ਨਵੀਂ ਦਿੱਲੀ: ਕੋਰੋਨਾ ਵਾਇਰਸ(ਕੋਵਿਡ-19) ਨਾਲ ਇਟਲੀ ਵਿੱਚ ਇੱਕ ਹੀ ਦਿਨ ਵਿੱਚ 133 ਲੋਕਾਂ ਦੀ ਮੌਤ ਹੋ ਗਈ ਹੈ ਜਿਸ ਤੋਂ ਬਾਅਦ ਮੁਲਕ ਵਿੱਚ ਮਰਨ ਵਾਲਿਆਂ ਦੀ ਗਿਣਤੀ 366 ਹੋ ਗਈ ਹੈ।
ਇਟਲੀ ਵਿੱਚ ਇੱਕ ਹੀ ਦਿਨ ਵਿੱਚ ਕੋਰੋਨਾ ਦੇ 1,492 ਮਾਮਲੇ ਸਾਹਮਣੇ ਆਉਣ ਤੋਂ ਬਾਅਦ ਇਟਲੀ ਨੇ ਦੋ ਕਰੋੜ ਤੋਂ ਜ਼ਿਆਦਾ ਮਾਸਕ ਦਾ ਆਰਡਰ ਦੇ ਦਿੱਤਾ ਹੈ
ਜ਼ਿਕਰ ਕਰ ਦਈਏ ਕਿ ਕੋਰੋਨਾ ਵਾਇਰਸ ਨਾਲ ਚੀਨ ਤੋਂ ਬਾਅਦ ਇਟਲੀ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋਇਆ ਹੈ ਜਿੱਥੇ ਮਰਨ ਵਾਲਿਆਂ ਦੀ ਗਿਣਤੀ 366 ਅਤੇ ਇਸ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 7 ਹਜ਼ਾਰ ਦਾ ਅੰਕੜਾ ਪਾਰ ਕਰ ਚੁੱਕੀ ਹੈ।
ਇਹ ਵੀ ਦੱਸ ਦਈਏ ਕਿ ਇਸ ਵੇਲੇ ਦੁਨੀਆ ਦੇ 97 ਮੁਲਕ ਇਸ ਦੀ ਲਪੇਟ ਵਿੱਚ ਆ ਚੁੱਕੇ ਹਨ। ਇਸ ਮਹਾਂਮਾਰੀ ਨਾਲ 1 ਲੱਖ ਤੋਂ ਜ਼ਿਆਦਾ ਲੋਕਾ ਪੀੜਤ ਹੋ ਚੁੱਕੇ ਹਨ ਅਤੇ ਵਿਸ਼ਵ ਪੱਧਰ 'ਤੇ ਮਰਨ ਵਾਲਿਆਂ ਦੀ ਗਿਣਤੀ 3500 'ਤੇ ਪਹੁੰਚਣ ਵਾਲੀ ਹੈ।
ਭਾਰਤ ਵਿੱਚ ਵੀ ਇਸ ਵਾਇਰਸ ਨਾਲ 43 ਲੋਕ ਪੀੜਤ ਹੋ ਚੁੱਕੇ ਹਨ ਜਿਸ ਦੇ ਮੱਦੇਨਜ਼ਰ ਸਰਕਾਰ ਨੇ ਲੋਕਾਂ ਨੂੰ ਭੀੜ ਭਾੜ ਵਾਲੇ ਇਲਾਕਿਆਂ ਵਿੱਚ ਜਾਣ ਤੋਂ ਗੁਰਜ਼ੇ ਕਰਨ ਲਈ ਕਿਹਾ ਹੈ।