ETV Bharat / international

ਨਿੱਝਰ ਵਿਵਾਦ 'ਤੇ ਵਿਦੇਸ਼ ਮੰਤਰੀ ਜੈਸ਼ੰਕਰ ਦੀ ਕੈਨੇਡਾ ਨੂੰ ਦੋ ਟੁੱਕ, ਕਿਹਾ- ਕੈਨੇਡਾ ਕਰੇ ਸਬੂਤ ਪੇਸ਼,ਅਸੀਂ ਜਾਂਚ ਲਈ ਹਾਂ ਤਿਆਰ

ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ 'ਤੇ ਹਨ। ਇੱਥੇ ਇੱਕ ਇੰਟਰਵਿਊ ਦੌਰਾਨ ਉਨ੍ਹਾਂ ਨੇ ਇੱਕ ਵਾਰ ਫਿਰ ਭਾਰਤ ਅਤੇ ਕੈਨੇਡਾ ਦੇ ਸਬੰਧਾਂ ਬਾਰੇ ਵਿਸਥਾਰ ਵਿੱਚ ਗੱਲ ਕੀਤੀ। (External Affairs Minister S Jaishankar spoke about the relationship between India and Canada)

External Affairs Minister S Jaishankar spoke about the relationship between India and Canada
ਨਿੱਝਰ ਵਿਵਾਦ 'ਤੇ ਵਿਦੇਸ਼ ਮੰਤਰੀ ਜੈਸ਼ੰਕਰ ਦੀ ਕੈਨੇਡਾ ਨੂੰ ਦੋ ਟੁੱਕ
author img

By ETV Bharat Punjabi Team

Published : Nov 16, 2023, 11:41 AM IST

ਲੰਡਨ: ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇੱਕ ਵਾਰ ਫਿਰ ਭਾਰਤ-ਕੈਨੇਡਾ ਵਿਵਾਦ 'ਤੇ ਭਾਰਤ ਦਾ ਰੁਖ ਸਪੱਸ਼ਟ ਕੀਤਾ ਹੈ। ਉਨ੍ਹਾਂ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਦੋਸ਼ਾਂ ਦਾ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਕੈਨੇਡੀਅਨ ਸਰਕਾਰ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤ ਦੀ ਸ਼ਮੂਲੀਅਤ ਦੇ ਸਬੂਤ ਪੇਸ਼ ਕਰੇ। ਵਿਦੇਸ਼ ਮੰਤਰੀ ਨੇ ਕਿਹਾ ਕਿ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਆਪਣੇ ਦਾਅਵਿਆਂ ਦੇ ਸਮਰਥਨ ਲਈ ਸਬੂਤ ਪੇਸ਼ ਕਰਨੇ ਚਾਹੀਦੇ ਹਨ।

  • Pleased to participate in the return to India of the stone idols of Yogini Chamunda and Gomukhi.

    Appreciate @HCI_London and UK authorities for their efforts in this regard. pic.twitter.com/GnShMfT1NG

    — Dr. S. Jaishankar (@DrSJaishankar) November 15, 2023 " class="align-text-top noRightClick twitterSection" data=" ">

ਕੈਨੇਡਾ ਕੋਲ ਭਾਰਤ ਖਿਲਾਫ ਨਹੀਂ ਕੋਈ ਸਬੂਤ: ਜੈਸ਼ੰਕਰ ਨੇ ਬੁੱਧਵਾਰ ਨੂੰ ਪੱਤਰਕਾਰ ਲਿਓਨਲ ਬਾਰਬਰ ਨਾਲ ਗੱਲਬਾਤ ਦੌਰਾਨ ਇਸ ਗੱਲ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਕਿਸੇ ਵੀ ਦੋਸ਼ ਦੇ ਸਮਰਥਨ ਲਈ ਭਰੋਸੇਯੋਗ ਸਬੂਤ ਹੋਣੇ ਚਾਹੀਦੇ ਹਨ। ਪੱਤਰਕਾਰ ਨੇ ਵਿਦੇਸ਼ ਮੰਤਰੀ ਨੂੰ ਪੁੱਛਿਆ ਕਿ ਕੀ ਕੈਨੇਡਾ ਕੋਲ ਇਸ ਕਤਲ ਵਿੱਚ ਭਾਰਤ ਸਰਕਾਰ ਦੀ ਸ਼ਮੂਲੀਅਤ ਦਾ ਕੋਈ ਸਬੂਤ ਹੈ। ਕੋਈ ਸਬੂਤ ਨਹੀਂ..ਵਿਦੇਸ਼ ਮੰਤਰੀ ਨੇ ਸਾਫ਼ ਕਿਹਾ ਕਿ ਕੈਨੇਡਾ ਸਾਨੂੰ ਕਤਲ ਦੇ ਸਬੂਤ ਦੇਵੇ ਅਸੀਂ ਜਾਂਚ ਲਈ ਤਿਆਰ ਹਾਂ।

  • Delighted to meet UK’s Leader of Opposition @Keir_Starmer in the Parliament.

    Value the bipartisan commitment in the United Kingdom towards strengthening our relationship.

