ਲਾਹੌਰ : ਪਾਕਿਸਤਾਨ ਦੇ ਪੰਜਾਬ ਸੂਬੇ 'ਚ ਵੀਰਵਾਰ ਨੂੰ ਇਕ ਟਰੇਨ 'ਚ ਹੋਏ ਧਮਾਕੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਤਿੰਨ ਲੋਕ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਪੱਤਰਕਾਰਾਂ ਨਾਲ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਜਫਰ ਐਕਸਪ੍ਰੈਸ ਟਰੇਨ ਵਿਚ ਧਮਾਕਾ ਉਸ ਸਮੇਂ ਹੋਇਆ ਜਦੋਂ ਇਹ ਕਵੇਟਾ ਤੋਂ ਰਾਵਲਪਿੰਡੀ ਜਾ ਰਹੀ ਸੀ।
ਮੀਡੀਆ ਰਿਪੋਰਟਾਂ ਅਨੁਸਾਰ ਪੁਲਿਸ ਸੂਤਰਾਂ ਨੇ ਕਿਹਾ ਕਿ ਯਾਤਰੀ ਰੇਲਗੱਡੀ ਦੇ ਵਾਸ਼ਰੂਮ ਦੇ ਅੰਦਰ ਧਮਾਕਾ ਹੋਇਆ ਹੈ। ਪਾਕਿਸਤਾਨ ਰੇਲਵੇ ਦੇ ਬੁਲਾਰੇ ਬਾਬਰ ਅਲੀ ਨੇ ਮ੍ਰਿਤਕਾਂ ਅਤੇ ਜ਼ਖਮੀਆਂ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਅਜੇ ਤੱਕ ਧਮਾਕੇ ਦੀ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ। ਮੌਕੇ 'ਤੇ ਬਚਾਅ ਕਾਰਜ ਦੀ ਅਗਵਾਈ ਕਰ ਰਹੇ ਜ਼ੀਸ਼ਾਨ ਅਹਿਮਦ ਨੇ ਦੱਸਿਆ ਕਿ ਜ਼ਖਮੀਆਂ ਨੂੰ ਕਵੇਟਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਅਤੇ ਐਮਰਜੈਂਸੀ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਇਲਾਕੇ ਨੂੰ ਘੇਰ ਲਿਆ ਗਿਆ। ਅਧਿਕਾਰੀਆਂ ਮੁਤਾਬਕ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਸਮੂਹ ਨੇ ਦਾਅਵਾ ਕੀਤਾ ਹੈ ਕਿ ਧਮਾਕੇ ਵਿੱਚ ਸੁਰੱਖਿਆ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ।
ਇਹ ਵੀ ਪੜ੍ਹੋ : Mark Zuckerberg Security: ਮੇਟਾ ਮਾਰਕ ਜ਼ੁਕਰਬਰਗ ਦੀ ਸੁਰੱਖਿਆ ਲਈ ਖਰਚਦਾ ਹੈ ਕਰੋੜਾਂ !
ਮੁਲਤਾਨ ਦੇ ਡਿਪਟੀ ਸੁਪਰਡੈਂਟ ਹਮਾਦ ਹਸਨ ਨੇ ਦੱਸਿਆ ਕਿ ਅੱਤਵਾਦ ਵਿਰੋਧੀ ਵਿਭਾਗ ਦੀ ਟੀਮ ਮੌਕੇ 'ਤੇ ਪਹੁੰਚ ਗਈ ਹੈ ਅਤੇ ਸਬੂਤ ਇਕੱਠੇ ਕਰ ਰਹੀ ਹੈ। ਮੀਡੀਆ ਰਿਪੋਰਟਾਂ ਅਨੁਸਾਰ ਅਧਿਕਾਰੀਆਂ ਨੇ ਕਿਹਾ ਕਿ ਜਿਵੇਂ ਹੀ ਸਾਨੂੰ ਕੁਝ ਜਾਣਕਾਰੀ ਮਿਲੇਗੀ, ਅਸੀਂ ਇਸ ਨੂੰ ਮੀਡੀਆ ਨਾਲ ਸਾਂਝਾ ਕਰਾਂਗੇ। ਰੇਲਵੇ ਨੇ ਹਮਲੇ ਬਾਰੇ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਹੈ। ਹਸਨ ਨੇ ਦੱਸਿਆ ਕਿ ਪੁਲਸ ਦੀ ਜਾਂਚ ਵੀ ਚੱਲ ਰਹੀ ਹੈ। ਸਬੰਧਿਤ ਰੂਟ 'ਤੇ ਰੇਲ ਸੇਵਾ ਰੋਕ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਜਨਵਰੀ ਵਿੱਚ ਵੀ ਇਸੇ ਟਰੇਨ ਦੇ ਇੱਕ ਡੱਬੇ ਵਿੱਚ ਹੋਏ ਧਮਾਕੇ ਵਿੱਚ ਘੱਟੋ-ਘੱਟ ਅੱਠ ਲੋਕ ਜ਼ਖ਼ਮੀ ਹੋ ਗਏ ਸਨ। ਧਮਾਕੇ ਨਾਲ ਟਰੇਨ ਦੀਆਂ ਦੋ ਬੋਗੀਆਂ ਦੇ ਨਾਲ-ਨਾਲ ਰੇਲਵੇ ਟ੍ਰੈਕ ਨੂੰ ਵੀ ਨੁਕਸਾਨ ਪਹੁੰਚਿਆ ਸੀ।