ਵਾਸ਼ਿੰਗਟਨ: ਕੈਨੇਡਾ ਵਿੱਚ ਖਾਲਿਸਤਾਨ ਪੱਖੀ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜਾਂਚ ਚੱਲ ਰਹੀ ਹੈ। (RCMP) ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਨੇ ਇਹ ਜਾਣਕਾਰੀ ਦਿੱਤੀ ਹੈ। ਪਾਬੰਦੀਸ਼ੁਦਾ ਖਾਲਿਸਤਾਨ ਟਾਈਗਰ ਫੋਰਸ (KTF) ਦੇ ਮੁਖੀ ਨਿੱਝਰ ਦੀ 18 ਜੂਨ ਨੂੰ ਬ੍ਰਿਟਿਸ਼ ਕੋਲੰਬੀਆ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਦੱਸ ਦੇਈਏ ਕਿ ਭਾਰਤ ਨੇ 2020 ਵਿੱਚ ਨਿੱਝਰ ਨੂੰ ਅੱਤਵਾਦੀ ਘੋਸ਼ਿਤ ਕੀਤਾ ਸੀ। ਨਿੱਝਰ ਦੇ ਕਤਲ ਦੀ ਜਾਂਚ ਆਰਸੀਐਮਪੀ (ਆਈਐਚਆਈਟੀ) ਵੱਲੋਂ ਕੀਤੀ ਜਾ ਰਹੀ ਹੈ।
ਕਤਲ ਦੀ ਜਾਂਚ ਸ਼ੁਰੂ: ਆਈਐਚਆਈਟੀ ਦੇ ਬੁਲਾਰੇ ਨੇ ਕਿਹਾ ਹੈ ਕਿ ਅਸੀਂ ਹਰਦੀਪ ਸਿੰਘ ਨਿੱਝਰ ਦੇ ਕਤਲ ਨਾਲ ਸਬੰਧਤ ਖ਼ਬਰਾਂ ਤੋਂ ਜਾਣੂ ਹਾਂ। ਕੇਸ ਦੀ ਜਾਂਚ ਜਾਰੀ ਹੈ, ਇਸ ਲਈ ਮੈਂ IHIT ਦੁਆਰਾ ਇਕੱਠੇ ਕੀਤੇ ਸਬੂਤਾਂ 'ਤੇ ਟਿੱਪਣੀ ਨਹੀਂ ਕਰ ਸਕਦਾ। ਇਸੇ ਦੌਰਾਨ ਬ੍ਰਿਟਿਸ਼ ਕੋਲੰਬੀਆ ਦੇ ਸਰੀ ਸਥਿਤ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਨੇ ਇਸ ਗੱਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਅਮਰੀਕੀ ਅਖਬਾਰ ਵਾਸ਼ਿੰਗਟਨ ਪੋਸਟ ਨੇ ਨਿੱਝਰ ਦੇ ਕਤਲ ਨਾਲ ਸਬੰਧਤ ਸੀਸੀਟੀਵੀ ਫੁਟੇਜ ਕਿਵੇਂ ਹਾਸਲ ਕੀਤੀ।
ਨਿੱਝਰ ਦੀਆਂ ਗਤੀਵਿਧੀਆਂ 'ਤੇ ਰੱਖੀ ਗਈ ਨਜ਼ਰ: ਦੱਸ ਦਈਏ ਕਿ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਵਿੱਚ ਨਿੱਝਰ ਦੀ ਹੱਤਿਆ ਕਰ ਦਿੱਤੀ ਗਈ ਸੀ, ਗੁਰਦੁਆਰਾ ਦੇ ਬੁਲਾਰੇ ਗੁਰਕੀਰਤ ਸਿੰਘ ਨੇ ਕਿਹਾ ਕਿ ਸਾਨੂੰ ਦੱਸਿਆ ਗਿਆ ਹੈ ਕਿ ਇਹ ਵੀਡੀਓ ਮੀਡੀਆ ਅਤੇ ਜਨਤਾ ਲਈ ਜਾਰੀ ਨਹੀਂ ਕੀਤੀ ਗਈ ਹੈ, ਕਿਉਂਕਿ ਫਿਲਹਾਲ ਮਾਮਲੇ ਦੀ ਜਾਂਚ ਸਰਗਰਮੀ ਨਾਲ ਚੱਲ ਰਹੀ ਹੈ। ਇਹ ਵੀਡੀਓ ਫਿਲਹਾਲ ਕਿਸੇ ਨੂੰ ਨਹੀਂ ਦਿੱਤੀ ਜਾਵੇਗੀ। ਬੁਲਾਰੇ ਗੁਰਕੀਰਤ ਸਿੰਘ ਨੇ ਕਿਹਾ, "ਉਨ੍ਹਾਂ ਨੇ ਇਸ ਕਤਲ ਨਾਲ ਸਬੰਧਤ ਵੀਡੀਓ ਕਈ ਵਾਰ ਦੇਖੀ ਹੈ, ਇਸ ਕਤਲ ਨੂੰ ਬੜੀ ਬਾਰੀਕੀ ਨਾਲ ਅੰਜਾਮ ਦਿੱਤਾ ਗਿਆ ਹੈ, ਇਸ ਕਤਲ ਨੂੰ ਅੰਜਾਮ ਦੇਣ ਦੇ ਮਕਸਦ ਨਾਲ ਮੁਲਜ਼ਮ ਪਿਛਲੇ ਕੁਝ ਸਮੇਂ ਤੋਂ ਨਿੱਝਰ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖ ਰਹੇ ਸਨ। ਉਹ ਕਿੱਥੇ ਜਾਂਦਾ ਹੈ ਅਤੇ ਗੁਰਦੁਆਰੇ ਤੋਂ ਕਦੋਂ ਬਾਹਰ ਆਉਂਦਾ ਹੈ?"