    Our discussion covered bilateral aspects and shared regional and global interests. pic.twitter.com/q4DFJ32uFg

ਜਾਂਚ 'ਚ ਸਹਿਯੋਗ ਕਰਨਾ ਚਾਹੁੰਦਾ ਭਾਰਤ: ਜੈਸ਼ੰਕਰ ਨੇ ਟਰੂਡੋ ਦੇ ਦੋਸ਼ਾਂ ਬਾਰੇ ਵੀ ਕਈ ਖੁਲਾਸੇ ਕੀਤੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਬਾਰੇ ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨਾਲ ਗੱਲਬਾਤ ਕੀਤੀ ਗਈ ਹੈ। ਜੈਸ਼ੰਕਰ ਨੇ ਕਿਹਾ ਕਿ ਉਨ੍ਹਾਂ ਨੇ ਕੈਨੇਡੀਅਨ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਕੋਲ ਜੋ ਵੀ ਸਬੂਤ ਹਨ, ਉਹ ਸਾਂਝੇ ਕਰਨ। ਉਨ੍ਹਾਂ ਕਿਹਾ ਕਿ ਭਾਰਤ ਯਕੀਨੀ ਤੌਰ 'ਤੇ ਜਾਂਚ 'ਚ ਸਹਿਯੋਗ ਕਰਨਾ ਚਾਹੁੰਦਾ ਹੈ। ਹਾਲਾਂਕਿ ਉਨ੍ਹਾਂ ਇਹ ਵੀ ਕਿਹਾ ਕਿ ਜਾਂਚ ਲਈ ਸਬੂਤ ਦੇਣਾ ਜ਼ਰੂਰੀ ਹੈ। ਜੈਸ਼ੰਕਰ ਨੇ ਕਿਹਾ ਕਿ ਅਜੇ ਤੱਕ ਕੋਈ ਸਬੂਤ ਨਹੀਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਕੋਈ ਫੈਸਲਾ ਨਹੀਂ ਲੈ ਰਹੇ। ਕੈਨੇਡਾ ਵਿੱਚ ਜਾਂਚ ਕੀਤੀ ਜਾ ਰਹੀ ਹੈ ਅਤੇ ਉਹ ਜੋ ਵੀ ਸਬੂਤ ਪ੍ਰਦਾਨ ਕਰਨਗੇ ਉਸ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ। ਉਸ ਨੇ ਅਜੇ ਤੱਕ ਕੋਈ ਸਬੂਤ ਨਹੀਂ ਦਿੱਤਾ ਹੈ।

ਖਾਲਿਸਤਾਨ ਦੀ ਵਕਾਲਤ ਕਰਨ ਵਾਲੇ: ਜੈਸ਼ੰਕਰ ਨੇ ਕੈਨੇਡੀਅਨ ਰਾਜਨੀਤੀ ਵਿੱਚ ਖਾਲਿਸਤਾਨ ਦੀ ਵਕਾਲਤ ਕਰਨ ਵਾਲੇ ਹਿੰਸਕ ਅਤੇ ਅਤਿਅੰਤ ਸਿਆਸੀ ਵਿਚਾਰਾਂ ਦੇ ਵਿਆਪਕ ਮੁੱਦੇ ਨੂੰ ਸੰਬੋਧਿਤ ਕੀਤਾ। ਵਿਦੇਸ਼ ਮੰਤਰੀ ਨੇ ਕਿਹਾ ਕਿ ਅਸੀਂ ਮਹਿਸੂਸ ਕਰਦੇ ਹਾਂ ਕਿ ਕੈਨੇਡੀਅਨ ਸਿਆਸਤ ਨੇ ਹਿੰਸਕ ਅਤੇ ਕੱਟੜਪੰਥੀ ਸਿਆਸੀ ਵਿਚਾਰਾਂ ਨੂੰ ਥਾਂ ਦਿੱਤੀ ਹੈ। ਇਹ ਸਿਆਸੀ ਧਾਰਾਵਾਂ ਜੋ ਹਿੰਸਕ ਸਾਧਨਾਂ ਰਾਹੀਂ ਭਾਰਤ ਵਿੱਚ ਵੱਖਵਾਦ ਦੀ ਵਕਾਲਤ ਕਰਦੀਆਂ ਹਨ। ਇਹ ਲੋਕ ਕੈਨੇਡਾ ਦੀ ਸਿਆਸਤ ਵਿੱਚ ਥਾਂ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਕੈਨੇਡਾ ਵਿਚ ਭਾਰਤੀ ਹਾਈ ਕਮਿਸ਼ਨ ਸਮੇਤ ਭਾਰਤੀ ਡਿਪਲੋਮੈਟਾਂ 'ਤੇ ਹਮਲਾ ਕੀਤਾ ਗਿਆ ਅਤੇ ਕੌਂਸਲ ਜਨਰਲਾਂ ਅਤੇ ਹੋਰ ਡਿਪਲੋਮੈਟਾਂ ਨੂੰ ਧਮਕੀਆਂ ਦਿੱਤੀਆਂ ਗਈਆਂ। ਅਤੇ ਕੈਨੇਡੀਅਨ ਸਰਕਾਰ ਨੇ ਇਸ 'ਤੇ ਕੋਈ ਕਾਰਵਾਈ ਨਹੀਂ ਕੀਤੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.