰਥਨ 'ਚ : ਅਮਰੀਕਾ ਦੇ ਐਨਐਸਏ ਸੁਲਿਵਾਨ ਨੇ ਵੀਰਵਾਰ ਨੂੰ ਕਿਹਾ - ਜਿਵੇਂ ਹੀ ਅਸੀਂ ਕੈਨੇਡੀਅਨ ਪ੍ਰਧਾਨ ਮੰਤਰੀ ਦੇ ਦੋਸ਼ਾਂ ਬਾਰੇ ਜਨਤਕ ਤੌਰ 'ਤੇ ਸੁਣਿਆ, ਅਸੀਂ ਖੁਦ ਜਨਤਕ ਤੌਰ 'ਤੇ ਅੱਗੇ ਆਏ ਅਤੇ ਉਨ੍ਹਾਂ ਬਾਰੇ ਆਪਣੀ ਡੂੰਘੀ ਚਿੰਤਾ ਜ਼ਾਹਰ ਕੀਤੀ, ਜੋ ਵਾਪਰਿਆ ਉਸ ਦੀ ਤਹਿ ਤੱਕ ਜਾਣ ਲਈ ਅਸੀਂ ਕੈਨੇਡਾ ਦਾ ਪੂਰਾ ਸਮਰਥਨ ਕਰਦੇ ਹਾਂ।
ਅਮਰੀਕਾ ਕੈਨੇਡਾ ਵਿਚਾਲੇ ਮਤਭੇਦ ਨਕਾਰੇ: ਸੁਲਿਵਾਨ ਨੇ ਕਿਹਾ ਕਿ ਇਹ ਸਾਡੇ ਲਈ ਚਿੰਤਾ ਦਾ ਵਿਸ਼ਾ ਹੈ। ਇਹ ਉਹ ਚੀਜ਼ ਹੈ ਜੋ ਅਸੀਂ ਗੰਭੀਰਤਾ ਨਾਲ ਲੈਂਦੇ ਹਾਂ। ਅਸੀਂ ਆਪਣੇ ਮੂਲ ਸਿਧਾਂਤਾਂ ਦੀ ਰੱਖਿਆ ਕਰਾਂਗੇ। ਕੁਝ ਮੀਡੀਆ ਰਿਪੋਰਟਾਂ 'ਚ ਕਿਹਾ ਜਾ ਰਿਹਾ ਸੀ ਕਿ ਇਸ ਮੁੱਦੇ 'ਤੇ ਅਮਰੀਕਾ ਅਤੇ ਕੈਨੇਡਾ ਵਿਚਾਲੇ ਮਤਭੇਦ ਹਨ। ਸੁਲਵਿਨ ਨੇ ਇਨ੍ਹਾਂ ਦੋਸ਼ਾਂ ਨੂੰ ਰੱਦ ਕਰ ਦਿੱਤਾ।
ਜਾਂਚ ਕਰਕੇ ਦੋਸ਼ੀ ਨੂੰ ਮਿਲੇ ਸਜਾ: ਸੁਲਿਵਾਨ ਨੇ ਕਿਹਾ- ਕੈਨੇਡਾ ਵੱਲੋਂ ਜੋ ਦੋਸ਼ ਲਾਏ ਗਏ ਹਨ, ਅਸੀਂ ਚਾਹੁੰਦੇ ਹਾਂ ਕਿ ਇਸ ਜਾਂਚ ਨੂੰ ਅੱਗੇ ਵਧਾਇਆ ਜਾਵੇ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣ। ਜਦੋਂ ਤੋਂ ਇਹ ਮਾਮਲਾ ਜਨਤਕ ਤੌਰ 'ਤੇ ਸਾਹਮਣੇ ਆਇਆ ਹੈ, ਉਦੋਂ ਤੋਂ ਹੀ ਅਮਰੀਕਾ ਇਸ ਰੁਖ 'ਤੇ ਕਾਇਮ ਹੈ। ਮੈਂ ਡਿਪਲੋਮੈਟਾਂ ਵਿਚਕਾਰ ਨਿੱਜੀ ਗੱਲਬਾਤ ਬਾਰੇ ਖੁਲਾਸਾ ਨਹੀਂ ਕਰਨ ਜਾ ਰਿਹਾ ਹਾਂ, ਪਰ ਅਸੀਂ ਆਪਣੇ ਕੈਨੇਡੀਅਨ ਹਮਰੁਤਬਾ ਨਾਲ ਲਗਾਤਾਰ ਸੰਪਰਕ ਵਿੱਚ ਹਾਂ। ਅਸੀਂ ਉਨ੍ਹਾਂ ਨਾਲ ਨੇੜਿਓਂ ਸਲਾਹ ਕਰ ਰਹੇ ਹਾਂ।