- Rail Roko Movement: ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ 'ਚ ਰੇਲਵੇ ਲਾਈਨਾਂ 'ਤੇ ਕਿਸਾਨ ਤਾਂ ਯਾਤਰੀ ਹੋਏ ਪ੍ਰੇਸ਼ਾਨ, ਅੱਜ ਵੀ 90 ਰੇਲਾਂ ਹੋਣਗੀਆਂ ਪ੍ਰਭਾਵਿਤ
- Gangster Goldy Brar: ਮੂਸੇਵਾਲਾ ਕਤਲ ਕਾਂਡ ਦਾ ਮੁਲਜ਼ਮ ਗੋਲਡੀ ਬਰਾੜ ਅਮਰੀਕਾ ਤੋਂ ਮੰਗ ਰਿਹਾ ਸ਼ਰਣ, ਕੈਲੀਫੋਰਨੀਆ ਦੀ ਨਾਗਰਿਕਤਾ ਲੈਣ ਦੀ ਕਰ ਰਿਹਾ ਕੋਸ਼ਿਸ਼
- Sukhpal Khaira Case Update: ਸੁਖਪਾਲ ਖਹਿਰਾ ਦੇ ਹੱਕ 'ਚ ਜਲਾਲਾਬਾਦ ਥਾਣੇ ਪੁੱਜੇ ਪੰਜਾਬ ਕਾਂਗਰਸ ਦੇ ਲੀਡਰ, ਰਾਜਾ ਵੜਿੰਗ ਨੂੰ ਦੇਖ ਪੁਲਿਸ ਨੇ ਬੰਦ ਕੀਤਾ ਥਾਣੇ ਦਾ ਗੇਟ
ਹਰਦੀਪ ਨਿੱਝਰ ਦੇ ਪੁੱਤ ਦਾ ਬਿਆਨ: ਨਿੱਝਰ ਦੇ ਪੁੱਤਰ ਬਲਰਾਜ ਨੇ ਸਥਾਨਕ ਅਖਬਾਰ ਨੂੰ ਦੱਸਿਆ ਕਿ ਉਸ ਦੇ ਪਿਤਾ ਨੇ ਹਫਤੇ ਵਿਚ ਇਕ ਜਾਂ ਦੋ ਵਾਰ ਕੈਨੇਡੀਅਨ ਸਕਿਓਰਿਟੀ ਇੰਟੈਲੀਜੈਂਸ ਸਰਵਿਸ ਦੇ ਅਧਿਕਾਰੀਆਂ ਨਾਲ ਬਾਕਾਇਦਾ ਮੀਟਿੰਗਾਂ ਕੀਤੀਆਂ ਸਨ, ਜਿਸ ਵਿਚ 18 ਜੂਨ ਨੂੰ ਕਤਲ ਤੋਂ ਇਕ ਜਾਂ ਦੋ ਦਿਨ ਪਹਿਲਾਂ ਇਕ ਮੀਟਿੰਗ ਵੀ ਸ਼ਾਮਲ ਸੀ, ਜਿਸ ਵਿਚ ਪਿਤਾ ਹਾਜ਼ਰ ਹੋਏ ਅਤੇ ਦੋ ਦਿਨ ਬਾਅਦ ਉਨ੍ਹਾਂ ਵਿਚਕਾਰ ਇੱਕ ਹੋਰ ਮੁਲਾਕਾਤ ਹੋਣੀ ਸੀ।"
ਕੈਨੇਡਾ ਪੀਐਮ ਦੇ ਇਲਜ਼ਾਮ: ਇਸ ਦੇ ਨਾਲ ਹੀ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦੋਸ਼ ਲਾਇਆ ਸੀ ਕਿ 18 ਜੂਨ ਨੂੰ ਨਿੱਝਰ ਦੇ ਕਤਲ ਪਿੱਛੇ ਭਾਰਤ ਸਰਕਾਰ ਦੇ ਇੱਕ ਏਜੰਟ ਦਾ ਹੱਥ ਹੈ। ਹਾਲਾਂਕਿ, ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ਬੇਤੁਕਾ ਅਤੇ ਰਾਜਨੀਤੀ ਤੋਂ ਪ੍ਰੇਰਿਤ ਦੱਸਦਿਆਂ ਰੱਦ ਕਰ ਦਿੱਤਾ ਹੈ।