ਵਾਸ਼ਿੰਗਟਨ: ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ 'ਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਭਾਰਤ 'ਤੇ ਲਾਏ ਇਲਜ਼ਾਮਾਂ 'ਤੇ ਅਮਰੀਕੀ ਵਿਦੇਸ਼ ਵਿਭਾਗ ਨੇ ਚਿੰਤਾ ਜ਼ਾਹਰ ਕੀਤੀ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਨੇ ਕਿਹਾ, 'ਅਸੀਂ ਪ੍ਰਧਾਨ ਮੰਤਰੀ ਟਰੂਡੋ ਵੱਲੋਂ ਲਗਾਏ ਗਏ ਇਲਜ਼ਾਮਾਂ ਨੂੰ ਲੈ ਕੇ ਬੇਹੱਦ ਚਿੰਤਤ ਹਾਂ। ਅਸੀਂ ਆਪਣੇ ਕੈਨੇਡੀਅਨ ਸਹਿਕਰਮੀਆਂ ਨਾਲ ਨਿਯਮਤ ਸੰਪਰਕ ਵਿੱਚ ਹਾਂ।
ਟਰੂਡੋ ਨੇ ਦਿੱਤਾ ਜਵਾਬ: ਇਸ ਸਮੇਂ ਇਹ ਮਹੱਤਵਪੂਰਨ ਹੈ ਕਿ ਕੈਨੇਡੀਅਨ ਤਰੱਕੀ ਕਰਨ ਅਤੇ ਅਪਰਾਧੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ। ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਭਾਰਤ 'ਤੇ ਖਾਲਿਸਤਾਨ ਟਾਈਗਰ ਫੋਰਸ ਦੇ ਮੁਖੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦਾ ਦੋਸ਼ ਲਗਾਉਣ ਤੋਂ ਬਾਅਦ ਉਨ੍ਹਾਂ ਨੇ ਇੱਛਾ ਪ੍ਰਗਟਾਈ ਕਿ ਭਾਰਤ ਨੂੰ ਇਸ ਮੁੱਦੇ ਨੂੰ ਸਹੀ ਢੰਗ ਨਾਲ ਹੱਲ ਕਰਨਾ ਚਾਹੀਦਾ ਹੈ। ਟਰੂਡੋ ਨੇ ਕਿਹਾ ਕਿ ਕੈਨੇਡਾ ਕਿਸੇ ਵੀ ਤਰ੍ਹਾਂ ਭਾਰਤ ਨੂੰ ਭੜਕਾਉਣ ਦੀ ਕੋਸ਼ਿਸ਼ ਨਹੀਂ ਕਰ ਰਿਹਾ ਹੈ।
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਭੜਕਾਉਣ ਦੀ ਕੋਸ਼ਿਸ਼ ਨਹੀਂ ਕਰ ਰਹੇ ਹਨ। ਉਹ ਸਿਰਫ਼ ਤੱਥ ਪੇਸ਼ ਕਰ ਰਹੇ ਹਨ। ਉਨ੍ਹਾਂ ਭਾਰਤ ਸਰਕਾਰ ਨੂੰ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਉਹ ਦੱਸਣ ਦੀ ਕੋਸ਼ਿਸ਼ ਕਰ ਰਹੇ ਹਨ। ਉਹ ਆਪਣੇ ਲੋਕਤੰਤਰੀ ਸਿਧਾਂਤਾਂ ਅਤੇ ਕਦਰਾਂ-ਕੀਮਤਾਂ 'ਤੇ ਕਾਇਮ ਰਹੇਗਾ। ਨਿੱਝਰ ਭਾਰਤ ਵਿੱਚ ਲੋੜੀਂਦਾ ਸੀ ਅਤੇ 18 ਜੂਨ ਨੂੰ ਕੈਨੇਡਾ ਵਿੱਚ ਉਸ ਦੀ ਹੱਤਿਆ ਕਰ ਦਿੱਤੀ ਗਈ ਸੀ।
- India Canada Relation: ਹਰਦੀਪ ਨਿੱਝਰ ਮਾਮਲੇ 'ਚ ਭਾਰਤ ਦੇ ਜਵਾਬ ਤੋਂ ਬਾਅਦ ਕੈਨੇਡਾ ਦੇ ਪੀਐੱਮ ਟਰੂਡੋ ਨੇ ਕਿਹਾ- 'ਅਸੀਂ ਭੜਕਾਉਣ ਵਾਲੇ ਨਹੀਂ ਹਾਂ'
- Hardeep Nijjar Murder Update: ਨਿੱਝਰ ਦੇ ਕਤਲ ਮਾਮਲੇ ’ਚ ਭਾਰਤ ਨੇ ਨਕਾਰੇ ਕੈਨੇਡਾ ਦੇ ਇਲਜ਼ਾਮ, ਕੈਨੇਡਾ ਨੇ ਭਾਰਤੀ ਡਿਪਲੋਮੇਟ ਨੂੰ ਦੇਸ਼ ਤੋਂ ਕੀਤਾ ਹੈ ਲਾਂਭੇ
- Canadian Embassy : 'ਕੈਨੇਡੀਅਨ ਦੂਤਾਵਾਸ ਨੇ ਸਥਾਨਕ ਕਰਮਚਾਰੀਆਂ ਨੂੰ ਘਰੋਂ ਕੱਢਿਆ', ਪੰਜ ਦਿਨ੍ਹਾਂ ਅੰਦਰ ਦੇਸ਼ ਛੱਡਣ ਦਾ ਹੁਕਮ
ਐਨਆਈਏ ਨੇ ਹਰਦੀਪ ਸਿੰਘ ਨਿੱਝਰ ਨੂੰ ਭਗੌੜਾ ਐਲਾਨ ਦਿੱਤਾ ਸੀ। ਉਹ ਪੰਜਾਬ ਦੇ ਜਲੰਧਰ ਦੇ ਪਿੰਡ ਭਾਰਸਿੰਘਪੁਰ ਦਾ ਵਸਨੀਕ ਸੀ। ਦੱਸ ਦੇਈਏ ਕਿ ਸੋਮਵਾਰ ਨੂੰ ਟਰੂਡੋ ਨੇ ਨਿੱਝਰ ਦੇ ਕਤਲ ਦਾ ਦੋਸ਼ ਭਾਰਤ ਸਰਕਾਰ 'ਤੇ ਲਗਾਇਆ ਸੀ। ਟਰੂਡੋ ਨੇ ਸੋਮਵਾਰ ਨੂੰ ਕਿਹਾ ਸੀ ਕਿ ਉਨ੍ਹਾਂ ਦੇ ਦੇਸ਼ ਦੇ ਰਾਸ਼ਟਰੀ ਸੁਰੱਖਿਆ ਅਧਿਕਾਰੀਆਂ ਕੋਲ ਸੂਚਨਾ ਹੈ ਕਿ ਭਾਰਤੀ ਏਜੰਟਾਂ ਨੇ ਕੈਨੇਡੀਅਨ ਨਾਗਰਿਕ ਦੀ ਹੱਤਿਆ ਕੀਤੀ ਹੈ।