- Khalistan Movement in Punjab: ਕੀ ਪੰਜਾਬ 'ਚ ਮੁੜ ਤੋਂ ਪੈਰ ਪਸਾਰ ਸਕਦੀ ਖਾਲਿਸਤਾਨ ਮੁਹਿੰਮ, ਜਾਣੋ ਇਸ ਦਾ ਇਤਿਹਾਸ
- SC ban on firecrackers: ਪਟਾਕਿਆਂ 'ਤੇ ਪਾਬੰਦੀ ਰਹੇਗੀ ਜਾਰੀ, ਸੁਪਰੀਮ ਕੋਰਟ ਨੇ ਪਟਾਕਿਆਂ ਦੇ ਨਿਰਮਾਣ ਅਤੇ ਵਿੱਕਰੀ ਸਬੰਧੀ ਪਟੀਸ਼ਨਾਂ ਕੀਤੀਆਂ ਰੱਦ
- Singer Shubh Controversy: ਸੰਗੀਤ ਜਗਤ ਤੋਂ ਬਾਅਦ ਸ਼ੁਭ ਦੀ ਹਮਾਇਤ 'ਚ ਆਏ ਪੰਜਾਬ ਦੇ ਸਿਆਸੀ ਆਗੂ, ਰਾਜਾ ਵੜਿੰਗ ਨੇ ਆਖੀ ਇਹ ਗੱਲ
ਬਾਈਡਨ ਦੇ ਭਾਰਤ ਦੌਰੇ 'ਤੇ ਨਹੀਂ ਕੋਈ ਟਿੱਪਣੀ: ਸੁਲਿਵਾਨ ਨੇ ਰਾਸ਼ਟਰਪਤੀ ਜੋਅ ਬਾਈਡਨ ਦੀ ਜਨਵਰੀ ਵਿੱਚ ਭਾਰਤ ਦੀ ਸੰਭਾਵਿਤ ਯਾਤਰਾ ਬਾਰੇ ਇੱਕ ਸਵਾਲ ਦਾ ਜਵਾਬ ਦੇਣ ਤੋਂ ਵੀ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ, ਫਿਲਹਾਲ ਮੇਰੇ ਕੋਲ ਅਜਿਹੀ ਕੋਈ ਸੂਚਨਾ ਨਹੀਂ ਹੈ ਕਿ ਅਮਰੀਕੀ ਰਾਸ਼ਟਰਪਤੀ ਬਾਈਡਨ ਜਨਵਰੀ 'ਚ ਜਾਂ ਇਸ ਦੇ ਆਸ-ਪਾਸ ਭਾਰਤ ਦਾ ਦੌਰਾ ਕਰਨਗੇ। ਭਾਰਤ 'ਚ ਅਮਰੀਕਾ ਦੇ ਰਾਜਦੂਤ ਐਰਿਕ ਗਾਰਸੇਟੀ ਨੇ 20 ਸਤੰਬਰ ਨੂੰ ਕਿਹਾ ਸੀ ਕਿ ਜੀ20 ਸਿਖਰ ਸੰਮੇਲਨ ਦੌਰਾਨ ਹੋਈ ਦੁਵੱਲੀ ਬੈਠਕ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਅਗਲੇ ਸਾਲ 26 ਜਨਵਰੀ ਨੂੰ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਅਮਰੀਕੀ ਰਾਸ਼ਟਰਪਤੀ ਜੋਅ ਆਈਡਨ ਨੂੰ ਸੱਦਾ ਦਿੱਤਾ ਹੈ।